ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਡਾ. ਅਮਰ ਸਿੰਘ ਆਜ਼ਾਦ ਦੇ ਅਕਾਲ ਚਲਾਣੇ ‘ਤੇ ਡੂੰਘਾ ਦੁੱਖ ਪ੍ਰਗਟਾਇਆ

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਡਾ. ਅਮਰ ਸਿੰਘ ਆਜ਼ਾਦ ਦੇ ਅਕਾਲ ਚਲਾਣੇ ‘ਤੇ ਡੂੰਘਾ ਦੁੱਖ ਪ੍ਰਗਟਾਇਆ

ਚੰਡੀਗੜ੍ਹ, 4 ਜੁਲਾਈ ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਡਾ.ਅਮਰ ਸਿੰਘ ਆਜ਼ਾਦ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇੱਥੋਂ ਜਾਰੀ ਬਿਆਨ ਵਿੱਚ ਸਪੀਕਰ ਸ. ਸੰਧਵਾਂ ਨੇ ਕਿਹਾ ਕਿ  ਡਾ. ਅਮਰ ਸਿੰਘ ਆਜ਼ਾਦ ਜੋ ਕਿ ਐਮ.ਡੀ. ਪੀਡੀਆਟ੍ਰਿਕਸ ਤੇ ਕਮਿਊਨਿਟੀ ਮੈਡੀਸਨ ਡਿਗਰੀ ਹਾਸਲ ਉੱਘੇ ਸਿਹਤ ਮਾਹਰ ਸਨ। ਉਹ ਦੇਸ਼ ਦੀ […]

ਚੰਡੀਗੜ੍ਹ, 4 ਜੁਲਾਈ

ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਡਾ.ਅਮਰ ਸਿੰਘ ਆਜ਼ਾਦ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਇੱਥੋਂ ਜਾਰੀ ਬਿਆਨ ਵਿੱਚ ਸਪੀਕਰ ਸ. ਸੰਧਵਾਂ ਨੇ ਕਿਹਾ ਕਿ  ਡਾ. ਅਮਰ ਸਿੰਘ ਆਜ਼ਾਦ ਜੋ ਕਿ ਐਮ.ਡੀ. ਪੀਡੀਆਟ੍ਰਿਕਸ ਤੇ ਕਮਿਊਨਿਟੀ ਮੈਡੀਸਨ ਡਿਗਰੀ ਹਾਸਲ ਉੱਘੇ ਸਿਹਤ ਮਾਹਰ ਸਨ। ਉਹ ਦੇਸ਼ ਦੀ ਪੁਰਾਤਨ ਇਲਾਜ਼ ਪੱਧਤੀ, ਯੂਨਾਨੀ, ਆਯੁਰਵੈਦਿਕ ਤੇ ਹੋਮਿਓਪੈਥੀ ਦੇ ਮਾਹਰ ਸਨ। ਉਨ੍ਹਾਂ ਦੱਸਿਆ ਕਿ ਡਾ. ਆਜ਼ਾਦ ਨੇ ਮੂਲ ਅਨਾਜ਼ ‘ਤੇ ਬਹੁਤ ਕੰਮ ਕੀਤਾ ਅਤੇ ਲੱਖਾਂ ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਕੇ ਭਿਆਨਕ ਬਿਮਾਰੀਆਂ ਤੋਂ ਬਚਾਇਆ ਅਤੇ ਇਲਾਜ ਕੀਤਾ।  ਉਨ੍ਹਾਂ ਕਿਹਾ ਕਿ ਡਾ.ਅਮਰ ਸਿੰਘ ਆਜ਼ਾਦ ਦੇ ਵਿਛੋੜੇ ਨਾਲ ਅਸੀਂ ਇੱਕ ਵਿਲੱਖਣ ਸ਼ਖਸੀਅਤ ਤੋਂ ਵਾਂਝੇ ਹੋ ਗਏ ਹਾਂ।

ਉਨ੍ਹਾਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖ਼ਸ਼ਣ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।
——–

Related Posts

Latest

ਪ੍ਰੋਗ੍ਰੈਸਿਵ ਪੰਜਾਬ ਇਨਵੈਸਟਰਜ਼ ਸਮਿਟ: ਯੂਕੇ ਦੀ ਫਰਮ “3 ਐਸੋਸੀਏਟਸ” ਵੱਲੋਂ ਪੰਜਾਬ ਵਿੱਚ 1,407 ਕਰੋੜ ਰੁਪਏ ਦਾ ਨਿਵੇਸ਼
ਗਲੋਬਲ ਨੈੱਟਵਰਕ ਜਾਪਾਨ ਕੰਪਨੀ ਲਿਮਟਿਡ ਨੇ ਗਰੀਨ ਐਨਰਜੀ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਨਾਲ ਸਹਿਯੋਗ ਕਰਨ ਵਿੱਚ ਪ੍ਰਗਟਾਈ ਦਿਲਚਸਪੀ
ਗੈਂਗਸਟਰਾਂ ‘ਤੇ ਵਾਰ ਦਾ 52ਵਾਂ ਦਿਨ: ਪੰਜਾਬ ਪੁਲਿਸ ਨੇ 587 ਥਾਵਾਂ ‘ਤੇ ਕੀਤੀ ਛਾਪੇਮਾਰੀ; 241 ਗ੍ਰਿਫ਼ਤਾਰ
ਅਰਵਿੰਦ ਕੇਜਰੀਵਾਲ ਦੀ ਉਦਯੋਗ ਨੂੰ ਗਾਰੰਟੀ, ਚੀਨ ਨਾਲ ਮੁਕਾਬਲਾ ਕਰਨ ਲਈ ਪੰਜਾਬ ਵਿੱਚ ਸਾਰੀਆਂ ਸਹੂਲਤਾਂ ਦੇਵੇਗੀ ‘ਆਪ’ ਸਰਕਾਰ
ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਵਿਖੇ ਰਿਪਬਲਿਕ ਆਫ਼ ਕੋਰੀਆ ਕੰਟਰੀ ਸੈਸ਼ਨ ਦੌਰਾਨ ਪੰਜਾਬ-ਕੋਰੀਆ ਦਰਮਿਆਨ ਵਧ ਰਹੀ ਉਦਯੋਗਿਕ ਭਾਈਵਾਲੀ ਨੂੰ ਕੀਤਾ ਗਿਆ ਉਜਾਗਰ