ਸੁਖਬੀਰ ਵੱਲੋਂ ਹਿਮਾਚਲ CM ਨਾਲ ਮੁਲਾਕਾਤ ‘ਤੇ ਢੀਂਡਸਾ ਨੇ ਵਿੰਨ੍ਹਿਆ ਨਿਸ਼ਾਨਾ, ਕਿਹਾ- ‘ਸਿੱਖਾਂ ਨੂੰ ਗੁੰਮਰਾਹ ਨਾ ਕਰੋ…’

'Don't mislead the Sikhs

‘Don’t mislead the Sikhs

 ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੀ ਪ੍ਰੀਜੀਡੀਅਮ ਦੇ ਮੈਂਬਰ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਹਿਮਾਚਲ ਦੇ ਮੁੱਖ ਮੰਤਰੀ ਨਾਲ ਫੋਟੋ ਖਿਚਵਾ ਕੇ ਪੰਜਾਬ ਦੇ ਸਿੱਖਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ ਕਰ ਰਹੇ ਹਨ। ਉਨ੍ਹਾਂ ਕਿਹਾ ਸੁਖਬੀਰ ਸਿੰਘ ਬਾਦਲ ਹਿਮਾਚਲ ਵਿਚ ਹੋਈਆਂ ਜਿਹੜੀਆਂ ਘਟਨਾਵਾਂ ਸਬੰਧੀ ਹਿਮਾਚਲ ਦੇ ਮੁੱਖ ਮੰਤਰੀ ਨੂੰ ਮਿਲਣ ਦੀ ਗੱਲ ਕਰ ਰਹੇ ਹਨ, ਉਹ ਕਾਫੀ ਸਮਾਂ ਪਹਿਲਾਂ ਹੋਈਆਂ ਸਨ ਤੇ ਦੂਸਰਾ ਇਸ ਸਬੰਧ ਵਿਚ ਹਿਮਾਚਲ ਦੇ ਮੁੱਖ ਮੰਤਰੀ ਨੂੰ ਮਿਲਣ ਸਮੇਂ ਕਿਸੇ ਤਰ੍ਹਾਂ ਦਾ ਮੈਮੋਰੰਡਮ ਜਾਂ ਮੰਗ ਪੱਤਰ ਦੀ ਕੋਈ ਕਾਪੀ ਸਾਹਮਣੇ ਨਹੀ ਆਈ ਹੈ। ‘Don’t mislead the Sikhs

also read :- ਪੰਜਾਬ ਦੇ ਹਿਮਾਚਲ ਨਾਲ ਲੱਗਦੇ ਜ਼ਿਲ੍ਹਿਆਂ ‘ਚ ਬੱਦਲਵਾਈ ਬਰਸਾਤ

ਕਿਹਾ, ਸੁਖਬੀਰ ਨੇ ਆਪਣੇ ਹੋਟਲਾਂ ਲਈ ਕੀਤੀ CM ਨਾਲ ਮੁਲਾਕਾਤ

ਸਾਬਕਾ ਵਿੱਤ ਮੰਤਰੀ ਨੇ ਕਿਹਾ ਕਿ ਜਿਥੋਂ ਤੱਕ ਸਾਡੀ ਜਾਣਕਾਰੀ ਹੈ ਕਿ ਉਹ ਆਪਣੇ ਹਿਮਾਚਲ ਵਿਚ ਆਪਣੇ ਬਿਜਨਸ ਲਈ ਹੋਟਲਾਂ ਦੇ ਸਬੰਧ ਵਿਚ ਮੁੱਖ ਮੰਤਰੀ ਨੂੰ ਮਿਲੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਪੰਜਾਬ ਦੋਨਾ ਦੀ ਇਹੀ ਬਦਕਿਸਮਤੀ ਹੈ ਕਿ ਸੁਖਬੀਰ ਸਿੰਘ ਬਾਦਲ ਆਪਣੀ ਪ੍ਰਧਾਨਗੀ ਨੂੰ ਪੰਜਾਬ ਦੇ ਲੋਕਾਂ ਅਤੇ ਵਿਸ਼ੇਸ ਤੌਰ ’ਤੇ ਸਿੱਖਾਂ ਦੇ ਹਿੱਤਾਂ ਦੀ ਰਾਖੀ ਲਈ ਵਰਤਣ ਦੀ ਬਜਾਏ ਆਪਣੇ ਬਿਜਨਸ ਲਈ ਵਰਤ ਰਹੇ ਹਨ। ਇਹੀ ਕਾਰਨ ਹੈ ਕਿ ਅਕਾਲੀ ਦਲ ਵਿਚ ਅਜਿਹਾ ਮੰਦਭਾਗਾ ਦੌਰ ਆਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਅਤੇ ਸਿੱਖ ਕੌਮ ਇਸ ਗੱਲ ਨੂੰ ਜਾਣ ਚੁੱਕੇ ਹਨ ਅਤੇ ਇਸੇ ਕਰਕੇ ਲੋਕਾਂ ਨੇ ਉਨ੍ਹਾਂ ਨੂੰ ਪ੍ਰਧਾਨ ਦੇ ਤੌਰ ‘ਤੇ ਸਿਰੇ ਤੋਂ ਨਕਾਰ ਦਿੱਤਾ ਹੈ। ਉਨ੍ਹਾਂ ਸੁਖਬੀਰ ਸਿੰਘ ਬਾਦਲ ਨੂੰ ਕਿਹਾ ਕਿ ਉਹ ਪੰਜਾਬੀਆਂ ਤੇ ਸਿੱਖਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ ਨਾ ਕਰਨ, ਕਿਉਂਕਿ ਪੰਜਾਬ ਦੇ ਲੋਕ ਸਾਰੀਆਂ ਗੱਲਾਂ ਤੋਂ ਭਲੀ ਭਾਂਤੀ ਜਾਣੂ ਹਨ।’Don’t mislead the Sikhs

[wpadcenter_ad id='4448' align='none']