Saturday, December 21, 2024

ਭਾਸ਼ਾ ਵਿਭਾਗ ਦੇ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲੇ 10 ਅਕਤੂਬਰ ਨੂੰ ਹੋਣਗੇ: ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਕਲਸੀ

Date:

ਅੰਮ੍ਰਿਤਸਰ, 23 ਅਗਸਤ 2024–

ਮੁੱਖ ਮੰਤਰੀ, ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਅਤੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਵਿਭਾਗ ਦੇ ਮੰਤਰੀ ਸ੍ਰ. ਹਰਜੋਤ ਸਿੰਘ ਬੈਂਸ ਦੀ ਸੁਯੋਗ ਅਗਵਾਈ ਅਤੇ ਡਾਇਰੈਕਟਰ ਭਾਸ਼ਾ ਵਿਭਾਗ, ਪੰਜਾਬ ਦੇ ਨਿਰਦੇਸ਼ਾਂ ਹੇਠ ਨੈਸ਼ਨਲ ਐਵਾਰਡੀ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਪਰਮਜੀਤ ਸਿੰਘ ਕਲਸੀ ਦੀ ਨਿਗਰਾਨੀ ਨਾਲ ਜ਼ਿਲ੍ਹਾ ਪੱਧਰੀ ਬਾਲ ਸਾਹਿਤ ਮੁਕਾਬਲੇ [ਪੰਜਾਬੀ ਸਾਹਿਤ, ਧਰਮ, ਭਾਸ਼ਾ, ਸੱਭਿਆਚਾਰ, ਇਤਿਹਾਸ ਤੇ ਭੂਗੋਲ ਵਿਸ਼ੇ ਨਾਲ ਸਬੰਧਿਤ] 10 ਅਕਤੂਬਰ ਨੂੰ ਕਰਵਾਏ ਜਾ ਰਹੇ ਹਨ। ਜ਼ਿਲ੍ਹਾ ਗੁਰਦਾਸਪੁਰ ਦੇ ਇਹ ਮੁਕਾਬਲੇ ਸਰਕਾਰੀ ਕਾਲਜ, ਗੁਰਦਾਸਪੁਰ ਵਿਖੇ ਅਤੇ ਜ਼ਿਲ੍ਹਾ ਅੰਮ੍ਰਿਤਸਰ ਦੇ ਇਹ ਮੁਕਾਬਲੇ ਡੀ.ਏ.ਵੀ. ਸ.ਸ. ਸਕੂਲ, ਹਾਥੀ ਗੇਟ, ਅੰਮ੍ਰਿਤਸਰ ਵਿੱਚ ਹੋਣਗੇ। ਇਨ੍ਹਾਂ ਮੁਕਾਬਲਿਆਂ ਦੇ ਤਿੰਨ ਵਰਗ ਹੋਣਗੇ, ਜਿਸ ਵਿੱਚ ਪਹਿਲਾ ਵਰਗ ਅੱਠਵੀਂ ਸ਼੍ਰੇਣੀ ਤੱਕ ਦੇ ਵਿਦਿਆਰਥੀਆਂ ਦਾ ਹੋਵੇਗਾ, ਜਦੋਂ ਕਿ ਦੂਸਰਾ ਵਰਗ ਨੌਵੀਂ ਤੋਂ ਬਾਰ੍ਹਵੀਂ ਤੱਕ ਅਤੇ ਤੀਸਰਾ ਵਰਗ ਗ੍ਰੈਜੂਏਸ਼ਨ ਤੱਕ ਦੇ ਵਿਦਿਆਰਥੀਆਂ ਦਾ ਹੋਵੇਗਾ। ਭਾਗ ਲੈਣ ਵਾਲੇ ਵਿਦਿਆਰਥੀ ਦੀ ਜਮਾਤ ਅਤੇ ਜਨਮ ਮਿਤੀ ਸਬੰਧੀ ਸੰਸਥਾ ਮੁਖੀ ਵੱਲੋਂ ਲਿਖਤੀ ਤਸਦੀਕ ਲਾਜ਼ਮੀ ਹੈ। ਹਰ ਵਰਗ ਵਿੱਚ ਇੱਕ ਸੰਸਥਾ ਵਿੱਚੋਂ ਵੱਧ ਤੋਂ ਵੱਧ ਦੋ ਵਿਦਿਆਰਥੀ ਹੀ ਭੇਜੇ ਜਾ ਸਕਦੇ ਹਨ। ਇਹ ਮੁਕਾਬਲਾ ਸੌ ਪ੍ਰਸ਼ਨਾਂ ਦੇ ਰੂਪ ਵਿੱਚ ਬਹੁ-ਚੋਣ ਪ੍ਰਸ਼ਨਾਵਲੀ ਦੇ ਲਿਖਤੀ ਰੂਪ ਵਿੱਚ ਹੋਵੇਗਾ। ਜ਼ਿਲ੍ਹਾ ਪੱਧਰ ‘ਤੇ ਹਰ ਵਰਗ ਵਿੱਚੋਂ ਪਹਿਲੇ ਸਥਾਨ ‘ਤੇ ਆਉਣ ਵਾਲੇ ਵਿਦਿਆਰਥੀ ਰਾਜ ਪੱਧਰ ਦੇ ਮੁਕਾਬਲੇ ਵਿੱਚ ਹਿੱਸਾ ਲੈਣਗੇ। ਹਰ ਵਰਗ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਵਿੱਚ ਪਹਿਲੇ ਸਥਾਨ ‘ਤੇ ਆਉਣ ਵਾਲੇ ਵਿਦਿਆਰਥੀ ਨੂੰ 1000\- ਰੁ., ਦੂਸਰੇ ਸਥਾਨ ਵਾਲੇ ਜੇਤੂ ਵਿਦਿਆਰਥੀ ਨੂੰ 750\- ਰੁ. ਅਤੇ ਤੀਸਰੇ ਸਥਾਨ ‘ਤੇ ਆਉਣ ਵਾਲੇ ਵਿਦਿਆਰਥੀ ਨੂੰ 500\- ਰੁ. ਨਕਦ ਇਨਾਮ ਵਜੋਂ ਮੌਕੇ ‘ਤੇ ਦਿੱਤੇ ਜਾਣਗੇ। ਅੰਮ੍ਰਿਤਸਰ ਅਤੇ ਗੁਰਦਾਸਪੁਰ ਦੇ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਪਰਮਜੀਤ ਸਿੰਘ ਕਲਸੀ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਜੇਤੂ ਵਿਦਿਆਰਥੀਆਂ ਨੂੰ ਨਕਦ ਇਨਾਮ ਤੋਂ ਇਲਾਵਾ ਭਾਸ਼ਾ ਵਿਭਾਗ ਵੱਲੋਂ ਜਾਰੀ ਕੀਤੇ ਸਰਟੀਫ਼ਿਕੇਟ\ਪ੍ਰਸੰਸਾ ਪੱਤਰ ਵੀ ਪ੍ਰਦਾਨ ਕੀਤੇ ਜਾਣਗੇ। ਇਨ੍ਹਾਂ ਮੁਕਾਬਲਿਆਂ ਵਿੱਚ ਭਾਗ ਲੈਣ ਵਾਲੇ ਵਿਦਿਆਰੀਥਾਂ ਦੀ ਅਗੇਤੀ ਲਿਖਤੀ ਸੂਚਨਾ ਵਿਭਾਗ ਦੀ ਈਮੇਲ dlogurdaspur8@gmail.com [ਗੁਰਦਾਸਪੁਰ], amritsar.dlo@gmail.com [ਅੰਮ੍ਰਿਤਸਰ] ‘ਤੇ ਦਿੱਤੀ ਜਾ ਸਕਦੀ ਹੈ ਅਤੇ ਕੁਇਜ਼ ਮੁਕਾਬਲਿਆਂ ਸਬੰਧੀ ਵਿਭਾਗ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਨਮੂਨਾ ਪੁਸਤਕ ਜ਼ਿਲ੍ਹਾ ਭਾਸ਼ਾ ਦਫ਼ਤਰ ਤੋਂ ਖ਼ਰੀਦੀ ਜਾ ਸਕਦੀ ਹੈ।

Share post:

Subscribe

spot_imgspot_img

Popular

More like this
Related

ਹੁਣ ਤੱਕ 5 ਲੋਕਾਂ ਨੂੰ ਮਲਬੇ ‘ਚੋਂ ਕੱਢਿਆ ਬਾਹਰ, ਰਾਹਤ ਅਤੇ ਬਚਾਅ ਕਾਰਜ ਜਾਰੀ

Relief and rescue operations continue ਸ਼ਨੀਵਾਰ ਸ਼ਾਮ ਨੂੰ ਮੋਹਾਲੀ...

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਗਊਸ਼ਾਲਾ ਪਿੰਡ ਸਲੇਮਸ਼ਾਹ ਦਾ ਅਚਨਚੇਤ ਦੌਰਾ, ਗਊਆਂ ਦੀ ਦੇਖਭਾਲ ਅਤੇ ਖਾਣ ਪੀਣ ਲਈ ਕੀਤੇ ਪ੍ਰਬੰਧਾਂ ਦਾ ਲਿਆ ਜਾਇਆ

ਫਾਜ਼ਿਲਕਾ 21 ਦਸੰਬਰ ਵਧੀਕ ਡਿਪਟੀ ਕਮਿਸ਼ਨਰ ਸੁਭਾਸ਼ ਚੰਦਰ ਵੱਲੋਂ ਫਾਜ਼ਿਲਕਾ ਦੇ ਪਿੰਡ ਸਲੇਮਸ਼ਾਹ ਵਿਖੇ ਚੱਲ ਰਹੀ...

ਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ ਨੂੰ ਦੂਰ ਕਰਨ ਲਈ ਤਰਨਤਾਰਨ ‘ਚ 23 ਦਸੰਬਰ ਨੂੰ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ: ਡਾ. ਬਲਜੀਤ ਕੌਰ

ਚੰਡੀਗੜ੍ਹ, 21 ਦਸੰਬਰ: ਪੰਜਾਬ ਸਰਕਾਰ ਵੱਲੋਂ ਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ...

ਖਿਓਵਾਲੀ ਢਾਬ ਵਿਖੇ ਨਿਕਸ਼ੈ ਕੈਂਪ ਲਗਾਇਆ

ਫਾਜ਼ਿਲਕਾ, 21 ਦਸੰਬਰ :ਸਿਹਤ ਵਿਭਾਗ ਵੱਲੋਂ ਸ਼ੁਰੂ ਕੀਤੀ ਗਈ...