Sunday, January 19, 2025

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਸਾਈਬਰ ਕੈਫੇ ਦੀ ਵਰਤੋਂ ਵੇਲੇ ਪਛਾਣ ਪੱਤਰ ਲੈਣਾ ਲਾਜ਼ਮੀ ਕਰਾਰ

Date:

ਮਾਨਸਾ, 05 ਜੂਨ :
ਵਧੀਕ ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਹੁਕਮ ਜਾਰੀ ਕਰਦਿਆਂ ਜ਼ਿਲ੍ਹੇ ਦੇ ਸਾਈਬਰ ਕੈਫੇ, ਐਸ.ਟੀ.ਡੀ. ਅਤੇ ਪੀ.ਸੀ.ਓ. ਮਾਲਕਾਂ ਨੂੰ ਹਦਾਇਤ ਕੀਤੀ ਹੈ ਕਿ ਅਣਜਾਣ ਵਿਅਕਤੀ ਨੂੰ ਬਿਨ੍ਹਾਂ ਪਹਿਚਾਣ ਪੱਤਰ ਦੇ ਸਾਈਬਰ ਕੈਫੇ, ਐਸ. ਟੀ. ਡੀ. ਅਤੇ ਪੀ. ਸੀ. ਓ. ਆਦਿ ਵਰਤਣ ਦੀ ਇਜਾਜ਼ਤ ਨਾ ਦਿੱਤੀ ਜਾਵੇ।
ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਇਬਰ ਕੈਫੇ ਦੀ ਵਰਤੋਂ ਕਰਨ ਵਾਲੇ ਹਰੇਕ ਵਿਅਕਤੀ ਦਾ ਰਿਕਾਰਡ ਰੱਖਣ ਲਈ ਰਜਿਸਟਰ ਲਗਾਇਆ ਜਾਵੇ ਅਤੇ ਹਰੇਕ ਆਉਣ ਵਾਲੇ ਵਿਅਕਤੀ ਲਈ ਜ਼ਰੂਰੀ ਹੋਵੇਗਾ ਕਿ ਉਹ ਆਪਣਾ ਨਾਮ, ਪਤਾ, ਟੈਲੀਫੋਨ ਨੰਬਰ ਸਮੇਤ ਮੰਤਵ ਰਜਿਸਟਰ ਵਿੱਚ ਆਪਣੇ ਹੱਥ ਨਾਲ ਇੰਦਰਾਜ ਕਰੇਗਾ ਅਤੇ ਹਸਤਾਖ਼ਰ ਕਰਨੇ ਵੀ ਲਾਜ਼ਮੀ ਹੋਣਗੇ। ਉਨ੍ਹਾਂ ਕਿਹਾ ਕਿ ਕੈਫੇ ਦੀ ਵਰਤੋਂ ਕਰਨ ਵਾਲੇ ਵਿਅਕਤੀ ਦੀ ਪਹਿਚਾਣ ਕੈਫੇ ਮਾਲਕ ਵੱਲੋਂ ਉਸਦੇ ਪਹਿਚਾਣ ਪੱਤਰ, ਵੋਟਰ ਕਾਰਡ, ਡਰਾਈਵਿੰਗ ਲਾਇਸੰਸ, ਪਾਸਪੋਰਟ ਅਤੇ ਫੋਟੋ ਕਰੈਡਿਟ ਕਾਰਡ ਨਾਲ ਕੀਤੀ ਜਾਵੇਗੀ।
ਹੁਕਮ ਵਿਚ ਕਿਹਾ ਗਿਆ ਹੈ ਕਿ ਐਕਟਿਵਟੀ ਸਰਵਰ ਦਾ ਮੁੱਖ ਸਰਵਰ ਵਿੱਚ ਰਿਕਾਰਡ ਘੱਟੋ-ਘੱਟ ਛੇ ਮਹੀਨੇ ਲਈ ਰੱਖਿਆ ਜਾਵੇਗਾ। ਕੈਫੇ ਵਿੱਚ ਆਉਣ ਵਾਲੇ ਕਿਸੇ ਵਿਅਕਤੀ ਤੇ ਸ਼ੱਕ ਹੋਣ ਤੇ ਕੈਫੇ ਮਾਲਕ ਤੁਰੰਤ ਸਬੰਧਤ ਥਾਣੇ ਨੂੰ ਸੂਚਿਤ ਕਰੇਗਾ। ਕਿਸੇ ਵੀ ਵਿਅਕਤੀ ਵੱਲੋਂ ਵਰਤੇ ਗਏ ਵਿਸ਼ੇਸ਼ ਕੰਪਿਊਟਰ ਬਾਰੇ ਰਿਕਾਰਡ ਨੂੰ ਸੰਭਾਲ ਕੇ ਰੱਖਣਾ ਲਾਜ਼ਮੀ ਹੋਵੇਗਾ।
           ਇਹ ਹੁਕਮ 31 ਜੁਲਾਈ 2024 ਤੱਕ ਲਾਗੂ ਰਹੇਗਾ।

Share post:

Subscribe

spot_imgspot_img

Popular

More like this
Related

ਸਪੀਕਰ ਸੰਧਵਾਂ ਨੇ ਸੱਤ ਲੱਖ ਦੇ ਚੈੱਕ ਆਪਣੇ ਅਖਤਿਆਰੀ ਕੋਟੇ ਵਿੱਚੋਂ ਦਿੱਤੇ

ਫ਼ਰੀਦਕੋਟ 18 ਜਨਵਰੀ,2025 ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ...

ਜਲੰਧਰ ਛਾਉਣੀ ‘ਚ ਐੱਨਸੀਸੀ ਕੈਡਿਟਾਂ ਦੇ ਆਰਮੀ ਅਟੈਚਮੈਂਟ ਕੈਂਪ ਦੀ ਸ਼ੁਰੂਆਤ

 ਜਲੰਧਰ, 18 ਜਨਵਰੀ :     ਐੱਨਸੀਸੀ ਗਰੁੱਪ ਹੈੱਡਕੁਆਰਟਰ ਜਲੰਧਰ ਦੀ ਅਗਵਾਈ...

ਸੱਪ ਦੇ ਡੰਗਣ ‘ਤੇ ਪਸ਼ੂਆਂ ਦਾ ਹੁਣ ਸਰਕਾਰੀ ਵੈਟਰਨਰੀ ਹਸਪਤਾਲਾਂ ਵਿੱਚ ਮੁਫ਼ਤ ਹੋਵੇਗਾ ਇਲਾਜ

ਚੰਡੀਗੜ੍ਹ, 18 ਜਨਵਰੀ:ਸੂਬੇ ਵਿੱਚ ਪਸ਼ੂਆਂ ਦੀ ਸਿਹਤ ਸੰਭਾਲ ਨੂੰ...