ਫਾਜਿਲਕਾ 24 ਜੁਲਾਈ
ਜ਼ਿਲਾ ਮੈਜਿਸਟ੍ਰੇਟ ਡਾ. ਸੇਨੂ ਦੁੱਗਲ ਨੇ ਬੀ.ਐਨ.ਐਸ.ਐਸ ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋ ਕਰਦਿਆਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਪਾਬੰਦੀਆਂ 31 ਅਗਸਤ 2024 ਤੱਕ ਲਾਗੂ ਰਹਿਣਗੀਆਂ ਅਤੇ ਉਲੰਘਣਾ ਕਰਨ ਵਾਲਿਆਂ ਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਹੁਕਮਾਂ ਮੁਤਾਬਕ ਜ਼ਿਲ੍ਹਾ ਮੈਜਿਸਟਰੇਟ ਨੇ ਫਾਜ਼ਿਲਕਾ ਜ਼ਿਲ੍ਹੇ ਦੀ ਹਦੂਦ ਅੰਰਦ ਕੋਬਰਾ/ਕੰਡਿਆਲੀ ਤਾਰ ਨੂੰ ਵੇਚਣ, ਖਰੀਦਣ ਅਤੇ ਵਰਤੋਂ ਕਰਨ ਤੇ ਪਾਬੰਦੀ ਲਗਾਈ ਹੈ।
ਪਾਬੰਦੀਆਂ ਅਨੁਸਾਰ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ 50 ਮਾਈਕਰੋਨ ਤੋਂ ਘੱਟ ਮੋਟਾਈ 8*13 ਅਕਾਰ ਤੋਂ ਘੱਟ ਅਤੇ ਨਿਰਧਾਰਤ ਰੰਗ ਤੋਂ ਬਗੈਰ ਦੇ ਅਣਲੱਗ ਪਲਾਸਟਿਕ ਦੇ ਲਿਫਾਫਿਆਂ ਦੇ ਬਣਾਉਣ/ਵਰਤੋਂ ਕਰਨ ਤੇ ਪਾਬੰਦੀ ਲਗਾ ਦਿੱਤੀ ਹੈ।
ਇਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਫਾਜਿਲਕਾ ਦੀ ਹਦੂਦ ਅੰਦਰ ਪਤੰਗਾ ਆਦਿ ਦੀ ਵਰਤੋ ਲਈ ਚਾਇਨਾ ਡੋਰ ਵੇਚਣ, ਸਟੋਰ ਕਰਨ ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।