Wednesday, January 8, 2025

ਜ਼ਿਲ੍ਹਾ ਮੈਜਿਸਟਰੇਟ ਨੇ ਵੋਟਿੰਗ ਸੈਂਟਰ ਦੇ 100 ਮੀਟਰ ਦੇ ਘੇਰੇ ਨੂੰ ਘੋਸ਼ਿਤ ਕੀਤਾ “ਨੋ ਵਹੀਕਲ ਜੋਨ”

Date:

ਸ੍ਰੀ ਮੁਕਤਸਰ ਸਾਹਿਬ, 16 ਨਵੰਬਰ

ਸ੍ਰੀ ਰਾਜੇਸ਼ ਤ੍ਰਿਪਾਠੀ, ਆਈ.ਏ.ਐਸ., ਜ਼ਿਲ੍ਹਾ ਮੈਜਿਸਟਰੇਟ, ਸ੍ਰੀ ਮੁਕਤਸਰ ਸਾਹਿਬ ਨੇ ਭਾਰਤੀਯ ਨਾਗਰਿਕ ਸੁਰੱਖਿਆ ਸੁਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਿਧਾਨ ਸਭਾ ਹਲਕਾ-84 ਗਿੱਦੜਬਾਹਾ ਜਿਮਨੀ ਚੋਣਾਂ-2024 ਲਈ ਵੋਟਿੰਗ ਸੈਂਟਰ ਦੇ 100 ਮੀਟਰ ਦੇ ਘੇਰੇ ਨੂੰ “ਨੋ ਵਹੀਕਲ ਜੋਨ” ਘੋਸ਼ਿਤ ਕੀਤਾ ਹੈ ।

ਹੁਕਮ ਅਨੁਸਾਰ ਵੋਟਿੰਗ ਸੈਟਰ ਦੇ 100 ਮੀਟਰ ਦੇ ਘੇਰੇ ਅੰਦਰ ਕਿਸੇ ਵੀ ਪ੍ਰਕਾਰ ਦੇ ਪ੍ਰਾਈਵੇਟ ਵਹੀਕਲ ਦੇ ਆਉਣ ‘ਤੇ ਮਨਾਹੀ ਹੈ।

         ਇਹ ਹੁਕਮ ਸਰਕਾਰੀ ਵਹੀਕਲਾਂ ਅਤੇ ਚੋਣ ਮਕਸਦ ਲਈ ਪ੍ਰਸ਼ਾਸਨ ਵੱਲੋ ਹਾਇਰ ਕੀਤੇ ਗਏ ਪ੍ਰਾਈਵੇਟ ਵਹੀਕਲਾਂ ‘ਤੇ ਲਾਗੂ ਨਹੀਂ ਹੋਵੇਗਾ।

ਜ਼ਿਲ੍ਹਾ ਮੈਜਿਸਟਰੇਟ ਦੇ ਇੱਕ ਹੋਰ ਹੁਕਮ ਅਨੁਸਾਰ ਵਿਧਾਨ ਸਭਾ ਹਲਕਾ 84 ਗਿੱਦੜਬਾਹਾ ਦੀ ਹਦੂਦ ਅੰਦਰ ਕਿਸੇ ਕਿਸਮ ਦੇ ਵਿਖਾਵੇ ਅਤੇ ਰੋਸ ਧਰਨੇ ਅਤੇ ਰੈਲੀਆਂ ਕਰਨਾ, ਮੀਟਿੰਗਾਂ ਕਰਨਾ, ਨਾਅਰੇ ਲਗਾਉਣ, ਪੰਜ ਜਾਂ ਪੰਜ ਵਿਅਕਤੀਆਂ ਦੇ ਵੱਧ ਦੇ ਇਕੱਠ ਕਰਨ ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ।

ਹੁਕਮ ਅਨੁਸਾਰ  ਚੋਣਾਂ ਤੋਂ ਪਹਿਲਾਂ ਵੱਖ-ਵੱਖ ਸਿਆਸੀ ਪਾਰਟੀਆਂ ਅਤੇ ਉਮੀਦਵਾਰਾਂ ਵੱਲੋ ਅਖਰੀਲੇ 48 ਘੰਟਿਆਂ ਦੌਰਾਨ ਘਰ-ਘਰ ਜਾ ਕੇ ਚੋਣ ਪ੍ਰਚਾਰ ਕਰਨ ‘ਤੇ ਕੋਈ ਮਨਾਹੀ ਨਹੀਂ ਹੈ।

            ਜ਼ਿਲ੍ਹਾ ਮੈਜਿਸਟਰੇਟ ਦੇ ਇੱਕ ਹੋਰ ਹੁਕਮ ਅਨੁਸਾਰ ਲੋਕ ਪ੍ਰਤਿਨਿਧਤਾ ਐਕਟ 1951 ਦੀ ਧਾਰਾ 135 ਬੀ ਅਤੇ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881 ਦੀ ਧਾਰਾ 25 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਮੂਹ ਸਰਕਾਰੀ ਅਤੇ ਗੈਰ ਸਰਕਾਰੀ ਦਫਤਰਾਂ, ਬੈਂਕਾਂ, ਅਦਾਰਿਆ, ਫੈਕਟਰੀਆਂ, ਦੁਕਾਨਾਂ ਆਦਿ ਵਿੱਚ 20 ਨਵੰਬਰ 2024 ਨੂੰ  ਉਪ ਚੋਣ ਗਿੱਦੜਬਾਹਾ ਨੂੰ ਮੁੱਖ ਰੱਖਦੇ ਹੋਏ ਪੇਡ ਹੋਲੀਡੇ ਕਰਨ ਦੀ ਘੋਸ਼ਣਾ ਕੀਤੀ ਹੈ।

            ਹੁਕਮਾਂ ਦੀ ਉਲੰਘਣਾ ਕਰਨ ‘ਤੇ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Share post:

Subscribe

spot_imgspot_img

Popular

More like this
Related

ਜਲੰਧਰ ਦਿਹਾਤੀ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਦੋ ਗਿਰੋਹਾਂ ਦਾ ਕੀਤਾ ਪਰਦਾਫਾਸ਼, ਔਰਤ ਸਮੇਤ ਚਾਰ ਗਿ੍ਫ਼ਤਾਰ

ਜਲੰਧਰ, 8 ਜਨਵਰੀ :    ਅਪਰਾਧਿਕ ਗਤੀਵਿਧੀਆਂ 'ਤੇ ਵੱਡੀ ਕਾਰਵਾਈ ਕਰਦਿਆਂ...

ਸੰਧਵਾਂ ਵੱਲੋਂ ਯੂ.ਟੀ. ਸਲਾਹਕਾਰ ਦੇ ਅਹੁਦੇ ਨੂੰ ਮੁੱਖ ਸਕੱਤਰ ਵਜੋਂ ਮਨੋਨੀਤ ਕਰਨ ਦੇ ਫੈਸਲੇ ਦੀ ਨਿੰਦਾ

ਚੰਡੀਗੜ੍ਹ, 8 ਜਨਵਰੀ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ...

20000 ਰੁਪਏ ਰਿਸ਼ਵਤ ਲੈੰਦਾ ਪੰਚਾਇਤ ਸਕੱਤਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 8 ਜਨਵਰੀ 2025 -  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ...