ਡੋਰ ਸਟੈਪ ਡਲਿਵਰੀ ਸੇਵਾ ਹੁਣ ਰਜਿਸਟ੍ਰੇਸ਼ਨ ਕਰਵਾਉਣ ਵਾਲੇ ਦਿਨ ਹੀ ਕੀਤੀ ਜਾ ਸਕੇਗੀ ਪ੍ਰਾਪਤ –ਡਿਪਟੀ ਕਮਿਸ਼ਨਰ

ਫਾਜ਼ਿਲਕਾ, 10 ਸਤੰਬਰ
ਪੰਜਾਬ ਸਰਕਾਰ ਵਲੋਂ ਸਰਕਾਰੀ ਲੋਕਾਂ ਨੂੰ ਬਿਹਤਰ ਤੇ ਸਮਾਂਬੱਧ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਚਲਾਈ ਗਈ ਡੋਰ ਸਟੈਪ ਡਲਿਵਰੀ ਸੇਵਾ ਰਾਹੀਂ 1076 ਹੈਲਪਲਾਈਨ ਨੰਬਰ ‘ਤੇ ਕਾਲ ਕਰ ਕੇ 43 ਪ੍ਰਕਾਰ ਦੀਆਂ ਸੇਵਾਵਾਂ ਘਰ ਬੈਠੇ ਹੀ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ, ਜਿਸ ਲਈ ਸਰਕਾਰੀ ਦਫ਼ਤਰਾਂ ਵਿਚ ਜਾਣ ਦੀ ਜ਼ਰੂਰਤ ਨਹੀਂ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦਿੱਤੀ ।
ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਈ ਵੀ ਨਾਗਰਿਕ ਡੋਰ ਸਟੈਪ ਡਲਿਵਰੀ ਸੇਵਾ ਲਈ ਸਹਾਇਕ ਨੂੰ ਆਪਣੇ ਘਰ ਬੁਲਾਅ ਸਕਦਾ ਹੈ। ਉਨ੍ਹਾਂ ਕਿਹਾ ਕਿ ਹੁਣ ਇਹ ਸੇਵਾਵਾਂ ਰਜਿਸਟ੍ਰੇਸ਼ਨ ਕਰਵਾਉਣ ‘ਤੇ ਉਸੇ ਦਿਨ ਹੀ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ। ਸੇਵਾ ਸਹਾਇਕ ਰਜਿਸਟ੍ਰੇਸ਼ਨ ਕਰਵਾਉਣ ਵਾਲੇ ਦਿਨ ਤੁਹਾਡੀ ਸੇਵਾ ਅਪਲਾਈ ਕਰੇਗਾ। ਉਨ੍ਹਾਂ ਕਿਹਾ ਕਿ ਇਸ ਨਾਲ ਲੋਕਾਂ ਦੇ ਆਉਣ-ਜਾਣ ਦੇ ਸਮੇਂ ਦੀ ਬਚਤ ਹੋ ਰਹੀ ਹੈ ਤੇ ਲੋਕਾਂ ਲਈ ਵਰਦਾਨ ਸਾਬਿਤ ਹੋ ਰਹੀ ਹੈ ਇਹ ਡੋਰ ਸਟੈਪ ਡਲਿਵਰੀ।
ਉਨ੍ਹਾਂ ਦੱਸਿਆ ਕਿ ਇਸ ਤਹਿਤ ਬੁਢਾਪਾ, ਵਿਧਵਾ, ਅੰਗਹੀਣ ਤੇ ਆਸ਼ਰਿਤ ਪੈਨਸ਼ਨ, ਆਮਦਨ ਸਰਟੀਫਿਕੇਟ, ਹਲਫੀਆ ਬਿਆਨ, ਜਮਾਂਬੰਦੀ ਕਢਵਾਉਣ, ਜ਼ਮੀਨ ਦੀ ਨਿਸ਼ਾਨਦੇਹੀ, ਜਨਮ ਸਰਟੀਫਿਕੇਟ, ਮੌਤ ਸਰਟੀਫਿਕੇਟ, ਐਸ.ਸੀ., ਬੀ.ਸੀ. ਸਰਟੀਫਿਕੇਟ ਆਦਿ ਵਰਗੀਆਂ ਕੁੱਲ 43 ਸੇਵਾਵਾਂ ਉਪਲੱਬਧ ਕਰਵਾਈਆਂ ਜਾ ਰਹੀਆਂ ਹਨ। ਇਸ ਦੇ ਲਈ ਸੇਵਾ ਕੇਂਦਰ ‘ਤੇ ਲੱਗਣ ਵਾਲੀ ਫੀਸ ਤੋਂ ਇਲਾਵਾ 120 ਰੁਪਏ ਪ੍ਰਤੀ ਸਰਵਿਸ ਵਿਜ਼ਿਟ ਫੀਸ ਅਲੱਗ ਤੋਂ ਲਾਗੂ ਹੈ।

[wpadcenter_ad id='4448' align='none']