ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪੌਦੇ ਲਗਾ ਕੇ ‘ਵਿਸ਼ਵ ਵਾਤਾਵਰਨ ਦਿਵਸ’ ਮਨਾਇਆ

ਮਾਨਸਾ, 05 ਜੂਨ:
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮਾਨਸਾ ਵੱਲੋਂ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸਹਿਤ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮਾਨਸਾ ਸ੍ਰੀ ਐਚ.ਐਸ. ਗਰੇਵਾਲ ਦੀ ਰਹਿਨੁਮਾਈ ਹੇਠ ਏ.ਡੀ.ਆਰ. ਸੈਂਟਰ, ਜ਼ਿਲ੍ਹਾ ਕੋਰਟ ਕੰਪਲੈਕਸ, ਮਾਨਸਾ ਵਿਖੇ ਪੌਦੇ ਲਗਾ ਕੇ ‘ਵਿਸ਼ਵ ਵਾਤਾਵਰਨ ਦਿਵਸ’ ਮਨਾਇਆ ਗਿਆ।
ਉਨ੍ਹਾਂ ਕਿਹਾ ਕਿ ‘ਵਿਸ਼ਵ ਵਾਤਾਵਰਨ ਦਿਵਸ’ ਮਨਾਉਣ ਦਾ ਮੁੱਖ ਮੰਤਵ ਲੋਕਾਂ ਨੂੰ ਵੱਧ ਤੋਂ ਵੱਧ ਪੌਦੇ ਲਗਾਉਣ ਲਈ ਪ੍ਰੇਰਿਤ ਕਰਨਾ ਅਤੇ ਰੁੱਖਾਂ ਦੀ ਮਹੱਤਤਾ ਬਾਰੇ ਜਾਣੂ ਕਰਵਾਉਣਾ ਹੈ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਗਲੋਬਲ ਵਾਰਮਿੰਗ ਵਰਗੀਆਂ ਸਮੱਸਿਆਵਾਂ ਤੋਂ ਬਚਿਆ ਜਾ ਸਕੇ।
ਇਸ ਮੌਕੇ ਸ੍ਰੀ ਗੁਰਮੋਹਨ ਸਿੰਘ, ਵਧੀਕ ਜਿਲ੍ਹਾ ਅਤੇ ਸੈਸ਼ਨਜ਼ ਜੱਜ, ਮਿਸ. ਕਮਲ ਵਰਿੰਦਰ, ਵਧੀਕ ਜਿਲ੍ਹਾ ਅਤੇ ਸੈਸ਼ਨਜ਼ ਜੱਜ, ਸ੍ਰੀ ਰਵੀ ਇੰਦਰ ਸਿੰਘ, ਮਾਣਯੋਗ ਪ੍ਰਿੰਸੀਪਲ ਜੱਜ, ਫੈਮਲੀ ਕੋਰਟ, ਮਿਸ. ਗੁਜੀਤ ਕੌਰ ਢਿੱਲੋਂ, ਚੀਫ ਜੁਡੀਸ਼ੀਅਲ ਮੈਜਿਸਟਰੇਟ, ਸ੍ਰੀ ਪੁਸ਼ਪਿੰਦਰ ਸਿੰਘ, ਵਧੀਕ ਚੀਫ ਜੁਡੀਸ਼ੀਅਲ ਮੈਜਿਸਟਰੇਟ, ਸ੍ਰੀ ਰਵਨੀਤ ਸਿੰਘ, ਜੂਡੀਸ਼ੀਅਲ ਮੈਜਿਸਟਰੇਟ, ਫਰਸਟ ਕਲਾਸ, ਸ੍ਰੀ ਰਾਜਪਾਲ ਸਿੰਘ ਤੇਜੀ, ਚੇਅਰਮੈਨ, ਸਥਾਈ ਲੋਕ ਅਦਾਲਤ, ਸ੍ਰੀਹ ਹਰਪ੍ਰੀਤ ਸਿੰਘ, ਪ੍ਰਧਾਨ, ਜ਼ਿਲ੍ਹਾ ਬਾਰ ਐਸੋਸ਼ੀਏਸ਼ਨ, ਸ੍ਰੀ ਬੀਰ ਦਵਿੰਦਰ ਸਿੰਘ ਸਿੱਧੂ, ਸਕੱਤਰ, ਜ਼ਿਲ੍ਹਾ ਬਾਰ ਐਸੋਸੀਏਸ਼ਨ ਵੱਲੋ ਪੌਦੇ ਲਗਾਏ ਗਏ।
ਇਸ ਮੌਕੇ ਜ਼ਿਲ੍ਹਾ ਕਚਿਹਰੀ ਮਾਨਸਾ ਦੇ ਕਰਮਚਾਰੀ ਅਤੇ ਲੀਗਲ ਏਡ ਡਿਫੈਂਸ ਕੌਂਸਲ ਸਿਸਟਮ ਦੇ ਵਕੀਲ ਸਾਹਿਬਾਨ ਹਾਜ਼ਰ ਸਨ।

[wpadcenter_ad id='4448' align='none']