ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਅਸਲਾ ਲਾਇਸੰਸੀਆਂ ਨੂੰ ਹਥਿਆਰ ਜਮ੍ਹਾਂ ਕਰਵਾਉਣ ਦੇ ਹੁਕਮ ਜਾਰੀ 

ਫਿਰੋਜ਼ਪੁਰ, 23 ਮਾਰਚ 2024:

ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟ੍ਰੇਟ- ਕਮ-ਜ਼ਿਲ੍ਹਾ ਚੋਣ ਅਫਸਰ ਸ੍ਰੀ ਰਾਜੇਸ਼ ਧੀਮਾਨ ਨੇ ਫੌਜ਼ਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ:2) ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫਿਰੋਜ਼ਪੁਰ ਵਿੱਚ ਚੋਣ ਪ੍ਰੀਕਿਰਆ ਨੂੰ ਸ਼ਾਂਤੀ ਪੂਰਵਕ ਤਰੀਕੇ ਨਾਲ ਮੁਕੰਮਲ ਕਰਵਾਉਣ ਲਈ ਜ਼ਿਲ੍ਹਾ ਫਿਰੋਜ਼ਪੁਰ ਦੇ ਸਮੂਹ ਲਾਇਸੰਸ ਸ਼ੁਦਾ ਹਥਿਆਰ ਰੱਖਣ ਵਾਲੇ ਵਿਅਕਤੀਆਂ ਨੂੰ ਆਪਣਾ-ਆਪਣਾ ਹਥਿਆਰ ਨੇੜੇ ਦੇ ਲੋਕਲ ਪੁਲਿਸ ਥਾਣਿਆਂ ਵਿਚ ਜਾਂ ਅਧਿਕਾਰਤ ਅਸਲਾ ਡੀਲਰਾਂ ਕੋਲ 01 ਅਪ੍ਰੈਲ 2024 ਸ਼ਾਮ 05:00 ਵਜੇ ਤੱਕ ਜਮਾਂ ਕਰਵਾਉਣ ਦੇ ਹੁਕਮ ਜਾਰੀ ਕੀਤੇ ਹਨ।

ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਜ਼ਿਲ੍ਹਾ ਫਿਰੋਜ਼ਪੁਰ ਦੇ ਹਰ ਨਾਗਰਿਕ ਨੂੰ ਭੈ-ਮੁਕਤ ਵਾਤਾਵਰਣ/ਮਾਹੌਲ ਦੇਣ ਲਈ, ਹਰ ਨਾਗਰਿਕ ਨੂੰ ਬਿਨ੍ਹਾਂ ਕਿਸੇ ਭੈ ਜਾਂ ਡਰ ਦੇ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ, ਚੋਣਾਂ ਨੂੰ ਸੁਚੱਜੇ/ਸ਼ਾਂਤਮਈ ਢੰਗ ਨਾਲ ਨੇਪਰੇ ਚਾੜਣ ਲਈ ਅਤੇ ਜ਼ਿਲ੍ਹੇ ਵਿੱਚ ਅਮਨ ਕਾਨੂੰਨ ਅਤੇ ਸ਼ਾਂਤੀ ਨੂੰ ਕਾਇਮ ਰੱਖਣ ਲਈ ਅਸਲਾ ਧਾਰੀਆਂ ਪਾਸੋਂ ਉਨ੍ਹਾਂ ਦੇ ਅਸਲੇ ਨੂੰ ਜਮ੍ਹਾ ਕਰਵਾਉਣਾ ਅਤਿ ਜ਼ਰੂਰੀ ਹੈ ਤਾਂ ਜੋ ਕਿਸੇ ਤਰ੍ਹਾਂ ਦੀ ਕੋਈ ਅਣਸੁਖਾਂਵੀ ਘਟਨਾ ਨਾ ਵਾਪਰੇ। 

ਇਹ ਹੁਕਮ ਆਰਮੀ ਪ੍ਰਸੋਨਲ, ਪੈਰਾ ਮਿਲਟਰੀ ਫੋਰਸਜ਼, ਬਾ ਵਰਦੀ ਪੁਲਿਸ ਕਰਮਚਾਰੀਆਂ ਅਤੇ ਬੈਂਕਾਂ ਵਿੱਚ ਗਾਰਡ ਦੀ ਨੌਕਰੀ ਕਰਦੇ ਕਰਮਚਾਰੀਆਂ ਤੇ ਲਾਗੂ ਨਹੀਂ ਹੋਵੇਗਾ।

ਇਹ ਹੁਕਮ 23 ਮਾਰਚ 2024 ਤੋਂ 22 ਮਈ 2024 ਤੱਕ ਲਾਗੂ ਰਹੇਗਾ। 

[wpadcenter_ad id='4448' align='none']