ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਹੁੱਕਾ ਬਾਰਾਂ ‘ਤੇ ਪਾਬੰਦੀ ਲਗਾਉਣ ਦੇ ਹੁਕਮ

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਹੁੱਕਾ ਬਾਰਾਂ ‘ਤੇ ਪਾਬੰਦੀ ਲਗਾਉਣ ਦੇ ਹੁਕਮ

ਮੋਗਾ 8 ਮਈ:ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮੋਗਾ ਸ੍ਰੀ ਕੁਲਵੰਤ ਸਿੰਘ ਨੇ ਸੀ.ਆਰ.ਪੀ.ਸੀ ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ‘ਚ ਹੁੱਕਾ ਬਾਰਾਂ ‘ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਆਦੇਸ਼ 30 ਜੂਨ, 2024 ਤੱਕ ਲਾਗੂਰਹਿਣਗੇ।ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਸਿਵਲ ਸਰਜਨ ਮੋਗਾ ਵੱਲੋਂ ਉਨਾਂ ਦੇ ਧਿਆਨ ਵਿੱਚ ਲਿਆਂਦਾ ਗਿਆ […]

ਮੋਗਾ 8 ਮਈ:
ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮੋਗਾ ਸ੍ਰੀ ਕੁਲਵੰਤ ਸਿੰਘ ਨੇ ਸੀ.ਆਰ.ਪੀ.ਸੀ ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ‘ਚ ਹੁੱਕਾ ਬਾਰਾਂ ‘ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਆਦੇਸ਼ 30 ਜੂਨ, 2024 ਤੱਕ ਲਾਗੂਰਹਿਣਗੇ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਸਿਵਲ ਸਰਜਨ ਮੋਗਾ ਵੱਲੋਂ ਉਨਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਜ਼ਿਲ੍ਹੇ ਅੰਦਰ ਕਾਫ਼ੀ ਗਿਣਤੀ ‘ਚ ਹੁੱਕਾ ਬਾਰ ਚੱਲ ਰਹੇ ਹਨ, ਜਿੱਥੇ ਤੰਬਾਕੂ ਆਦਿ ਵਸਤਾਂ ਦੀ ਵਰਤੋਂ ਕੀਤੀ ਜਾਂਦੀ ਹੈ, ਜੋ ਕਿ ਸਿਹਤ ਲਈ ਖਤਰਨਾਕ ਹਨ।ਉਨਾਂ ਦੱਸਿਆ ਕਿ ਅਜਿਹਾ ਕਰਨਾ ਕੋਟਪਾ ਨਿਯਮਾਂ ਦੀ ਉਲੰਘਣਾ ਵੀ ਹੈ। ਉਨਾਂ ਕਿਹਾ ਕਿ ਕਿਸੇ ਵੀ ਹੋਟਲ, ਰੈਸਟੋਰੈਂਟ ਜਾਂ ਕਿਸੇ ਵੀ ਜਗਾ ‘ਤੇ ਹੁੱਕਾ ਬਾਰ ਨਹੀਂ ਚਲਾਏ ਜਾ ਸਕਦੇ।ਉਨਾਂ ਕਿਹਾ ਕਿ ਆਮ ਲੋਕਾਂ ਦੀ ਸਿਹਤ ਨੂੰ ਧਿਆਨ ‘ਚ ਰੱਖਦਿਆਂ ਅਤੇ ਨੌਜਵਾਨਾਂ ਤੇ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਨੂੰ ਇਸ ਮਾੜੀ ਲਾਹਨਤ ਤੋਂ ਬਚਾਉਣ ਲਈ ਹੁੱਕਾ ਬਾਰਾਂ ‘ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ।

Tags:

Latest

ਜੱਚਾ-ਬੱਚਾ ਸਿਹਤ ਸੰਭਾਲ ਵਿੱਚ ਕ੍ਰਾਂਤੀ ਲਿਆਉਣ ਲਈ ਐਨਐਚਐਮ ਪੰਜਾਬ ਨੇ ਜੇਐਚਪੀਆਈਜੀਓ ਨਾਲ ਕੀਤੀ ਭਾਈਵਾਲੀ
ਪੰਜਾਬ ਵਿੱਚ ਨਿਵੇਸ਼ ਦੀ ਰਫ਼ਤਾਰ ਜਾਰੀ: ਅੰਮ੍ਰਿਤਸਰ ਲਈ 400 ਕਰੋੜ ਰੁਪਏ ਦੇ ਟ੍ਰਾਈਡੈਂਟ ਹੋਟਲ ਪ੍ਰੋਜੈਕਟ ਦਾ ਐਲਾਨ: ਸੰਜੀਵ ਅਰੋੜਾ
140 ਲੱਖ ਮੀਟਰਕ ਟਨ ਪੈਦਾਵਾਰ ਦੀ ਸੰਭਾਵਨਾ ਵਾਲੇ ਕਣਕ ਵਾਢੀ ਦਾ ਸੀਜ਼ਨ ਨੇੜੇ ਆਉਣ 'ਤੇ ਪੰਜਾਬ ਨੇ ਤੇਲ ਸਪਲਾਈ ਦੀ ਫੌਰੀ ਮੰਗ ਚੁੱਕੀ, ਕੇਂਦਰ ਤੁਰੰਤ ਕਾਰਵਾਈ ਕਰੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪਿੰਡ ਬੱਲਮਗੜ੍ਹ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਹੁਮੰਤਵੀ ਸ਼ੈਡ ਬੱਚਿਆਂ ਲਈ ਹੋਵੇਗਾ ਸਹਾਈ ਸਿੱਧ- ਸੁਖਜਿੰਦਰ ਸਿੰਘ ਕਾਉਣੀ
ਪੰਜਾਬ ਸਰਕਾਰ ਦੇ ਸ਼ਾਨਦਾਰ ਚਾਰ ਸਾਲ ਪੂਰੇ ਹੋਣ ਤੇ ਵਿਧਾਇਕ ਸਵਨਾ ਨੇ ਕੀਤਾ ਖੁਸ਼ੀ ਦਾ ਪ੍ਰਗਟਾਵਾ