ਸ੍ਰੀ ਮੁਕਤਸਰ ਸਾਹਿਬ 11 ਅਕਤੂਬਰ
ਰਾਜ ਚੋਣ ਕਮਿਸ਼ਨ ਪੰਜਾਬ ਵਲੋਂ 15 ਅਕਤੂਬਰ 2024 ਨੂੰ ਕਰਵਾਈਆਂ ਜਾ ਰਹੀਆਂ ਗਰਾਮ ਪੰਚਾਇਤਾਂ ਚੋਣਾਂ ਦੇ ਮੱਦੇ ਨਜ਼ਰ ਸ੍ਰੀ ਰਾਜੇਸ਼ ਤ੍ਰਿਪਾਠੀ ਜਿਲ੍ਹਾ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਨੇ ਭਾਰਤੀਯ ਨਾਗਰਿਕ ਸੁਰੱਖਿਆ ਸੁਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਜਿ਼ਲ੍ਹਾ ਸ੍ਰੀ ਮੁਕਤਸਰ ਸਾਹਿਬ ਗਰਾਮ ਪੰਚਾਇਤ ਚੋਣਾਂ-2024 ਲਈ ਵੋਟਾਂ ਦੀ ਗਿਣਤੀ ਸਮੇਂ ਕਾਊਂਟਿੰਗ ਸੈਂਟਰਾਂ ਦੇ 100 ਮੀਟਰ ਦੇ ਘੇਰੇ ਨੂੰ ‘ਨੋ ਵਹੀਕਲ ਜੋਨ’ ਘੋਸ਼ਿਤ ਕੀਤਾ ਹੈ ਅਤੇ ਇਸ ਸੈਂਟਰ ਦੇ 100 ਮੀਟਰ ਦੇ ਘੇਰੇ ਅੰਦਰ ਕਿਸੇ ਵੀ ਪ੍ਰਕਾਰ ਦੇ ਪ੍ਰਾਈਵੇਟ ਵਹੀਕਲ ਦੇ ਆਉਣ ’ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ।
ਇਸ ਹੁਕਮ ਅਨੁਸਾਰ ਸਰਕਾਰੀ ਵਹੀਕਲਾਂ ਅਤੇ ਚੋਣ ਮਕਸਦ ਲਈ ਪ੍ਰਸ਼ਾਸਨ ਵਲੋਂ ਹਾਇਰ ਕੀਤੇ ਗਏ ਪ੍ਰਾਈਵੇਟ ਵਹੀਕਲਾਂ ਤੇ ਲਾਗੂ ਨਹੀਂ ਹੋਣਗੇ।
ਜਿ਼ਲ੍ਹਾ ਮੈਜਿਸਟਰੇਟ ਦੇ ਇੱਕ ਹੋਰ ਹੁਕਮ ਅਨੁਸਾਰ ਜਿ਼ਲ੍ਹੇ ਦੇ ਸਾਰੇ ਪੋਲਿੰਗ ਸਟੇਸ਼ਨਾਂ ਦੇ 100 ਮੀਟਰ ਦੇ ਘੇਰੇ ਅੰਦਰ ਕਿਸੇ ਵੀ ਵਿਅਕਤੀ ਵਲੋਂ ਪ੍ਰਚਾਰ ਨਾਲ ਸਬੰਧਿਤ ਪੋਸਟਰ, ਬੈਨਰ ਲਗਾਉਣ, ਸ਼ੋਰ ਮਚਾਉਣ ਜਾਂ ਹੁੱਲੜਬਾਜੀ ਕਰਨ ਅਤੇ ਕਿਸੇ ਵੀ ਪ੍ਰਕਾਰ ਦਾ ਕੋਈ ਵੀ ਵਹੀਕਲ ਲਿਜਾਣ, ਪੋਲਿੰਗ ਬੂਥ ਜਾਂ ਟੈਂਟ ਲਗਾਉਣ ਸਬੰਧੀ ਵੀ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ।
ਹੁਕਮਾਂ ਦੀ ਉਲੰਘਣਾ ਕਰਨ ਤੇ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪੋਲਿੰਗ ਬੂਥਾਂ ਅਤੇ ਗਿਣਤੀ ਕੇਂਦਰਾਂ ਦੇ 100 ਮੀਟਰ ਦੇ ਘੇਰੇ ਨੂੰ ‘ਨੋ ਵਹੀਕਲ ਜੋਨ’ ਕੀਤਾ ਘੋਸ਼ਿਤ
Date: