ਦਿਲਜੀਤ ਦੋਸਾਂਝ ਨਾਲ ਕਾਮੇਡੀ ਕਰਦੀ ਨਜ਼ਰ ਆਏਗੀ ਰਣਜੀਤ ਕੌਰ ਭਾਬੀ..! ਸਾਹਮਣੇ ਆਈਆਂ ਮੁਲਾਕਾਤ ਦੀਆਂ ਤਸਵੀਰਾਂ..

Dosanjh with Ranjit Kaur

Dosanjh with Ranjit Kaur :ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਪੰਜਾਬੀਆਂ ਵਿੱਚ ਵਾਹੋ-ਵਾਹੀ ਖੱਟਣ ਵਾਲੇ ਦਿਲਜੀਤ ਕੋਚੈਲਾ ਪਰਫਾਰਮੈਂਸ ਤੋਂ ਬਾਅਦ ਗਲੋਬਲ ਆਈਕਨ ਬਣ ਗਏ ਹਨ।

ਇਸ ਤੋਂ ਬਾਅਦ ਹੀ ਦਿਲਜੀਤ ਲਗਾਤਾਰ ਰਿਕਾਰਡ ਤੇ ਰਿਕਾਰਡ ਬਣਾ ਰਹੇ ਹਨ। ਦੋਸਾਂਝਾਵਾਲਾ ਉਨ੍ਹਾਂ ਕਲਾਕਾਰਾਂ ਵਿੱਚੋਂ ਇੱਕ ਹੈ, ਜਿਸਨੇ ਆਪਣੇ ਦਮ ਤੇ ਦੁਨੀਆ ਭਰ ਵਿੱਚ ਵੱਖਰਾ ਮੁਕਾਮ ਹਾਸਿਲ ਕੀਤਾ ਹੈ।

ਅੱਜ ਉਹ ਹਰ ਕਿਸੇ ਦਾ ਪਸੰਦੀਦਾ ਸੁਪਰਸਟਾਰ ਹੈ। ਦੱਸ ਦੇਈਏ ਕਿ ਦਿਲਜੀਤ ਉਨ੍ਹਾਂ ਹਸਤੀਆਂ ਵਿੱਚੋਂ ਇੱਕ ਹੈ ਜੋ ਸੋਸ਼ਲ ਮੀਡੀਆ ਰਾਹੀਂ ਪ੍ਰਸ਼ੰਸਕਾਂ ਵਿਚਾਲੇ ਅਕਸਰ ਐਕਟਿਵ ਰਹਿੰਦੇ ਹਨ।

ਇਸ ਵਿਚਾਲੇ ਦਿਲਜੀਤ ਦਾ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਉਹ ਰਣਜੀਤ ਕੌਰ ਭਾਬੀ ਨਾਲ ਵਿਖਾਈ ਦੇ ਰਹੇ ਹਨ।

ਇਸ ਵੀਡੀਓ ਨੂੰ ਵੇਖ ਕਈ ਪ੍ਰਸ਼ੰਸਕ ਆਪਣਾ ਪਿਆਰ ਲੁੱਟਾ ਰਹੇ ਹਨ। ਰਣਜੀਤ ਕੌਰ ਭਾਬੀ ਅਤੇ ਉਸਦਾ ਪਤੀ ਵੀ ਦਿਲਜੀਤ ਦੀ ਦਰਿਆਦਿਲੀ ਦੀ ਤਾਰੀਫ ਕਰਦੇ ਵਿਖਾਈ ਦੇ ਰਹੇ ਹਨ।

READ ALSO:ਜ਼ਿਲ੍ਹਾ ਜੇਲ੍ਹ ਮਾਨਸਾ ਵਿਖੇ ਕੈਦੀਆਂ ਅਤੇ ਹਵਾਲਾਤੀਆਂ ਦੇਅਧਿਕਾਰਾਂ ਸਬੰਧੀ ਸੈਮੀਨਾਰ ਲਗਾਏ

ਇਸ ਵਿੱਚ ਤੁਸੀ ਵੇਖ ਸਕਦੇ ਹੋ ਕਿ ਦਿਲਜੀਤ ਇਹ ਕਹਿੰਦੇ ਵਿਖਾਈ ਦੇ ਰਹੇ ਹਨ, ਕਿ ਵੱਡੇ-ਵੱਡੇ ਕਲਾਕਾਰ ਇੱਕ ਦੂਜੇ ਨਾਲ ਫੋਟੋ ਨਹੀਂ ਕਰਵਾਉਂਦੇ, ਅਤੇ ਪਾਜ਼ੀ ਕੋਲੋਂ ਸਿੱਖਿਆ ਲੈ ਲਵੋ, ਵੇਖੋ ਕਿਵੇਂ ਹੱਕ ਨਾਲ ਫੋਟੋ ਕਰਵਾਉਂਦੇ ਨੇ… ਦੇਖੋ ਚਾਰ ਦਿਨ ਦੀ ਜ਼ਿੰਦਗੀ ਏ, ਪਤਾ ਨਹੀਂ ਕੱਲ੍ਹ ਨੂੰ ਰਹਿਣਾ ਕੀ ਨਈ ਰਹਿਣਾ। ਵੀਡੀਓ ਵਿੱਚ ਅਖੀਰ ਤੇ ਭਾਬੀ ਨੇ ਕੀ ਕਿਹਾ ਵੇਖੋ ਵੀਡੀਓ…

https://www.instagram.com/reel/C06FlQrAHWf/?utm_source=ig_web_copy_link&igshid=MzRlODBiNWFlZA==

Dosanjh with Ranjit Kaur

Related Posts

Latest

ਦੂਜਾ ਮੌਕਾ: ਭਗਵੰਤ ਮਾਨ ਸਰਕਾਰ ਵੱਲੋਂ ਮੁੜ ਵਸੇਬਾ ਅਤੇ ਰੋਜ਼ਗਾਰ ਵਿੱਚ ਸਹਾਇਤਾ ਦੇਣ ਨਾਲ ਨਸ਼ਾ ਵਿਰੋਧੀ ਮੁਹਿੰਮ ਦੇ ਮਹੱਤਵਪੂਰਨ ਨਤੀਜੇ ਆਏ ਸਾਹਮਣੇ
ਪੰਜਾਬ ਵਿੱਚ ਵਿਸ਼ਵ ਪੱਧਰੀ ਸੜਕਾਂ ਦਾ ਮਜ਼ਬੂਤ ਨੈੱਟਵਰਕ ਕਾਇਮ ਕਰ ਰਹੀ ਹੈ ਆਪ ਸਰਕਾਰ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 300 ਕਿਲੋਮੀਟਰ ਨਵੀਆਂ ਸੜਕਾਂ ਦਾ ਨੀਂਹ ਪੱਥਰ ਰੱਖਿਆ
ਗੈਂਗਸਟਰਾਂ ‘ਤੇ ਵਾਰ ਦਾ 61ਵਾਂ ਦਿਨ: ਪੰਜਾਬ ਪੁਲਿਸ ਵੱਲੋਂ 529 ਥਾਵਾਂ ‘ਤੇ ਛਾਪੇਮਾਰੀ; 212 ਗ੍ਰਿਫ਼ਤਾਰ
ਭਗਵੰਤ ਮਾਨ ਸਰਕਾਰ ਦਾ ਯੂਨੀਵਰਸਲ ਹੈਲਥਕੇਅਰ ਮਾਡਲ ਆਯੁਸ਼ਮਾਨ ਭਾਰਤ ਤੋਂ ਅੱਗੇ ਨਿਕਲਿਆ, ਬਿਨਾਂ ਕਿਸੇ ਸ਼ਰਤ ਹਰ ਪਰਿਵਾਰ ਨੂੰ ਕੀਤਾ ਕਵਰ
ਪੰਜਾਬ ਪੁਲਿਸ ਨੇ ਬੀ.ਐਸ.ਐਫ. ਨਾਲ ਸਾਂਝੇ ਆਪ੍ਰੇਸ਼ਨ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਦਾ ਕੀਤਾ ਪਰਦਾਫਾਸ਼ ; 24.5 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਅਤੇ ਮਲਟੀ-ਕਾਪਰ ਡਰੋਨ ਸਮੇਤ ਤਿੰਨ ਕਾਬੂ