ਬਾਲ ਭਿੱਖਿਆ ਦੀ ਰੋਕਥਾਮ ਲਈ ਜ਼ਿਲ੍ਹਾ ਟਾਸਕ ਫੋਰਸ ਵੱਲੋਂ ਅੱਜ ਲੁਧਿਆਣਾ ਤੇ ਖੰਨਾ ‘ਚ ਕੀਤੀ ਗਈ ਚੈਕਿੰਗ

ਬਾਲ ਭਿੱਖਿਆ ਦੀ ਰੋਕਥਾਮ ਲਈ ਜ਼ਿਲ੍ਹਾ ਟਾਸਕ ਫੋਰਸ ਵੱਲੋਂ ਅੱਜ ਲੁਧਿਆਣਾ ਤੇ ਖੰਨਾ ‘ਚ ਕੀਤੀ ਗਈ ਚੈਕਿੰਗ

ਲੁਧਿਆਣਾ, 10 ਜੁਲਾਈ (000) – ਬਾਲ ਭਿੱਖਿਆ ਦੀ ਰੋਕਥਾਮ ਲਈ ਅੱਜ ਖੰਨਾ ਅਤੇ ਲੁਧਿਆਣਾ ਵਿਖੇ ਵੱਖ-ਵੱਖ ਥਾਵਾਂ ‘ਤੇ ਅਚਨਚੇਤ ਚੈਕਿੰਗ ਕਰਦਿਆਂ ਇੱਕ ਬੱਚੇ ਨੂੰ ਰੈਸਕਿਊ ਕੀਤਾ ਗਿਆ।ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਲੁਧਿਆਣਾ ਰਸ਼ਮੀ ਨੇ ਇਸ ਸਬੰਧੀ ਦੱਸਿਆ ਕਿ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ, ਚੰਡੀਗੜ੍ਹ ਵੱਲੋ ਜਾਰੀ ਦਿਸ਼ਾ ਨਿਰਦੇਸ਼ਾ ਤਹਿਤ ਜ਼ਿਲ੍ਹੇ ਭਰ ਵਿੱਚ […]

ਲੁਧਿਆਣਾ, 10 ਜੁਲਾਈ (000) – ਬਾਲ ਭਿੱਖਿਆ ਦੀ ਰੋਕਥਾਮ ਲਈ ਅੱਜ ਖੰਨਾ ਅਤੇ ਲੁਧਿਆਣਾ ਵਿਖੇ ਵੱਖ-ਵੱਖ ਥਾਵਾਂ ‘ਤੇ ਅਚਨਚੇਤ ਚੈਕਿੰਗ ਕਰਦਿਆਂ ਇੱਕ ਬੱਚੇ ਨੂੰ ਰੈਸਕਿਊ ਕੀਤਾ ਗਿਆ।
ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਲੁਧਿਆਣਾ ਰਸ਼ਮੀ ਨੇ ਇਸ ਸਬੰਧੀ ਦੱਸਿਆ ਕਿ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ, ਚੰਡੀਗੜ੍ਹ ਵੱਲੋ ਜਾਰੀ ਦਿਸ਼ਾ ਨਿਰਦੇਸ਼ਾ ਤਹਿਤ ਜ਼ਿਲ੍ਹੇ ਭਰ ਵਿੱਚ ਬਾਲ ਭਿੱਖਿਆ ਦੀ ਰੋਕਥਾਮ ਲਈ ਅਭਿਆਨ ਚਲਾਇਆ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹਾ ਟਾਸਕ ਫੋਰਸ ਟੀਮ ਵੱਲੋ ਪੈਵੇਲੀਅਨ ਮਾਲ ਚੌਂਕ, ਲੁਧਿਆਣਾ ਵਿਖੇੇ ਰੇਡ ਕੀਤੀ ਗਈ ਜਿੱਥੇ ਇੱਕ ਬੱਚੇ ਨੂੰ ਭੀਖ ਮੰਗਦੇ ਹੋਏ ਰੈਸਕਿਊ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਭਾਰਤ ਨਗਰ ਚੌਂਕ, ਬੱਸ ਸਟੈਂਡ ਅਤੇ ਹੋਰ ਇਲਾਕਿਆਂ ਵਿੱਚ ਵੀ ਚੈਕਿੰਗ ਕੀਤੀ ਗਈ। ਇਸ ਤੋਂ ਇਲਾਵਾ ਖੰਨਾ ਵਿਖੇ ਬੱਸ ਸਟੈਂਡ, ਲਲਹੇੜੀ ਰੋਡ, ਰੇਲਵੇ ਸਟੇਸ਼ਨ, ਜੀ.ਟੀ.ਬੀ. ਮਾਰਕੀਟ, ਸਮਰਾਲਾ ਚੌਂਕ ਆਦਿ ਥਾਵਾਂ ‘ਤੇ ਵੀ ਅਚਨਚੇਤ ਚੈਕਿੰਗ ਕੀਤੀ ਗਈ।
ਜ਼ਿਲ੍ਹਾ ਟਾਸਕ ਫੋਰਸ ਟੀਮ ਵਿੱਚ ਜਿਲ੍ਹਾ ਬਾਲ ਸੁਰੱਖਿਆ ਅਫਸਰ, ਰਸ਼ਮੀ ਦੇ ਨਾਲ ਬਾਲ ਸੁਰੱਖਿਆ ਅਫਸਰ ਅਮਨਦੀਪ ਕੌਰ,  ਸਿੱਖਿਆ ਵਿਭਾਗ ਤੋਂ ਹਰਮਿੰਦਰ ਸਿੰਘ ਅਤੇ ਸਟੂਡੈਂਟ ਵੈਲਫੇਅਰ ਸੁਸਾਇਟੀ ਤੋਂ ਦੇਵ ਨਿਰਮਲ ਆਦਿ ਮੈਂਬਰ ਵੀ ਸ਼ਾਮਲ ਸਨ।

Tags:

Latest

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ: ਗੁਰਮੀਤ ਸਿੰਘ ਖੁੱਡੀਆਂ
ਆਮ ਆਦਮੀ ਪਾਰਟੀ ਵੱਲੋਂ ਧੂਰੀ ਵਿਖੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਜ਼ੋਰਦਾਰ ਵਿਰੋਧ
ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਲਾਜ਼ਮੀ: ਬਰਿੰਦਰ ਕੁਮਾਰ ਗੋਇਲ
ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਮਾਸਟਰਸ਼ੈਫ ਇੰਡੀਆ ਦੀ ਪ੍ਰਤੀਯੋਗੀ ਹਰਮਨਪ੍ਰੀਤ ਕੌਰ ਨੂੰ ਸਾਲਾਂ ਪੁਰਾਣੀ ਬੀਮਾਰੀ ਅਤੇ ਇਲਾਜ ਦੇ ਵਧ ਰਹੇ ਖਰਚਿਆਂ ਤੋਂ ਦਿੱਤੀ ਰਾਹਤ