Saturday, December 21, 2024

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਅਤੇ ਆਰਟ ਆਫ ਲਿਵਿੰਗ ਸੰਸਥਾ ਵੱਲੋਂ ਸਬ ਜੇਲ੍ਹ ਫਾਜ਼ਿਲਕਾ ਵਿਖੇ ਵਿਸ਼ਵ ਧਿਆਨ ਦਿਵਸ ਦੇ ਰੂਪ ਵਿੱਚ ਮੇਡਿਟੇਸ਼ਨ ਕੈਂਪ ਲਗਾਇਆ 

Date:

ਫਾਜ਼ਿਲਕਾ 21 ਦਸੰਬਰ 

ਸ਼੍ਰੀ ਮਨਜਿੰਦਰ ਸਿੰਘ, ਮਾਣਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੋਹਾਲੀ ਅਤੇ ਸ਼੍ਰੀ ਅਵਤਾਰ ਸਿੰਘ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੈਅਰਮੇਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਾਜਿਲਕਾ ਦੀਆਂ ਹਦਾਇਤਾਂ ਦੀ ਪਾਲਣਾਂ ਹਿੱਤ ਅਤੇ ਮੈਡਮ ਰੂਚੀ ਸਵਪਨ ਸ਼ਰਮਾ, ਮਾਣਯੋਗ ਸੀ.ਜੇ.ਐੱਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਾਜਿਲਕਾ ਜੀ ਦੀ ਅਗਵਾਈ ਹੇਠ  21 ਦਸੰਬਰ 2024 ਨੂੰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਾਜਿਲਕਾ ਅਤੇ ਆਰਟ ਆਫ ਲਿਵਿੰਗ ਸੰਸਥਾਂ  ਦੁਆਰਾ ਸ੍ਰੀ ਆਸ਼ੂ ਭੱਟੀ, ਡਿਪਟੀ ਸੁਪਰਇੰਟੈਂਡੈਂਟ ਦੀ ਦੇਖ ਰੇਖ ਵਿੱਚ ਸਬ ਜੇਲ੍ਹ ਫਾਜਿਲਕਾ ਵਿਖੇ ਜੇਲ੍ਹ ਦੇ ਹਵਾਲਾਤੀਆਂ ਅਤੇ ਕੈਦੀਆਂ ਨੂੰ ਧਿਆਨ ਕਰਵਾਇਆ ਗਇਆ। ਇਸ ਮੌਕੇ ਤੇ ਆਰਟ ਆਫ ਲਿਵਿੰਗ ਦੇ ਟੀਚਰ  ਚੇਤਨ ਸੇਤੀਆ, ਰਾਜੇਸ਼ ਕਸਰੀਜਾ, ਪੂਰਨਿਮਾ ਸੇਤੀਆ ਅਤੇ ਕਾਵੇਰੀ ਬਜਾਜ ਨੇ ਜੇਲ੍ਹ ਵਿੱਚ ਧਿਆਨ ਕਰਵਾਇਆ । 

ਸ਼੍ਰੀ ਰਾਜੇਸ਼ ਕਸਰੀਜਾ ਨੇ ਜਾਣਕਾਰੀ ਦੇਂਦਿਆ ਹੋਏ ਦਸਿਆ ਕਿ ਗੁੱਸਾ ਮਨੁੱਖ ਦਾ ਸਭ ਤੋਂ ਵੱਡਾ ਦੁਸ਼ਮਣ ਮੰਨਿਆ ਜਾਂਦਾ ਹੈ। ਇਸ ਕਾਰਨ ਮਨੁੱਖ ਨੂੰ ਜੀਵਨ ਵਿੱਚ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਗੁੱਸੇ ਕਾਰਨ ਮਨੁੱਖ ਨੂੰ ਮਾਨਸਿਕ, ਸਰੀਰਕ, ਸਮਾਜਿਕ ਅਤੇ ਪਰਿਵਾਰਕ ਪੱਧਰ ਉੱਤ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਆਉਂਦੀਆਂ ਹਨ। ਖੁਸ਼ਹਾਲ ਅਤੇ ਸਨਮਾਨਜਨਕ ਜੀਵਨ ਲਈ, ਵਿਅਕਤੀ ਨੂੰ ਗੁੱਸੇ ਉੱਤੇ ਕਾਬੂ ਪਾਉਣਾ ਚਾਹੀਦਾ ਹੈ। ਪਰ ਗੁੱਸੇ ਨੂੰ ਕਾਬੂ ਕਰਨਾ ਬਹੁਤ ਹੀ ਮਿਹਨਤ ਭਰਿਆ ਕੰਮ ਹੈ। ਗੁੱਸੇ ਉੱਤ ਕਾਬੂ ਪਾਉਣ ਲਈ ਤੁਹਾਡਾ ਮਨ ਸਥਿਰ ਅਤੇ ਕੇਂਦਰਿਤ ਹੋਣਾ ਚਾਹੀਦਾ ਹੈ। ਇਸਦੇ ਲਈ ਇੱਕ ਤਰੀਕਾ ਸੋਹਮ ਮੈਡੀਟੇਸ਼ਨ ਹੈ। । ਮੇਡਿਟੇਸ਼ਨ ਮਨ ਨੂੰ ਸ਼ਾਂਤ ਕਰਨ ਅਤੇ ਗੁੱਸੇ ਨੂੰ ਘੱਟ ਕਰਨ ਵਿੱਚ ਬਹੁਤ ਮਦਦ ਕਰਦੀ ਹੈ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਹੁਣ ਤੱਕ 5 ਲੋਕਾਂ ਨੂੰ ਮਲਬੇ ‘ਚੋਂ ਕੱਢਿਆ ਬਾਹਰ, ਰਾਹਤ ਅਤੇ ਬਚਾਅ ਕਾਰਜ ਜਾਰੀ

Relief and rescue operations continue ਸ਼ਨੀਵਾਰ ਸ਼ਾਮ ਨੂੰ ਮੋਹਾਲੀ...

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਗਊਸ਼ਾਲਾ ਪਿੰਡ ਸਲੇਮਸ਼ਾਹ ਦਾ ਅਚਨਚੇਤ ਦੌਰਾ, ਗਊਆਂ ਦੀ ਦੇਖਭਾਲ ਅਤੇ ਖਾਣ ਪੀਣ ਲਈ ਕੀਤੇ ਪ੍ਰਬੰਧਾਂ ਦਾ ਲਿਆ ਜਾਇਆ

ਫਾਜ਼ਿਲਕਾ 21 ਦਸੰਬਰ ਵਧੀਕ ਡਿਪਟੀ ਕਮਿਸ਼ਨਰ ਸੁਭਾਸ਼ ਚੰਦਰ ਵੱਲੋਂ ਫਾਜ਼ਿਲਕਾ ਦੇ ਪਿੰਡ ਸਲੇਮਸ਼ਾਹ ਵਿਖੇ ਚੱਲ ਰਹੀ...

ਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ ਨੂੰ ਦੂਰ ਕਰਨ ਲਈ ਤਰਨਤਾਰਨ ‘ਚ 23 ਦਸੰਬਰ ਨੂੰ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ: ਡਾ. ਬਲਜੀਤ ਕੌਰ

ਚੰਡੀਗੜ੍ਹ, 21 ਦਸੰਬਰ: ਪੰਜਾਬ ਸਰਕਾਰ ਵੱਲੋਂ ਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ...

ਖਿਓਵਾਲੀ ਢਾਬ ਵਿਖੇ ਨਿਕਸ਼ੈ ਕੈਂਪ ਲਗਾਇਆ

ਫਾਜ਼ਿਲਕਾ, 21 ਦਸੰਬਰ :ਸਿਹਤ ਵਿਭਾਗ ਵੱਲੋਂ ਸ਼ੁਰੂ ਕੀਤੀ ਗਈ...