Doctors ਦੀ ਹੜਤਾਲ਼, ਐਮਰਜੈਂਸੀ ਸੇਵਾਵਾਂ ਵੀ ਠੱਪ… ਮਰੀਜ਼ਾਂ ਦੇ ਚਿਹਰਿਆਂ ’ਤੇ ਸਾਫ਼ ਝਲਕ ਰਹੀ ਮਾਯੂਸੀ

Doctors' strike emergency services also stopped

Doctors’ strike emergency services also stopped
ਤਲਵੰਡੀ ਸਾਬੋ ’ਚ ਵੀ ਸਿਹਤ ਸੇਵਾਵਾਂ ਠੱਪ ਰਹੀਆਂ, ਜਿਸ ਕਾਰਨ ਓਪੀਡੀ ਅਤੇ ਐਮਰਜੈਂਸੀ ’ਚ ਮਰੀਜ਼ਾਂ ਨੂੰ ਖੱਜਲ-ਖੁਆਰ ਹੋਣਾ ਪੈ ਰਿਹਾ ਹੈ। ਦੱਸ ਦੇਈਏ ਕਿ ਕੋਲਕਾਤਾ ਵਿੱਚ ਹੋਏ ਡਾਕਟਰ ਦੇ ਕਤਲ ਦੇ ਮਾਮਲੇ ਨੂੰ ਲੈ ਕੇ ਅੱਜ ਤਲਵੰਡੀ ਸਾਬੋ ਦੇ ਸਮੂਹ ਡਾਕਟਰਾਂ ਅਤੇ ਡਾਕਟਰੀ ਅਮਲੇ ਨੇ ਹਸਪਤਾਲ ਅੱਗੇ ਧਰਨਾ ਦਿੱਤਾ। ਇਸ ਮੌਕੇ ਕੋਲਕਾਤਾ ਦੀ ਮੁੱਖ ਮੰਤਰੀ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਸਮੂਹ ਡਾਕਟਰਾਂ ਨੂੰ ਇਨਸਾਫ ਦੇਣ ਦੀ ਮੰਗ ਕੀਤੀ।

ਧਰਨੇ ’ਚ ਬੈਠੇ ਡਾਕਟਰਾਂ ਨੇ ਕੋਲਕਾਤਾ ਵਿੱਚ ਵਾਪਰੀ ਘਟਨਾ ਸਬੰਧੀ ਦੱਸਦਿਆਂ ਕਿਹਾ ਕਿ ਕਲਕੱਤਾ ਵਿੱਚ ਹੋਏ ਡਾਕਟਰ ਦਾ ਕਤਲ ਨੂੰ ਲੈ ਕੇ ਅੱਜ ਅਸੀਂ ਧਰਨਾ ਪ੍ਰਦਰਸ਼ਨ ਕੀਤਾ ਹੈ ਤੇ ਇਨਸਾਫ ਦੀ ਮੰਗ ਕੀਤੀ। ਉਹਨਾਂ ਦੱਸਿਆ ਕਿ ਤਲਵੰਡੀ ਸਾਬੋ ਹਸਪਤਾਲ ਦੀਆਂ ਐਮਰਜੈਂਸੀ ਸੇਵਾਵਾਂ ਤੋਂ ਬਿਨਾਂ ਸਭ ਕੁਝ ਬੰਦ ਕੀਤਾ ਹੋਇਆ ਹੈ। ਕਿਸੇ ਵੀ ਮਰੀਜ਼ ਨੂੰ ਦੇਖਿਆ ਨਹੀਂ ਜਾ ਰਿਹਾ ਸਿਰਫ ਐਮਰਜੈਂਸੀ ਸੇਵਾਵਾਂ ਹੀ ਚਾਲੂ ਹਨ।Doctors’ strike emergency services also stopped

ALSO READ :- ਐਡਵੋਕੇਟ ਡਾ. ਭੁਪਿੰਦਰ ਸਿੰਘ ਬਾਠ, ਸੰਦੀਪ ਸਿੰਘ ਧਾਲੀਵਾਲ ਤੇ ਵਰਿੰਦਰਜੀਤ ਸਿੰਘ ਬਿਲਿੰਗ ਨੇ ਰਾਜ ਸੂਚਨਾ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

ਉਧਰ ਤਲਵੰਡੀ ਸਾਬੋ ਦੀ ਸੀਨੀਅਰ ਮੈਡੀਕਲ ਅਫਸਰ ਨੇ ਕਿਹਾ ਕਿ ਤਲਵੰਡੀ ਸਾਬੋ ਦਿਆ ਹਸਪਤਾਲ ਵਿੱਚ ਡਾਕਟਰਾਂ ਦੀਆਂ ਪੋਸਟਾਂ ਕਾਫੀ ਖਾਲੀ ਹਨ ਤੇ ਇਸ ਨੂੰ ਪੂਰਾ ਕਰਨ ਦੀ ਮੰਗ ਕੀਤੀ। ਇਸ ਮੌਕੇ ਉਹਨਾਂ ਡਾਕਟਰਾਂ ਨੂੰ ਵੀ ਸਿਕਿਉਰਿਟੀ ਦੇਣ ਦੀ ਮੰਗ ਕੀਤੀ ਤਾਂ ਕਿ ਭਵਿੱਖ ਵਿੱਚ ਅਜਿਹਾ ਨਾ ਵਾਪਰੇ।Doctors’ strike emergency services also stopped

[wpadcenter_ad id='4448' align='none']