ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਲੋਂ ਮਨੁੱਖੀ ਅਧਿਕਾਰ ਦਿਵਸ ਮੌਕੇ ਹਵਾਲਾਤੀਆਂ/ਕੈਦੀਆਂ ਲਈ ਜਾਗਰੂਕਤਾ ਸੈਮੀਨਾਰ 

ਐਸ ਏ ਐਸ ਨਗਰ, 10 ਦਸੰਬਰ:

 ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ, ਜੱਜ, ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਲੋਂ ਜਾਰੀ ਹਦਾਇਤਾਂ ਅਤੇ ਸ੍ਰੀ ਹਰਪਾਲ ਸਿੰਘ, ਜਿਲ੍ਹਾ ਅਤੇ ਸੈਸ਼ਨਜ਼ ਜੱਜ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਅਗਵਾਈ ਵਿਚ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ.ਅ.ਸ. ਨਗਰ ਵਲੋਂ ਮਨੁੱਖੀ ਅਧਿਕਾਰ ਦਿਵਸ ਤੇ ਕੇਂਦਰੀ ਜੇਲ੍ਹ, ਪਟਿਆਲਾ ਅਤੇ ਜ਼ਿਲ੍ਹਾ ਜੇਲ੍ਹ, ਰੂਪਨਗਰ ਵਿਚ ਪੈਨਲ ਦੇ ਵਕੀਲਾਂ ਰਾਹੀਂ ਅਵੇਅਰਨੈਸ ਪ੍ਰੋਗਰਾਮ ਦਾ ਪ੍ਰਬੰਧ ਕੀਤਾ ਗਿਆ। ਇਸ ਪ੍ਰੋਗਰਾਮ ਰਾਹੀਂ ਜੇਲ੍ਹਾਂ ਵਿਚ ਬੰਦ ਕੈਦੀਆਂ/ਹਵਾਲਾਤੀਆਂ ਨੂੰ ਲੀਗਲ ਸਰਵਿਸਿਜ਼ ਅਥਾਰਟੀਜ਼ ਐਕਟ, 1987 ਦੀ ਧਾਰਾ 12 ਅਧੀਨ ਅਦਾਲਤਾਂ ਵਿਚ ਚਲਦੇ ਅਤੇ ਅਪੀਲੀ ਕੇਸਾਂ ਵਿਚ ਦਿੱਤੀ ਜਾਣ ਵਾਲੀ ਮੁਫ਼ਤ ਕਾਨੂੰਨੀ ਸਹਾਇਤਾ, ਹਿਰਾਸਤ ਅਧੀਨ ਵਿਅਕਤੀ ਦੇ ਅਧਿਕਾਰ, ਅਗੇਤੀ ਰਿਹਾਈ, ਪਲੀਅ-ਬਾਰਗੇਨਿੰਗ ਅਤੇ ਲੀਗਲ ਏਡ ਡਿਫੈਂਸ ਕੌਂਸਲ ਸਿਸਟਮ ਸਬੰਧੀ ਜਾਣਕਾਰੀ ਦਿੱਤੀ ਗਈ।

[wpadcenter_ad id='4448' align='none']