Wednesday, January 22, 2025

ਟਰੰਪ ਦੇ ਇਸ ਫ਼ੈਸਲੇ ਨਾਲ਼ ਹਜ਼ਾਰਾਂ ਭਾਰਤੀਆਂ ‘ਤੇ ਲਟਕੀ ਦੇਸ਼ ਨਿਕਾਲੇ ਦੀ ਤਲਵਾਰ ! ਭਾਰਤ ਸਰਕਾਰ ਨੇ ਵੀ ਖਿੱਚ ਲਈ ਤਿਆਰੀ ..

Date:

Donald Trump Mass Deportation

ਡੋਨਾਲਡ ਟਰੰਪ ਨੇ 20 ਜਨਵਰੀ ਨੂੰ ਅਮਰੀਕਾ ਦੇ 47ਵੇਂ ਰਾਸ਼ਟਰਪਤੀ ਵਜੋਂ ਸਹੁੰ ਚੁੱਕੀ। ਸਹੁੰ ਚੁੱਕਣ ਤੋਂ ਤੁਰੰਤ ਬਾਅਦ ਉਨ੍ਹਾਂ ਨੇ ਕਈ ਵੱਡੇ ਫੈਸਲੇ ਲਏ, ਜਿਨ੍ਹਾਂ ਨੇ ਦੁਨੀਆ ਨੂੰ ਹੈਰਾਨ ਕਰ ਦਿੱਤਾ। ਰਾਸ਼ਟਰਪਤੀ ਬਣਦਿਆਂ ਹੀ ਉਨ੍ਹਾਂ ਨੇ WHO ਛੱਡਣ, ਕੈਨੇਡਾ ‘ਤੇ ਟੈਰਿਫ ਲਗਾਉਣ ਅਤੇ ਪੈਰਿਸ ਜਲਵਾਯੂ ਸਮਝੌਤੇ ਤੋਂ ਪਿੱਛੇ ਹਟਣ ਦਾ ਫੈਸਲਾ ਕੀਤਾ।

ਹਾਲਾਂਕਿ, ਟਰੰਪ ਦੇ ਇੱਕ ਹੋਰ ਫੈਸਲੇ ਨੇ ਜ਼ਿਆਦਾਤਰ ਭਾਰਤੀਆਂ ਨੂੰ ਚਿੰਤਤ ਕਰ ਦਿੱਤਾ ਹੈ। ਇਹ ਫੈਸਲਾ ਉਨ੍ਹਾਂ ਦੇ ਗੈਰ-ਕਾਨੂੰਨੀ ਪ੍ਰਵਾਸੀਆਂ ਨਾਲ ਸਬੰਧਤ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇੱਕ ਕਾਰਜਕਾਰੀ ਆਦੇਸ਼ ‘ਤੇ ਦਸਤਖ਼ਤ ਕੀਤੇ ਹਨ, ਜਿਸ ਕਰਕੇ ਅਮਰੀਕਾ ਵਿੱਚ ਗੈਰ-ਕਾਨੂੰਨੀ ਪ੍ਰਵਾਸੀਆਂ ਲਈ ਖ਼ਤਰਾ ਪੈਦਾ ਹੋ ਗਿਆ ਹੈ। ਇਸ ਹੁਕਮ ਦੇ ਤਹਿਤ ਗੈਰ-ਕਾਨੂੰਨੀ ਜਾਂ ਅਸਥਾਈ ਦਸਤਾਵੇਜ਼ਾਂ ਵਾਲੇ ਲੱਖਾਂ ਵਿਦੇਸ਼ੀ ਨਾਗਰਿਕਾਂ ਵਿਰੁੱਧ ਕਾਰਵਾਈ ਕੀਤੀ ਜਾ ਰਹੀ ਹੈ, ਜਿਨ੍ਹਾਂ ਵਿੱਚ ਭਾਰਤੀ ਵੀ ਸ਼ਾਮਲ ਹਨ।

ਅਮਰੀਕਾ ਵਿੱਚ ਗੈਰ-ਦਸਤਾਵੇਜ਼ੀ ਭਾਰਤੀਆਂ ਦੀ ਗਿਣਤੀ ਲਗਭਗ 7,25,000 ਹੈ। ਟਰੰਪ ਦੇ ਇਸ ਹੁਕਮ ਤਹਿਤ ਇਹ ਲੋਕ ਕਾਰਵਾਈ ਦੇ ਘੇਰੇ ਵਿੱਚ ਆ ਸਕਦੇ ਹਨ, ਜਿਸ ਕਾਰਨ ਉਨ੍ਹਾਂ ਨੂੰ ਅਮਰੀਕਾ ਤੋਂ ਦੇਸ਼ ਨਿਕਾਲਾ ਮਿਲਣ ਦਾ ਖ਼ਤਰਾ ਹੈ। ਪਿਊ ਰਿਸਰਚ ਦੀ ਰਿਪੋਰਟ ਦੇ ਅਨੁਸਾਰ ਭਾਰਤੀ ਗੈਰ-ਕਾਨੂੰਨੀ ਪ੍ਰਵਾਸੀਆਂ ਦਾ ਤੀਜਾ ਸਭ ਤੋਂ ਵੱਡਾ ਸਮੂਹ ਹਨ। ਇਨ੍ਹਾਂ ਵਿੱਚੋਂ ਬਹੁਤ ਸਾਰੇ ਲੋਕ ਫਲੋਰੀਡਾ, ਟੈਕਸਾਸ, ਨਿਊਯਾਰਕ ਅਤੇ ਨਿਊ ਜਰਸੀ ਵਿੱਚ ਰਹਿ ਰਹੇ ਹਨ।

ਟਰੰਪ ਪ੍ਰਸ਼ਾਸਨ ਦੇ 287(G) ਸਮਝੌਤੇ ਸਥਾਨਕ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨੂੰ ਹੋਮਲੈਂਡ ਸਿਕਿਓਰਿਟੀ ਦੇ ਤਹਿਤ ਵਿਦੇਸ਼ੀਆਂ ਦੀ ਜਾਂਚ, ਗ੍ਰਿਫ਼ਤਾਰੀ ਅਤੇ ਹਿਰਾਸਤ ਵਿੱਚ ਲੈਣ ਦੀ ਆਗਿਆ ਦਿੰਦੇ ਹਨ। ਇਹ ਕਦਮ ਗੈਰ-ਕਾਨੂੰਨੀ ਪ੍ਰਵਾਸੀਆਂ ਦੀ ਪਛਾਣ ਕਰਨ ਅਤੇ ਉਨ੍ਹਾਂ ਵਿਰੁੱਧ ਕਾਰਵਾਈ ਕਰਨ ਵਿੱਚ ਸਥਾਨਕ ਏਜੰਸੀਆਂ ਦੀ ਭੂਮਿਕਾ ਨੂੰ ਮਹੱਤਵਪੂਰਨ ਬਣਾਉਂਦਾ ਹੈ।

Read Also : ਅੱਜ SC ‘ਚ ਡੱਲੇਵਾਲ ਦੀ ਮੈਡੀਕਲ ਰਿਪੋਰਟ ਪੇਸ਼ ਕਰੇਗੀ ਪੰਜਾਬ ਸਰਕਾਰ , ਕਮਰੇ ਵਰਗੀ ਟਰਾਲੀ ‘ਚ ਕੀਤਾ ਜਾਵੇਗਾ ਨੂੰ ਸ਼ਿਫਟ ..

ਟਰੰਪ ਨੇ ਗੈਰ-ਕਾਨੂੰਨੀ ਇਮੀਗ੍ਰੇਸ਼ਨ ਨੂੰ ਰਾਸ਼ਟਰੀ ਐਮਰਜੈਂਸੀ ਘੋਸ਼ਿਤ ਕੀਤਾ ਹੈ, ਇਸ ਨੂੰ ਰਾਸ਼ਟਰੀ ਸੁਰੱਖਿਆ ਲਈ ਖ਼ਤਰਾ ਦੱਸਿਆ ਹੈ। ਉਨ੍ਹਾਂ ਦਾ ਮੰਨਣਾ ਹੈ ਕਿ ਉਨ੍ਹਾਂ ਦੀ ਮੁੱਖ ਜ਼ਿੰਮੇਵਾਰੀ ਅਮਰੀਕੀ ਲੋਕਾਂ ਨੂੰ ਗੈਰ-ਕਾਨੂੰਨੀ ਇਮੀਗ੍ਰੇਸ਼ਨ ਦੇ ਖਤਰਿਆਂ ਤੋਂ ਬਚਾਉਣਾ ਹੈ। ਉਨ੍ਹਾਂ ਨੇ ਅਮਰੀਕੀ ਸਰਹੱਦ ‘ਤੇ ਕੰਧ ਬਣਾਉਣ, ਗ੍ਰਿਫ਼ਤਾਰੀ ਕੇਂਦਰ ਬਣਾਉਣ ਅਤੇ ਸਰਹੱਦ ‘ਤੇ ਫੌਜ ਭੇਜਣ ਦੇ ਵੀ ਆਦੇਸ਼ ਦਿੱਤੇ ਹਨ।

ਟਰੰਪ ਨੇ ਬਰਥਰਾਈਟ ਸਿਟੀਜ਼ਨਸ਼ਿਪ ਨੂੰ ਖਤਮ ਕਰਨ ਦੇ ਆਦੇਸ਼ ‘ਤੇ ਵੀ ਦਸਤਖਤ ਕੀਤੇ ਹਨ, ਜੋ ਅਮਰੀਕਾ ਵਿੱਚ ਪੈਦਾ ਹੋਏ ਬੱਚਿਆਂ ਨੂੰ ਨਾਗਰਿਕਤਾ ਪ੍ਰਦਾਨ ਕਰਦਾ ਸੀ। ਇਸ ਨੀਤੀਗਤ ਬਦਲਾਅ ਦਾ ਭਾਰਤੀਆਂ ਸਮੇਤ ਕਈ ਪ੍ਰਵਾਸੀ ਭਾਈਚਾਰਿਆਂ ‘ਤੇ ਵੱਡਾ ਅਸਰ ਪੈ ਸਕਦਾ ਹੈ।

ਟਰੰਪ ਪ੍ਰਸ਼ਾਸਨ ਦੀਆਂ ਨਵੀਆਂ ਨੀਤੀਆਂ ਭਾਰਤੀ ਪ੍ਰਵਾਸੀ ਭਾਈਚਾਰੇ ਲਈ ਕਈ ਚੁਣੌਤੀਆਂ ਖੜ੍ਹੀਆਂ ਕਰ ਰਹੀਆਂ ਹਨ। ਭਾਰਤੀ ਭਾਈਚਾਰੇ ਲਈ ਇਨ੍ਹਾਂ ਨੀਤੀਆਂ ਦੀ ਪਾਲਣਾ ਕਰਨਾ ਅਤੇ ਭਵਿੱਖ ਵਿੱਚ ਸੰਭਾਵੀ ਜੋਖਮਾਂ ਲਈ ਤਿਆਰ ਰਹਿਣਾ ਜ਼ਰੂਰੀ ਹੋ ਗਿਆ ਹੈ। ਅਮਰੀਕਾ ਵਿੱਚ ਰਹਿਣ ਵਾਲੇ ਭਾਰਤੀਆਂ ਨੂੰ ਆਪਣੇ ਦਸਤਾਵੇਜ਼ਾਂ ਅਤੇ ਸਥਿਤੀ ਨੂੰ ਅਪਡੇਟ ਰੱਖਣ ਅਤੇ ਕਾਨੂੰਨੀ ਸਲਾਹ ਲੈਣ ਦੀ ਲੋੜ ਹੋ ਸਕਦੀ ਹੈ।

Donald Trump Mass Deportation

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related