ਮੋਗਾ 7 ਅਪ੍ਰੈਲ:
ਲੋਕ ਸਭਾ ਚੋਣਾਂ 2024 ਲਈ ਵੋਟ ਫ਼ੀਸਦੀ ਵਧਾਉਣ ਲਈ ਪੰਜਾਬ ਦੇ ਚੋਣ ਕਮਿਸ਼ਨ ਵੱਲੋਂ ਕੀਤੇ ਆਦੇਸ਼ਾਂ ਤਹਿਤ 01 ਜੂਨ 2024 ਨੂੰ ਸੱਤਵੇਂ ਪੜਾਅ ਵਿੱਚ ਹੋਣ ਵਾਲੀਆਂ ਚੋਣਾਂ ਵਿੱਚ ਸਵੀਪ ਟੀਮ ਮੈਂਬਰ ਜ਼ਿਲ੍ਹੇ ਦੇ ਵੋਟਰਾਂ ਨੂੰ ਚੋਣ ਬੂਥਾਂ ‘ਤੇ ਲਿਜਾ ਕੇ ਵੋਟ ਪਾਉਣਗੇ।
ਇਸੇ ਲੜੀ ਤਹਿਤ ਸ਼ਹਿਰ ਦੇ ਸਭ ਤੋਂ ਵੱਡੇ ਪਾਰਕ ਵਿੱਚ ਇੱਕ ਸਵੀਪ ਗਤੀਵਿਧੀ ਕਰਵਾਈ ਗਈ ਜਿੱਥੇ ਸ਼ਾਮ ਨੂੰ ਨੌਜਵਾਨ ਵੱਡੀ ਗਿਣਤੀ ਵਿੱਚ ਖੇਡਣ ਲਈ ਆਉਂਦੇ ਹਨ ਅਤੇ ਬਜ਼ੁਰਗ ਸੈਰ ਅਤੇ ਯੋਗਾ ਆਦਿ ਕਰਨ ਲਈ ਆਉਂਦੇ ਹਨ, ਜਿਸ ਵਿੱਚ ਬਜੁਰਗਾਂ ਨਾਲ, ਆਉਣ ਵਾਲੀਆਂ ਚੋਣਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਉਨ੍ਹਾਂ ਉਨ੍ਹਾਂ ਨੂੰ ਚੋਣ ਕਮਿਸ਼ਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੀਆਂ ਜਾ ਰਹੀਆਂ ਤਿਆਰੀਆਂ ਬਾਰੇ ਦੱਸਿਆ ਗਿਆ।
ਜ਼ਿਲ੍ਹਾ ਮੋਗਾ ਸਵੀਪ ਟੀਮ ਵੱਲੋਂ ਸ਼ਹਿਰ ਦੇ ਪਾਰਕਾਂ ਵਿੱਚ ਬਜ਼ੁਰਗਾਂ ਅਤੇ ਖਿਡਾਰੀਆਂ ਲਈ ਵੋਟਰ ਜਾਗਰੂਕਤਾ ਮੁਹਿੰਮ ਚਲਾਈ
[wpadcenter_ad id='4448' align='none']