Friday, January 17, 2025

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਾਜ਼ਿਲਕਾ ਵੱਲੋਂ ਸੱਬ ਜੇਲ੍ਹ ਫ਼ਾਜ਼ਿਲਕਾ ਵਿਖੇ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ

Date:

ਫਾਜਿਲਕਾ 20 ਮਾਰਚ

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਾਜ਼ਿਲਕਾ ਵੱਲੋਂ ਮੈਡਮ ਜਤਿੰਦਰ ਕੌਰ, ਮਾਣਯੋਗ ਜਿਲ੍ਹਾ ਅਤੇ ਸੈਸ਼ਨਜ਼ ਜੱਜ, ਫ਼ਾਜ਼ਿਲਕਾ ਦੀ ਅਗਵਾਈ ਹੇਠ ਸਿਵਿਲ ਹਸਪਤਾਲ ਦੇ ਸਹਿਯੋਗ ਨਾਲ ਸੱਬ ਜੇਲ੍ਹ ਫ਼ਾਜ਼ਿਲਕਾ ਵਿਖੇ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ ਜਿਸ ਵਿਚ ਵਿਸ਼ੇਸ਼ ਤੌਰ ਤੇ ਮੈਡਮ ਜਤਿੰਦਰ ਕੌਰ, ਮਾਣਯੋਗ ਜਿਲ੍ਹਾ ਅਤੇ ਸੈਸ਼ਨਜ਼ ਜੱਜ, ਫ਼ਾਜ਼ਿਲਕਾ ਅਤੇ ਸਰਦਾਰ ਅਮਨਦੀਪ ਸਿੰਘ, ਮਾਣਯੋਗ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ-ਵ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਾਜ਼ਿਲਕਾ ਵੀ ਮੌਜੂਦ ਸਨ। ਇਸ ਮੌਕੇ ਤੇ ਜੇਲ੍ਹ ਵਿਚ ਬੰਦ ਹਵਾਲਾਤੀਆਂ ਅਤੇ ਕੈਦੀਆਂ ਦੀਆਂ ਡਾਕਟਰਾਂ ਦੀ ਟੀਮ ਨੇ ਨੇ ਛਾਤੀ, ਹੱਡੀਆਂ, ਦੰਦਾਂ, ਚਮੜੀ ਅਤੇ ਦਿਮਾਗੀ  ਜਾਂਚ ਕੀਤੀ  ਅਤੇ ਖੂਨ ਦੇ ਰਾਹੀਂ ਵੱਖ-ਵੱਖ ਤਰ੍ਹਾਂ ਦੇ ਟੈਸਟ ਕੀਤੇ ਗਏ  । ਇਸ ਮੌਕੇ ਤੇ ਸੱਬ ਜੇਲ੍ਹ ਫ਼ਾਜ਼ਿਲਕਾ ਦੇ ਡਿਪਟੀ ਸੁਪਰਡੈਂਟ ਸ਼੍ਰੀ ਆਸ਼ੂ ਭੱਟੀ, ਸਿਵਿਲ ਹਸਪਤਾਲ ਤੋਂ ਡਾਕਟਰ ਵਿਕਾਸ ਗਾਂਧੀ, ਡਾਕਟਰ ਨੀਲੂ ਚੁੱਘ, ਡਾਕਟਰ ਪਿਕਾਕਸ਼ੀ ਅਰੋੜਾ, ਡਾਕਟਰ ਸੌਰਭ ਨਾਰੰਗ, ਡਾਕਟਰ ਪਾਰਵੀ, ਡਾਕਟਰ ਨਵਜੋਤ ਬਰਾੜ, ਅਤੇ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਲੀਗਲ ਏਦ ਡਿਫੈਂਸ ਕੌਂਸਲ ਸਿਸਟਮ ਦੇ ਸ ਚੀਫ਼ ਸ਼੍ਰੀ ਬਲਤੇਜ ਸਿੰਘ ਬਰਾੜ, ਡਿਪਟੀਚੀਫ਼ ਸ਼੍ਰੀ ਹਰਦੀਪ ਸਿੰਘ ਧਾਲੀਵਾਲ ਅਤੇ ਅਸਿਸਟੈਂਟ ਸ਼੍ਰੀ ਪਰਵਿੰਦਰ ਸਿੰਘ ਅਤੇ ਮੈਡਮ ਰਾਜਵਿੰਦਰ ਕੌਰ ਵੀ ਮੌਜੂਦ ਸਨ।

Share post:

Subscribe

spot_imgspot_img

Popular

More like this
Related

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਫਾਰਮ ਸਲਾਹਕਾਰ ਸੇਵਾ ਕੇਂਦਰ ਵੱਲੋਂ ਕਿਸਾਨ-ਸਾਇੰਸਦਾਨ ਵਿਚਾਰ ਗੋਸ਼ਟੀ ਕਰਵਾਈ

ਮਹਿਲ ਕਲਾਂ, 16 ਜਨਵਰੀਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਫਾਰਮ ਸਲਾਹਕਾਰ...

ਨਵੀਆਂ ਵਿਕਸਿਤ ਹੋ ਰਹੀਆਂ ਅਣ ਅਧਿਕਾਰਿਤ ਕਲੋਨੀਆਂ ਉੱਪਰ ਚੱਲਿਆ ਪੀਲਾ ਪੰਜਾ

ਅੰਮ੍ਰਿਤਸਰ 16 ਜਨਵਰੀ 2025-- ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਏਡੀਏ ਦੇ...