ਜਿਲ੍ਹਾ ਮੈਜਿਸਟਰੇਟ ਨੇ 1 ਅਤੇ 4 ਜੂਨ ਨੂੰ ਡਰਾਈ ਡੇਅ ਐਲਾਨਿਆ

ਅੰਮ੍ਰਿਤਸਰ 27 ਮਈ 2024—

          ਲੋਕ ਸਭਾ ਦੀਆਂ ਚੋਣਾਂ 2024 ਜੋ ਕਿ 1 ਜੂਨ 2024 ਨੂੰ ਹੋਣੀਆਂ ਹਨ ਅਤੇ ਇਨਾਂ ਦੀ ਗਿਣਤੀ 4 ਜੂਨ 2024 ਨੂੰ ਹੋਣੀ ਹੈ ਨੂੰ ਧਿਆਨ ਵਿੱਚ ਰੱਖਦੇ ਹੋਏ ਜਿਲ੍ਹਾਂ ਮੈਜਿਸਟਰੇਟ ਸ੍ਰੀ ਘਨਸ਼ਾਮ ਥੋਰੀ ਨੇ ਪੰਜਾਬ ਆਬਕਾਰੀ ਐਕਟ 1914 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹਾ ਅੰਮ੍ਰਿਤਸਰ ਦੀ ਹਦੂਦ ਅੰਦਰ ਮਿਤੀ 30 ਮਈ 2024 ਨੂੰ ਸ਼ਾਮ 6 ਵਜੇ ਤੋਂ ਲੈ ਕੇ ਮਿਤੀ 1 ਜੂਨ 2024 ਨੂੰ ਪੋਲਿੰਗ ਦਾ ਕੰਮ ਮੁਕੰਮਲ ਹੋਣ ਤੱਕ ਅਤੇ 4 ਜੂਨ 2024 ਨੂੰ ਵੋਟਾਂ ਦੀ ਗਿਣਤੀ ਵਾਲੇ ਦਿਨ ਸ਼ਰਾਬ ਵੇਚਣ ਉੱਤੇ ਪਾਬੰਦੀ ਲਗਾਈ ਹੈ।

          ਇਸੇ ਤਰ੍ਹਾਂ ਸਰੱਹਦੀ ਏਰੀਏ ਵਿੱਚ ਬਾਰਡਰ ਪਾਰ ਤੋਂ ਡਰੋਨ ਅਤੇ ਹੋਰ ਤਰੀਕੇ ਨਾਲ ਅਣਅਧਿਕਾਰਤ ਚੀਜਾਂ ਦੀ ਆਮਦ ਨੂੰ ਰੋਕਣ ਲਈ ਜਿਲ੍ਹਾਂ ਮੈਜਿਸਟਰੇਟ ਨੇ ਪੰਜਾਬ, ਵਿਲੇਜ ਐਂਡ ਸਮਾਲ ਟਾਊਨ ਪੈਟਰੋਲ ਐਕਟ 1918 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਅੰਮ੍ਰਿਤਸਰ ਦੇ ਸਰਹੱਦੀ ਏਰੀਏ ਵਿੱਚ ਬਾਲਗ ਵਿਅਕਤੀਆਂ ਵਲੋਂ 24 ਘੰਟੇ ਪਹਿਰਾ ਦੇਣ ਦੀ ਹੁਕਮ ਜਾਰੀ ਕੀਤੇ ਹਨ ਤਾਂ ਜੋ ਕੋਈ ਨਸ਼ਾ ਜਾਂ ਹਥਿਆਰ ਦੀ ਤਸਕਰੀ ਨਾ ਹੋ ਸਕੇ। ਇਸ ਵਿੱਚ 60 ਸਾਲ ਤੋਂ ਉਪਰ ਵਾਲੇ ਬਜ਼ੁਰਗ ਅਤੇ ਅੰਗਹੀਣ ਵਿਅਕਤੀਆਂ ਨੂੰ ਛੋਟ ਦਿੱਤੀ ਗਈ ਹੈ। ਇਹ ਹੁਕਮ 24 ਮਈ ਤੋਂ 4 ਜੂਨ 2024 ਤੱਕ ਲਾਗੂ ਰਹੇਗਾ।

          ਚੋਣਾਂ ਨੂੰ ਸ਼ਾਂਤੀ ਪੂਰਵਕ ਕਰਵਾਉਣ ਲਈ ਜਿਲ੍ਹਾਂ ਮੈਜਿਸਟਰੇਟ ਨੇ ਜਿਲ੍ਹਾ ਅੰਮ੍ਰਿਤਸਰ ਦੇ ਵਿੱਚ ਪੈਂਦੇ ਸਾਰੇ ਪੋਲਿੰਗ ਸਟੇਸ਼ਨਾਂ ਦੇ 100 ਮੀਟਰ ਦੇ ਘੇਰੇ ਅੰਦਰ ਕਿਸੇ ਵੀ ਤਰ੍ਹਾਂ ਦਾ ਕੋਈ ਮੇਗਾ ਫੋਨ, ਮੋਬਾਇਲ ਫੋਨ, ਵਾਇਰਲੈਸ ਸੈਟ ਲਿਜਾਣ ਜਾਂ ਲਾਊਡ ਸਪੀਕਰ ਵਜਾਉਣ ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ। ਜਿਲ੍ਹਾ ਮੈਜਿਸਟਰੇਟ ਸ੍ਰੀ ਘਨਸ਼ਾਮ ਥੋਰੀ ਨੇ ਫੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਇਹ ਹੁਕਮ ਮਿਤੀ 1 ਜੂਨ 2024 ਨੂੰ ਸਵੇਰੇ 8:00 ਵਜੇ ਤੋਂ ਲੈ ਕੇ ਸ਼ਾਮ ਪੋਲਿੰਗ ਖ਼ਤਮ ਹੋਣ ਤੱਕ ਲਾਗੂ ਰਹੇਗਾ।  ਇਹ ਹੁਕਮ ਚੋਣ ਡਿਊਟੀ ਤੇ ਤਾਇਨਾਤ ਅਧਿਕਾਰੀਆਂ/ਕਰਮਚਾਰੀਆਂ ਤੇ ਲਾਗੂ ਨਹੀਂ ਹੋਵੇਗਾ।

ਇਸਦੇ ਨਾਲ ਹੀ ਜਿਲ੍ਹਾ ਮੈਜਿਸਟਰੇਟ ਨੇ ਜਿਲ੍ਹੇ ਅੰਦਰ ਲਾਊਡ ਸਪੀਕਰ ਵਜਾਉਣ ਉਤੇ ਵੀ ਪਾਬੰਦੀ ਲਗਾ ਦਿੱਤੀ ਹੈ ਜੋ ਕਿ 30 ਮਈ 2024 ਨੂੰ ਸ਼ਾਮ 5:00 ਵਜੇ ਤੋਂ ਲੈ ਕੇ 1 ਜੂਨ 2024 ਨੂੰ ਪੋਲਿੰਗ ਖ਼ਤਮ ਹੋਣ ਤੱਕ ਲਾਗੂ ਰਹੇਗੀ।  ਇਸੇ ਤਰ੍ਹਾਂ ਜਿਲ੍ਹਾ ਮੈਜਿਸਟਰੇਟ ਨੇ ਚੋਣ ਪ੍ਰਕਿਰਿਆ ਨੂੰ ਅਮਨ ਕਾਨੂੰਨ ਸ਼ਾਂਤੀ ਨਾਲ ਨੇਪਰੇ ਚਾੜ੍ਹਨ ਲਈ ਪੋਲਿੰਗ ਸਟੇਸ਼ਨਾਂ ਦੇ 100 ਮੀਟਰ ਘੇਰੇ ਅੰਦਰ ਹਰ ਕਿਸਮ ਦੇ ਅਗਨ ਸ਼ਸ਼ਤਰ, ਵਿਸਫੋਟਕ ਪਦਾਰਥ, ਜਲਨਸ਼ੀਲ ਚੀਜਾਂ ਅਤੇ ਤੇਜ ਹਥਿਆਰ ਜਿਨ੍ਹਾਂ ਵਿੱਚ ਟਕੂਏ, ਬਰਛੇ, ਛੂਰੇ ਆਦਿ ਸ਼ਾਮਲ ਹਨ ਨੂੰ ਲੈ ਕੇ ਚਲਣ ਦੀ ਮਨਾਹੀ ਦੇ ਹੁਕਮ ਅੱਜ ਤੋਂ 1 ਜੂਨ 2024 ਨੂੰ ਵੋਟਾਂ ਖ਼ਤਮ ਹੋਣ ਤੱਕ ਲਾਗੂ ਰਹੇਗਾ।

[wpadcenter_ad id='4448' align='none']