ਫਾਜ਼ਿਲਕਾ 4 ਜਨਵਰੀ
ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ ਅਧੀਨ ਸਿਹਤ ਵਿਭਾਗ ਫਾਜ਼ਿਲਕਾ ਵਲੋ ਸਵਾਈਨ ਫਲੂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਪੋਸਟਰ ਜਾਰੀ ਕੀਤਾ ਗਿਆ ਹੈ। ਇਸ ਮੌਕੇ ਸਿਵਲ ਸਰਜਨ ਅਤੇ ਹੋਰ ਅਧਿਕਾਰੀ ਸ਼ਾਮਲ ਸੀ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜਿਲਾ ਮਹਾਂਮਾਰੀ ਅਫ਼ਸਰ ਡਾਕਟਰ ਸੁਨੀਤਾ ਕੰਬੋਜ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਇਨਫਲੂਐਂਜ਼ਾ ਵਰਗੀਆਂ ਬਿਮਾਰੀਆਂ ਦੇ ਹੋਰ ਫੈਲਾਅ ਨੂੰ ਰੋਕਣ ਅਤੇ ਕੰਟਰੋਲ ਕਰਨ ਲਈ ਇੱਕ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ ਤਾਂ ਜੋ ਆਮ ਲੋਕ ਆਪਣੀ ਸਿਹਤ ਸਬੰਧੀ ਵਿਸ਼ੇਸ਼ ਧਿਆਨ ਰੱਖ ਸਕਣ। ਜੇਕਰ ਕਿਸੇ ਵੀ ਵਿਆਕਤੀ ਨੂੰ ਸਾਹ ਦਾ ਚੜਨਾ, ਖਾਂਸੀ, ਗਲੇ ਚ ਖਰਾਸ, ਤੇਜ ਬੁਖਾਰ, ਸਿਰ ਦਰਦ, ਸਰੀਰ ਚ ਦਰਦ, ਠੰਡ ਲੱਗਣਾ ਅਤੇ ਸਰੀਰ ਚ ਥਕਾਵਟ ਮਹਿਸੂਸ ਹੋਵੇ ਤਾਂ ਤੁਰੰਤ ਡਾਕਟਰੀ ਸਲਾਹ ਅਨੁਸਾਰ ਇਲਾਜ ਕਰਾਉਣਾ ਚਾਹੀਦਾ ਹੈ। ਉਹਨਾਂ ਦੱਸਿਆ ਕਿ ਵਿਭਾਗ ਵਲੋ ਇਸ ਬਾਰੇ ਦਵਾਇਆ, ਸੈਂਪਲ ਲਈ ਜਰੂਰੀ ਸਮਾਨ ,ਆਈ ਸੀ ਉ , ਵੇਂਟਿਲੇਟੈਰ ਦੇ ਪ੍ਰਬੰਧ ਪੂਰੇ ਹਨ ਅਤੇ ਇਸ ਬਾਰੇ ਲੋਕਾਂ ਨੂੰ ਸਿਹਤ ਵਿਭਾਗ ਦੇ ਸਟਾਫ ਵਲੋ ਜਾਗਰੂਕ ਕੀਤਾ ਜਾ ਰਿਹਾ ਹੈ।
ਉਹਨਾਂ ਨੇ ਦੱਸਿਆ ਕਿ ਸਿਹਤ ਵਿਭਾਗ ਫਾਜ਼ਿਲਕਾ ਵੱਲੋਂ ਸਰਕਾਰੀ ਹਸਪਤਾਲ ਅਬੋਹਰ ਫਾਜ਼ਿਲਕਾ, ਸੀ ਐੱਚ ਸੀ ਡੱਬਵਾਲਾ ਕਲਾ , ਸੀਤੋ ਗੁੰਨੋ , ਖੁਈਖੇੜਾ ਵਿੱਚ ਫਲੂ ਕਾਰਨਰ ਸਥਾਪਤ ਕਰ ਦਿੱਤੇ ਗਏ ਹਨ ਅਤੇ ਲੱਛਣਾਂ ਦੀ ਗੰਭੀਰਤਾ ਅਨੁਸਾਰ ਮਰੀਜ਼ਾਂ ਦਾ ਇਲਾਜ ਕਰਨ ਦੇ ਵੀ ਨਿਰਦੇਸ਼ ਦੇ ਦਿੱਤੇ ਗਏ ਹਨ। ਇਨ੍ਹਾਂ ਫਲੂ ਕਾਰਨਰਾਂ ਵਿੱਚ ਸਾਰੇ ਹਸਪਤਾਲਾਂ ਨੂੰ ਢੁਕਵੀਂ ਲਾਜਿਸਟਿਕਸ ਅਤੇ ਆਕਸੀਜਨ ਸਪਲਾਈ ਦੇ ਨਾਲ ਆਈਸੋਲੇਸ਼ਨ ਵਾਰਡ ਬਣਾਏ ਗਏ ਹਨ।
ਡਾ. ਸੁਨੀਤਾ ਨੇ ਦੱਸਿਆ ਕਿ ਖਾਸ ਤੌਰ ‘ਤੇ ਇਮਿਊਨੋ-ਕੰਪ੍ਰੋਮਾਈਜ਼ਡ ਵਿਅਕਤੀ, ਬੱਚਿਆਂ, ਬਜ਼ੁਰਗਾਂ ਅਤੇ ਗਰਭਵਤੀ ਔਰਤਾਂ ਨੂੰ ਇਸ ਸਬੰਧੀ ਵਿਸ਼ੇਸ਼ ਖਿਆਲ ਰੱਖਣਾ ਚਾਹੀਦਾ ਹੈ ਜਿਵੇਂ ਮਾਸਕ ਪਹਿਨਣਾ , ਨਿਯਮਤ ਤੌਰ ’ਤੇ ਆਪਣੇ ਹੱਥਾਂ ਨੂੰ ਸਾਬਣ ਨਾਲ ਧੋਣਾ, ਤਰਲ ਪਦਾਰਥਾਂ ਦੀ ਜਿਆਦਾ ਵਰਤੋਂ ਕਰਨ, ਬੁਖਾਰ ਹੋਣ ਤੇ ਪੈਰਾਸੀਟਾਮੋਲ ਗੋਲੀ ਲੈਣ ਅਤੇ ਭੀੜ ਵਾਲੀਆਂ ਥਾਵਾਂ ਤੋਂ ਦੂਰ ਰਹਿਣਾ ਚਾਹੀਦਾ ਹੈ। ਇਸ ਸੰਬਧੀ ਪਹਿਲਾ ਮੀਟਿੰਗ ਕਰ ਕੇ ਜਿਲਾ ਐਜੂਕੇਸ਼ਨ ਅਫ਼ਸਰ ਨੂੰ ਹਦਾਇਤ ਕੀਤੀ ਹੋਈ ਹੈ ਕਿ ਸਕੂਲਾਂ ਵਿਚ ਬੱਚਿਆਂ ਨੂੰ ਅਸੈਂਬਲੀ ਵਿਚ ਜਾਗਰੂਕ ਕੀਤਾ ਜਾਵੇ ਅਤੇ ਇਕ ਹਫਤੇ ਤੋਂ ਜਿਆਦਾ ਬੱਚਾ ਕਲਾਸ ਵਿਚ ਗੈਰ ਹਾਜਰ ਰਹਿੰਦਾ ਹੈ ਇਸ ਦੀ ਸੂਚਨਾ ਸਿਹਤ ਵਿਭਾਗ ਦੀ ਟੀਮ ਨੂੰ ਦਿੱਤੀ ਜਾਵੇ। ਇਸ ਦੇ ਨਾਲ ਹੀ ਸਿਹਤ ਵਿਭਾਗ ਫਾਜ਼ਿਲਕਾ ਵੱਲੋਂ ਜਿਲ੍ਹੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਨੂੰ ਸ਼ੱਕੀ ਅਤੇ ਪੁਸ਼ਟੀ ਕੀਤੇ ਕੇਸਾਂ ਦੀ ਰਿਪੋਰਟ ਦੇਣ ਲਈ ਕਿਹਾ ਗਿਆ ਹੈ। ਉਹਨਾਂ ਕਿਹਾ ਕਿ ਫਾਜ਼ਿਲਕਾ ਨਿਵਾਸੀਆਂ ਨੂੰ ਇਸ ਘਬਰਾਉਣ ਦੀ ਜਰੂਰਤ ਨਹੀਂ ਜੇਕਰ ਲੱਛਣ ਦਿਖਾਈ ਦੇਣ ਤਾਂ ਨੇੜੇ ਦੇ ਸਿਹਤ ਕੇਂਦਰ ਸੰਪਰਕ ਕੀਤਾ ਜਾਵੇ।
ਇਸ ਦੌਰਾਨ ਡਾਕਟਰ ਐਡੀਸਨ ਐਰਿਕ, ਡਾਕਟਰ ਪੰਕਜ ਚੌਹਾਨ , ਮਾਸ ਮੀਡੀਆ ਤੋਂ ਦਿਵੇਸ਼ ਕੁਮਾਰ, ਅਤਿੰਦਰ ਪਾਲ ਸਿੰਘ , ਸੰਦੀਪ ਕੁਮਾਰ, ਸੋਨੂੰ ਕੁਮਾਰ , ਮੋਨੂੰ ਸ਼ੁਕਲਾ ਆਦਿ ਮੌਜੂਦ ਸੀ।
ਸਵਾਈਨ ਫਲੂ ਤੋਂ ਘਬਰਾਉਣਾ ਨਹੀਂ, ਸਾਵਧਾਨੀਆਂ ਦੀ ਪਾਲਣ ਕਰਨੀ ਜਰੂਰੀ
[wpadcenter_ad id='4448' align='none']