Sunday, January 19, 2025

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਲੁਧਿਆਣਾ ‘ਚ ਵਗਦੀਆਂ ਨਹਿਰਾਂ/ਦਰਿਆ/ਚੋਆਂ ਆਦਿ ‘ਚ ਨਹਾਉਣ ‘ਤੇ ਪਾਬੰਦੀ ਹੁਕਮ ਜਾਰੀ

Date:

ਲੁਧਿਆਣਾ, 12 ਜੂਨ (000) – ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ, ਲੁਧਿਆਣਾ ਸਾਕਸ਼ੀ ਸਾਹਨੀ ਵੱਲੋਂ ਫੌਜਦਾਰੀ ਸੰਘਤਾ, 1973 ਦੀ ਧਾਰਾ 144 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਲੁਧਿਆਣਾ ਦੀ ਹਦੂਦ ਅੰਦਰ ਵਗਦੀਆਂ ਨਹਿਰਾਂ/ਦਰਿਆਵਾਂ/ਚੋਆਂ ਆਦਿ ਵਿੱਚ ਨਹਾਉਣ ‘ਤੇ ਪੂਰਨ ਤੌਰ ‘ਤੇ ਪਾਬੰਦੀ ਹੁਕਮ ਜਾਰੀ ਕੀਤੇ ਹਨ।

ਜ਼ਿਲ੍ਹਾ ਮੈਜਿਸਟ੍ਰੇਟ ਸਾਹਨੀ ਨੇ ਆਪਣੇ ਹੁਕਮਾਂ ਵਿੱਚ ਦੱਸਿਆ ਕਿ ਗਰਮੀ ਦਾ ਮੌਸਮ ਹੋਣ ਕਾਰਨ ਬੱਚਿਆਂ/ਨੌਜਵਾਨਾਂ ਵੱਲੋਂ ਅਕਸਰ ਗਰਮੀ ਤੋਂ ਰਾਹਤ ਪਾਉਣ ਲਈ ਕਾਫੀ ਮਾਤਰਾ ਵਿੱਚ ਨਹਿਰਾਂ/ਦਰਿਆਵਾਂ/ਚੋਆਂ ਆਦਿ ਵਿੱਚ ਨਹਾਉਣ ਦਾ ਯਤਨ ਕੀਤਾ ਜਾਂਦਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸੇ ਮੌਸਮ ਦੌਰਾਨ ਅਕਸਰ ਨਹਿਰਾਂ/ਦਰਿਆਵਾਂ ਵਿੱਚ ਪਾਣੀ ਕਾਫ਼ੀ ਤੇਜ਼ ਗਤੀ ਨਾਲ ਵਹਿੰਦਾ ਹੈ ਅਤੇ ਤੇਜ਼ ਵਹਾਅ ਕਾਰਨ ਜਾਨ ਅਤੇ ਮਾਲ ਦਾ ਨੁਕਸਾਨ ਹੋਣ ਦਾ ਖ਼ਦਸਾ ਬਣਿਆ ਰਹਿੰਦਾ ਹੈ। ਇਸ ਲਈ ਅਮਨ/ਕਾਨੂੰਨ ਕਾਇਮ ਰੱਖਣ ਅਤੇ ਲੋਕਾਂ ਦੀ ਜਾਨ ਮਾਲ ਦੀ ਰਾਖੀ ਲਈ ਢੁੱਕਵੇਂ ਕਦਮ ਚੁੱਕਣੇ ਲਾਜ਼ਮੀ ਹਨ।

ਉਨ੍ਹਾਂ ਨਹਿਰੀ ਵਿਭਾਗ ਵੀ ਨਿਰਦੇਸ਼ ਜਾਰੀ ਕੀਤੇ ਕਿ ਨਹਿਰਾਂ/ਦਰਿਆਵਾਂ/ਚੋਆਂ ਆਦਿ ‘ਤੇ ਗਸ਼ਤ ਲਗਾਈ ਜਾਵੇ ਅਤੇ ਆਮ ਜਨਤਾ ਨੂੰ ਪਾਬੰਦੀ ਹੁਕਮਾਂ ਬਾਰੇ ਜਾਣੂ ਕਰਵਾਕੇ ਨਹਿਰਾਂ/ਦਰਿਆਵਾਂ ਵਿੱਚ ਨਹਾਉਣ ਤੋਂ ਰੋਕਿਆ ਜਾਵੇ।

ਉਨ੍ਹਾਂ ਆਪਣੇ ਹੁਕਮਾਂ ਵਿੱਚ ਪੁਲਿਸ ਵਿਭਾਗ ਦੇ ਅਧਿਕਾਰੀਆਂ ਅਤੇ ਸਬੰਧਤ ਥਾਣਾ ਮੁਖੀਆਂ ਨੂੰ ਵੀ ਹਦਾਇਤ ਕੀਤੀ ਕਿ ਉਹ ਨਹਿਰਾਂ/ਦਰਿਆਵਾਂ/ਚੋਆਂ ਆਦਿ ‘ਤੇ ਗਸ਼ਤ ਕਰਵਾਉਣ ਅਤੇ ਉਕਤ ਹੁਕਮਾਂ ਦੀ ਉਲੰਘਣਾਂ ਕਰਨ ਵਾਲਿਆਂ ਖਿਲਾਫ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਇਹ ਹੁਕਮ 10 ਜੂਨ, 2024 ਤੋਂ ਲਾਗੂ ਕੀਤੇ ਗਏ ਹਨ।

Share post:

Subscribe

spot_imgspot_img

Popular

More like this
Related

ਸਪੀਕਰ ਸੰਧਵਾਂ ਨੇ ਸੱਤ ਲੱਖ ਦੇ ਚੈੱਕ ਆਪਣੇ ਅਖਤਿਆਰੀ ਕੋਟੇ ਵਿੱਚੋਂ ਦਿੱਤੇ

ਫ਼ਰੀਦਕੋਟ 18 ਜਨਵਰੀ,2025 ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ...

ਜਲੰਧਰ ਛਾਉਣੀ ‘ਚ ਐੱਨਸੀਸੀ ਕੈਡਿਟਾਂ ਦੇ ਆਰਮੀ ਅਟੈਚਮੈਂਟ ਕੈਂਪ ਦੀ ਸ਼ੁਰੂਆਤ

 ਜਲੰਧਰ, 18 ਜਨਵਰੀ :     ਐੱਨਸੀਸੀ ਗਰੁੱਪ ਹੈੱਡਕੁਆਰਟਰ ਜਲੰਧਰ ਦੀ ਅਗਵਾਈ...

ਸੱਪ ਦੇ ਡੰਗਣ ‘ਤੇ ਪਸ਼ੂਆਂ ਦਾ ਹੁਣ ਸਰਕਾਰੀ ਵੈਟਰਨਰੀ ਹਸਪਤਾਲਾਂ ਵਿੱਚ ਮੁਫ਼ਤ ਹੋਵੇਗਾ ਇਲਾਜ

ਚੰਡੀਗੜ੍ਹ, 18 ਜਨਵਰੀ:ਸੂਬੇ ਵਿੱਚ ਪਸ਼ੂਆਂ ਦੀ ਸਿਹਤ ਸੰਭਾਲ ਨੂੰ...