Wednesday, January 22, 2025

30 ਜਨਵਰੀ ਨੂੰ ਲੱਗੇਗਾ ਔਰਤਾਂ ਦੀ ਸਿਹਤ, ਸਫਾਈ, ਰੁਜਗਾਰ ਸਬੰਧੀ ਜ਼ਿਲ੍ਹਾ ਪੱਧਰੀ ਜਾਗਰੂਕਤਾ ਕੈਂਪ

Date:

ਮਾਲੇਰਕੋਟਲਾ 22 ਜਨਵਰੀ :

                   ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਸਰਕਾਰ ਵਲੋਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਨਾਲ ਪੰਜਾਬ ਰਾਜ ਦੀਆਂ ਔਰਤਾਂ ਨੂੰ ਸਿਹਤ ਪੱਖੋਂ ਤੰਦਰੁਸਤ ਰੱਖਣ ਲਈ ਵਿਭਾਗ ਵੱਲੋਂ ਜ਼ਿਲ੍ਹਾ ਪੱਧਰ ਤੇ ਔਰਤਾਂ ਲਈ ਸਿਹਤ ਸਫਾਈ ਅਤੇ ਜਾਗਰੂਕਤਾ ਦਾ ਕੈਂਪ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਕੈਂਪ ਦੀਆ ਤਿਆਰੀਆਂ ਸਬੰਧੀ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਔਰਤਾਂ/ਲੜਕੀਆਂ ਲਈ ਇਹ ਕੈਂਪ 30 ਜਨਵਰੀ ਨੂੰ ਪੰਜਾਬ ਉਰਦੂ ਅਕਾਦਮੀ ਵਿਖੇ ਆਯੋਜਤ ਕੀਤਾ ਜਾਵੇਗਾ। ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਅਨੂ ਰਤਨ, ਸਹਾਇਕ ਸਿਵਲ ਸਰਜਨ ਡਾ ਸਜੀਲਾ ਖ਼ਾਨ, ਰੋਜ਼ਗਾਰ ਅਫ਼ਸਰ ਜਤਿੰਦਰ ਨਾਥ ਸ਼ਰਮਾਂ, ਇੰਨਚਾਰਜ ਵਨ ਸਟਾਪ ਸੈਂਟਰ ਨਜ਼ੀਰ ਮੁਹੰਮਦ,ਤਰਿੰਦਰ ਕੁਮਾਰ,ਦਲਜੀਤ ਸਿੰਘ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਤੇ ਨੁਮਾਇੰਦੇ ਮੌਜੂਦ ਸਨ ।

                       ਇਸ ਮੌਕੇ ਉਨ੍ਹਾਂ ਦੱਸਿਆ ਕਿ ਇਸ ਕੈੰਪ ਮੌਕੇ ਸਿਹਤ ਵਿਭਾਗ ਵੱਲੋਂ ਇਸਤਰੀਆਂ ਦੇ ਮਾਹਿਰ ਡਾਕਟਰਾਂ ਵਲੋਂ ਔਰਤਾਂ ਦਾ ਮੁਫ਼ਤ ਹੈਲਥ ਚੈੱਕਅਪ ਕਰਨ ਦੇ ਨਾਲ ਮੁਢਲੇ ਟੈਸਟ ਵੀ ਮੁਫ਼ਤ ਕੀਤੇ ਜਾਣਗੇ । ਉਨ੍ਹਾਂ ਜ਼ਿਲ੍ਹਾ ਰੋਜਗਾਰ ਅਫ਼ਸਰ ਨੂੰ ਹਦਾਇਤ ਕੀਤੀ ਕਿ ਔਰਤਾਂ ਲੜਕੀਆਂ ਨੂੰ ਰੋਜਗਾਰ ਦੇ ਮੌਕੇ ਮੁਹੱਈਆਂ ਕਰਵਾਉਣ ਲਈ ਜਾਗਰੂਕ ਕੀਤਾ ਜਾਵੇ ਅਤੇ ਚਾਹਵਾਨ ਔਰਤਾਂ ਲਈ ਵੱਖ ਵੱਖ ਕੰਪਨੀਆਂ ਨੂੰ ਸੱਦਿਆ ਜਾਵੇ ਤਾਂ ਜੋ ਇੰਟਰਵੀਉ ਲੈਦੇ ਹੋਏ ਮੌਕੇ ਤੇ ਹੀ ਯੋਗ ਉਮੀਦਞਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾ ਸਕਣ ।

                              ਇਸ ਮੌਕੇ ਵੱਖ ਵੱਖ ਵਿਭਾਗਾਂ ਵਲੋਂ ਔਰਤਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਦੱਸਿਆ ਜਾਵੇਗਾ । ਇਸ ਮੌਕੇ ਉਨ੍ਹਾਂ ਹਦਾਇਤ ਕੀਤੀ ਕਿ ਸਬੰਧਤ ਵਿਭਾਗ ਸਮਾਂ ਰਹਿੰਦੇ ਸਾਰੇ ਪ੍ਰਬੰਧ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ ਤਾਂ ਜੋ ਕਿਸੇ ਨੂੰ ਕੋਈ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਜ਼ਿਲ੍ਹੇ ਦੀਆਂ ਹਰ ਵਰਗ ਦੀਆਂ ਔਰਤਾਂ / ਲੜਕੀਆਂ ਨੂੰ ਇਸ ਕੈੰਪ ਵਿੱਚ ਆਉਣ ਦਾ ਖੁਲ੍ਹਾ ਸੱਦਾ ਦਿੱਤਾ । 

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਸਿਹਤ ਵਿਭਾਗ ਵੱਲੋਂ ਮਮਤਾ ਦਿਵਸ ਦੌਰਾਨ ਪਿੰਡ ਦੇ ਲੋਕਾਂ ਨੂੰ ਕੀਤਾ ਜਾਗਰੂਕ

ਫਾਜਿਲਕਾ 22 ਜਨਵਰੀਪੰਜਾਬ ਸਰਕਾਰ ਵੱਲੋਂ ਮਾਂ ਅਤੇ ਬੱਚੇ ਦੀ...

ਸੜ੍ਹਕ ਸੁਰੱਖਿਆ ਮਾਂਹ ਦੌਰਾਨ ਅਮਲੋਹ ਵਿਖੇ ਟਰੱਕ ਡਰਾਈਵਰਾਂ ਦੀਆਂ ਨਜ਼ਰ ਦੀ ਜਾਂਚ ਲਈ ਕੈਂਪ ਲਗਾਇਆ

ਅਮਲੋਹ/ਫ਼ਤਹਿਗੜ੍ਹ ਸਾਹਿਬ, 22 ਜਨਵਰੀ:           ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ...

ਬਸੰਤ ਮੇਲੇ ਦੇ ਨਾਕਆਊਟ ਮੁਕਾਬਿਲਾਂ ਦੀ ਹੋਈ ਸ਼ੁਰੂਆਤ

ਫਿਰੋਜ਼ਪੁਰ, 22 ਜਨਵਰੀ ( )              ਅੱਜ ਬਸੰਤ ਮੇਲੇ ਦੇ  ਪੰਤਗਬਾਜ਼ੀ   ਦੇ ਨਾਕਆਊਟ ਮੁਕਾਬਿਲਆਂ ਦੀ ਸ਼ੁਰੂਆਤ ਦੌਰਾਨ...

ਆਮਦਨ ਕਰ ਵਿਭਾਗ ਵੱਲੋਂ “ਵਿਵਾਦ ਤੇ ਵਿਸ਼ਵਾਸ ਸਕੀਮ ” ਸਬੰਧੀ ਪ੍ਰੋਗਰਾਮ ਕਰਵਾਇਆ

ਮਾਲੇਰਕੋਟਲਾ 22 ਜਨਵਰੀ :                    ਆਮਦਨ ਕਰ ਵਿਭਾਗ ਮਾਲੇਰਕੋਟਲਾ ਵੱਲੋਂ ਸਥਾਨਕ ਮਾਲੇਰਕੋਟਲਾ ਕਲੱਬ ਵਿਖੇ ਵਿਵਾਦ ਤੋਂ ਵਿਸਵਾਸ਼ ਸਕੀਮ 2024 ਤਹਿਤ ਪ੍ਰੋਗਰਾਮ ਚੀਫ ਕਮਿਸ਼ਨਰ ਇਨਕਮ ਟੈਕਸ ਅੰਮ੍ਰਿਤਸਰ ਲਾਲ ਚੰਦ ਆਈ.ਆਰ.ਐਸ ਤੇ ਪ੍ਰਿੰਸੀਪਲ ਕਮਿਸ਼ਨਰ ਆਫ਼ ਇਨਕਮ ਟੈਕਸ-1 ਲੁਧਿਆਣਾ ਸ਼੍ਰੀ ਸੁਰਿੰਦਰ ਕੁਮਾਰ ਆਈ.ਆਰ.ਐਸ ਦੇ ਦਿਸ਼ਾ ਨਿਰਦੇਸ਼ਾ ਤਹਿਤ ਕਰਵਾਇਆ ਗਿਆ।                 ਸਮਾਗਮ ‘ਚ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ ਐਡੀਸ਼ਨਲ ਕਮਿਸ਼ਨਰ ਇਨਕਮ ਟੈਕਸ ਰੇਂਜ 4 ਲੁਧਿਆਣਾ ਰਿਸ਼ੀ ਕੁਮਾਰ ਆਈ.ਆਰ.ਐਸ, ਵਰਿੰਦਰਾ ਸਿੰਘ ਏ.ਸੀ.ਆਈ.ਟੀ ਸਰਕਲ-4 ਲੁਧਿਆਣਾ ਰੇਂਜ ਅਤੇ ਆਈ.ਟੀ.ਓ ਮਾਲੇਰਕੋਟਲਾ ਮਨਦੀਪ ਦੱਤ ਨੇ ਸ਼ਹਿਰ ਦੇ ਵਕੀਲਾਂ ਅਤੇ ਸੀ.ਏ ਨਾਲ ਸਾਂਝੀ ਮੀਟਿੰਗ ਕਰਦਿਆਂ ਕੇਂਦਰ ਸਰਕਾਰ ਵੱਲੋਂ ਚਲਾਈ ਗਈ ਸਕੀਮ ਸਬੰਧੀ ਦੱਸਿਆ ਕਿ ਜਿਹੜੇ ਲੋਕਾਂ ਵੱਲ ਇਨਕਮ ਟੈਕਸ ਵਿਭਾਗ ਦੇ ਟੈਕਸ ਬਕਾਇਆ ਹਨ ਉਨ੍ਹਾਂ ’ਤੇ ਕਿਸੇ ਕਿਸਮ ਦਾ ਜੁਰਮਾਨਾ ਜਾਂ ਵਿਆਜ਼ ਨਹੀਂ ਲਾਇਆ ਜਾਵੇਗਾ ਜੇਕਰ ਉਹ 31 ਜਨਵਰੀ ਤੱਕ ਟੈਕਸ ਜਮ੍ਹਾਂ ਕਰਵਾਉਂਦੇ ਹਨ।               ਉਨ੍ਹਾਂ ਕਿਹਾ ਕਿ ਜਿਹੜੇ ਲੋਕਾਂ ਵੱਲ ਐਗਜ਼ੰਪਸ਼ਨ ਤੇ ਡਿਡਕਸ਼ਨਾਂ ਰਾਹੀਂ ਟੀਡੀਐੱਸ ਗਲਤ ਰਿਫ਼ੰਡ ਲਿਆ ਗਿਆ ਹੈ ਉਨ੍ਹਾਂ ਦੀ ਵੀ ਜਾਂਚ ਕਰਵਾਈ ਜਾ ਰਹੀ ਹੈ, ਉਹ ਅਪਣੀ ਰਿਟਰਨਾ ਨੂੰ ਅਪਡੇਟ ਕਰਵਾ ਲੈਣ।ਰਿਸ਼ੀ ਕੁਮਾਰ ਨੇ ਦੱਸਿਆ ਕਿ ਲੋਕਾਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਲਾਹਾ ਲੈਣਾ ਚਾਹੀਦਾ ਹੈ ਤਾਂ ਜੋ ਆਉਣ ਵਾਲੇ ਸਮੇਂ ‘ਚ ਭਾਰੀ ਜੁਰਮਾਨੇ ਅਤੇ ਵਿਆਜ਼ ਤੋਂ ਬਚਿਆ ਜਾ ਸਕੇ। ਇਸ ਤੋਂ ਪਹਿਲਾਂ ਟੈਕਸ ਬਾਰ ਐਸੋਸੀਏਸ਼ਨ ਮਾਲੇਰਕੋਟਲਾ ਅਤੇ ਸੀ.ਏ ਐਸੋਸੀਏਸ਼ਨ ਵੱਲੋਂ ਵਿਭਾਗ ਦੇ ਅਧਿਕਾਰੀਆਂ ਦਾ ਸਵਾਗਤ ਕੀਤਾ ਗਿਆ।            ਇਸ ਮੌਕੇ ਮੁਹੰਮਦ ਜਾਵੇਦ ਫਾਰੂਕੀ, ਬਰਿਜ ਭੂਸ਼ਣ ਬਾਂਸਲ, ਸੁਰਿੰਦਰ ਕੁਮਾਰ, ਸਤੀਸ਼ ਕੁਮਾਰ, ਮਨਦੀਪ ਸਿੰਘ, ਹਿਤੇਸ਼ ਗੁਪਤਾ, ਬੂਟਾ ਖਾਂ, ਰਮਨ ਵਰਮਾ, ਮੁਹੰਮਦ ਰਮਜ਼ਾਨ (ਸਾਰੇ ਵਕੀਲ), ਵੀਪਨ ਜੈਨ, ਅਜੈ ਅੱਗਰਵਾਲ, ਅਕਸ਼ੇ ਕੁਮਾਰ (ਸਾਰੇ ਸੀ.ਏ) ਆਦਿ ਹਾਜ਼ਰ ਸਨ।