Thursday, January 23, 2025

ਡਾ. ਬਲਬੀਰ ਸਿੰਘ ਨੇ ਲੋਕਾਂ ਨੂੰ ਸਵਾਈਨ ਫਲੂ ਤੋਂ ਸੁਚੇਤ ਰਹਿਣ ਦੀ ਦਿੱਤੀ ਸਲਾਹ

Date:

ਚੰਡੀਗੜ੍ਹ, 1 ਦਸੰਬਰ:

੍ਮੌਸਮ ਦੀ ਤਬਦੀਲੀ ਕਾਰਨ ਆਉਣ ਵਾਲੇ ਦਿਨਾਂ ’ਚ ਹੋਣ ਵਾਲੀਆਂ ਸਾਹ ਸਬੰਧੀ ਬਿਮਾਰੀਆਂ ਦੇ ਮੱਦੇਨਜ਼ਰ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਨੇ ਸ਼ੁੱਕਰਵਾਰ ਨੂੰ ਸੂਬੇ ਵਿੱਚ ਸਥਿਤੀ ਦਾ ਜਾਇਜ਼ਾ ਲਿਆ ਅਤੇ ਇਨ੍ਹਾਂ ਬਿਮਾਰੀਆਂ ਦੀ ਰੋਕਥਾਮ ਤੇ ਕਾਬੂ ਪਾਉਣ ਲਈ ਚੁੱਕੇ ਜਾਣ ਵਾਲੇ ਕਦਮਾਂ ਦੀ ਸੂਚੀ ਸੁਝਾਈ। ਉਨ੍ਹਾਂ ਨੇ ਰਾਜ ਦੇ ਸਿਹਤ ਵਿਭਾਗ ਨੂੰ ਇਨਫਲੂਐਂਜ਼ਾ ਵਰਗੀਆਂ ਬਿਮਾਰੀਆਂ (ਆਈ.ਐਲ.ਆਈ.) ਦੇ ਹੋਰ ਫੈਲਾਅ ਨੂੰ ਰੋਕਣ ਅਤੇ ਕੰਟਰੋਲ ਕਰਨ ਲਈ ਇੱਕ ਤਫ਼ਸੀਲਸ਼ੁਦਾ ਐਡਵਾਈਜ਼ਰੀ ਜਾਰੀ ਕਰਨ ਦੇ ਨਿਰਦੇਸ਼ ਦਿੱਤੇ।

ਉਨ੍ਹਾਂ ਨੇ ਸਾਰੇ ਸਿਵਲ ਸਰਜਨਾਂ ਨੂੰ ਹਰੇਕ ਹਸਪਤਾਲ ਦੇ ਆਊਟ ਪੇਸ਼ੈਂਟ ਵਿਭਾਗ (ਓ.ਪੀ.ਡੀ.) ਵਿੱਚ ਫਲੂ ਕਾਰਨਰ ਸਥਾਪਤ ਕਰਨ ਦੇ ਨਾਲ-ਨਾਲ ਇਨ੍ਹਾਂ ਕਾਰਨਰਾਂ ਵਿੱਚ ਸਿੱਖਿਅਤ ਤੇ ਤਜਰਬੇਕਾਰ ਪੈਰਾ-ਮੈਡੀਕਲ ਸਟਾਫ ਦੀ ਤਾਇਨਾਤੀ ਨੂੰ ਯਕੀਨੀ ਬਣਾਉਣ ਅਤੇ ਲੱਛਣਾ ਦੀ ਗੰਭੀਰਤਾ ਦੇ ਅਧਾਰ ’ਤੇ ਸੁਝਾਈ ਆਈ.ਐਲ.ਆਈ. ਅਨੁਸਾਰ ਮਰੀਜ਼ਾਂ ਦਾ ਇਲਾਜ ਕਰਨ ਦੇ ਵੀ ਨਿਰਦੇਸ਼ ਦਿੱਤੇ। ਸਾਰੇ ਹਸਪਤਾਲਾਂ ਨੂੰ ਢੁਕਵੀਂ ਲਾਜਿਸਟਿਕਸ ਅਤੇ ਆਕਸੀਜਨ ਸਪਲਾਈ ਦੇ ਨਾਲ ਆਈਸੋਲੇਸ਼ਨ ਵਾਰਡ ਸਥਾਪਤ ਕਰਨ ਦੇ ਵੀ ਨਿਰਦੇਸ਼ ਦਿੱਤੇ ਗਏ ਹਨ। ਮੰਤਰੀ ਨੇ ਛੂਤ ਵਾਲੀ ਇਸ ਗੰਭੀਰ ਬਿਮਾਰੀ ਨੂੰ ਫੈਲਣ ਤੋਂ ਰੋਕਣ ਲਈ ਆਈ.ਐਲ.ਆਈ. ਵਾਲੇ ਲੋਕਾਂ ਲਈ ਸਾਹ ਸੰਬੰਧੀ ਇਹਤਿਆਤਾਂ ਬਾਰੇ ਜਾਗਰੂਕਤਾ ਪੈਦਾ ਕਰਨ ਦੀ ਲੋੜ ’ਤੇ ਵੀ ਜ਼ੋਰ ਦਿੱਤਾ।

ਡਾ.ਬਲਬੀਰ ਸਿੰਘ ਨੇ ਦੱਸਿਆ ਕਿ ਇਨਫਲੂਐਂਜ਼ਾ ਏ ਐਚ1ਐਨ1/ਐਚ3ਐਨ2 ਪੰਜਾਬ ਵਿੱਚ ਮਹਾਂਮਾਰੀ ਰੋਗ ਐਕਟ ਅਧੀਨ ਇੱਕ ਨੋਟੀਫਾਈਡ ਬਿਮਾਰੀ ਹੈ ਅਤੇ ਇਸ ਸਬੰਧੀ ਪਹਿਲਾਂ ਹੀ ਨੋਟੀਫਿਕੇਸ਼ਨ ਜਾਰੀ ਕੀਤਾ ਜਾ ਚੁੱਕਾ ਹੈ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਇਹ ਨੋਟੀਫਿਕੇਸ਼ਨ ਸੂਬੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਨੂੰ ਭੇਜ ਕੇ ਸਾਰੇ ਸ਼ੱਕੀ ਅਤੇ ਪੁਸ਼ਟੀ ਕੀਤੇ ਕੇਸਾਂ ਦੀ ਰਿਪੋਰਟ ਦਿੱਤੀ ਜਾਵੇ। ਉਨ੍ਹਾਂ ਅੱਗੇ ਕਿਹਾ, “ਇਹ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ ਕਿ ਮੈਡੀਕਲ ਸੰਸਥਾਵਾਂ ਵਿੱਚ ਆਉਣ ਵਾਲੇ ਸਾਰੇ ਆਈ.ਐਲ.ਆਈ. ਮਰੀਜ਼ਾਂ ਨੂੰ ਸ਼੍ਰੇਣੀਬੱਧ ਕੀਤਾ ਗਿਆ ਹੈ ਅਤੇ ਜੇਕਰ ਉਹ ਕੋਵਿਡ ਨੈਗੇਟਿਵ ਹਨ ਅਤੇ ਉਸ ਵਿੱਚ ਸਵਾਈਨ ਫਲੂ (ਐਚ1ਐਨ1) ਦੇ ਲੱਛਣ ਹਨ ਤਾਂ ਉਸ ਮਰੀਜ਼ ਨੂੰ ਅਲੱਗ ਰੱਖਕੇ ਇਲਾਜ ਕੀਤਾ ਜਾਵੇ  ਅਤੇ ਲੋੜੀਂਦੇ ਟੈਸਟ ਕੀਤੇ ਜਾਣ,” । 

ਸੂਬੇ ਦੇ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੰਤਰੀ ਨੇ ਭਰੋਸਾ ਦਿੱਤਾ ਕਿ ਵਿਭਾਗ ਕੋਲ ਦਵਾਈਆਂ ਦਾ ਢੁੱਕਵਾਂ ਸਟਾਕ ਮੌਜੂਦ ਹੈ ਅਤੇ ਅਸੀਂ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ।

ਡਾ. ਬਲਬੀਰ ਸਿੰਘ ਨੇ ਲੋਕਾਂ ਨੂੰ ਸਾਵਧਾਨੀਆਂ ਵਰਤ ਕੇ ਮੌਸਮੀ ਬਿਮਾਰੀਆਂ ਤੋਂ ਬਚਣ ਲਈ ਪ੍ਰੇਰਿਆ। ਆਈ.ਐਲ.ਆਈ. ਦੇ ਮਰੀਜ਼, ਆਈ.ਐਲ.ਆਈ. ਦੇ ਮਰੀਜ਼ਾਂ ਨਾਲ ਕੰਮ ਕਰਨ ਵਾਲੇ ਸਿਹਤ ਸਟਾਫ, ਅਜਿਹੇ ਮਰੀਜ਼ਾਂ ਦੇ ਸੰਪਰਕ ਵਿੱਚ ਆਉਣ ਵਾਲੇ ਲੋਕ ਜਾਂ ਰਿਸ਼ਤੇਦਾਰ, ਇਮਿਊਨੋ-ਕੰਪ੍ਰੋਮਾਈਜ਼ਡ ਵਿਅਕਤੀ, ਬੱਚਿਆਂ, ਬਜ਼ੁਰਗਾਂ ਅਤੇ ਗਰਭਵਤੀ ਔਰਤਾਂ ਨੂੰ ਮਾਸਕ ਪਹਿਨਣੇ ਚਾਹੀਦੇ ਹਨ, ਨਿਯਮਤ ਤੌਰ ’ਤੇ ਆਪਣੇ ਹੱਥਾਂ ਨੂੰ ਸਾਬਣ ਨਾਲ ਧੋਣਾ ਚਾਹੀਦਾ ਹੈ ਅਤੇ ਭੀੜ ਵਾਲੀਆਂ ਥਾਵਾਂ ਤੋਂ ਦੂਰ ਰਹਿਣਾ ਚਾਹੀਦਾ ਹੈ। ਆਈ.ਐਲ.ਆਈ. ਦੇ ਲੱਛਣਾਂ ਵਾਲੇ ਲੋਕਾਂ ਨੂੰ ਨਜ਼ਦੀਕੀ ਮੈਡੀਕਲ ਸੰਸਥਾ ਨਾਲ ਸੰਪਰਕ ਕਰਨਾ ਚਾਹੀਦਾ ਹੈ 

Share post:

Subscribe

spot_imgspot_img

Popular

More like this
Related

ਸਿਹਤ ਵਿਭਾਗ ਵੱਲੋਂ ਮਮਤਾ ਦਿਵਸ ਦੌਰਾਨ ਪਿੰਡ ਦੇ ਲੋਕਾਂ ਨੂੰ ਕੀਤਾ ਜਾਗਰੂਕ

ਫਾਜਿਲਕਾ 22 ਜਨਵਰੀਪੰਜਾਬ ਸਰਕਾਰ ਵੱਲੋਂ ਮਾਂ ਅਤੇ ਬੱਚੇ ਦੀ...

ਸੜ੍ਹਕ ਸੁਰੱਖਿਆ ਮਾਂਹ ਦੌਰਾਨ ਅਮਲੋਹ ਵਿਖੇ ਟਰੱਕ ਡਰਾਈਵਰਾਂ ਦੀਆਂ ਨਜ਼ਰ ਦੀ ਜਾਂਚ ਲਈ ਕੈਂਪ ਲਗਾਇਆ

ਅਮਲੋਹ/ਫ਼ਤਹਿਗੜ੍ਹ ਸਾਹਿਬ, 22 ਜਨਵਰੀ:           ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ...

ਬਸੰਤ ਮੇਲੇ ਦੇ ਨਾਕਆਊਟ ਮੁਕਾਬਿਲਾਂ ਦੀ ਹੋਈ ਸ਼ੁਰੂਆਤ

ਫਿਰੋਜ਼ਪੁਰ, 22 ਜਨਵਰੀ ( )              ਅੱਜ ਬਸੰਤ ਮੇਲੇ ਦੇ  ਪੰਤਗਬਾਜ਼ੀ   ਦੇ ਨਾਕਆਊਟ ਮੁਕਾਬਿਲਆਂ ਦੀ ਸ਼ੁਰੂਆਤ ਦੌਰਾਨ...

ਆਮਦਨ ਕਰ ਵਿਭਾਗ ਵੱਲੋਂ “ਵਿਵਾਦ ਤੇ ਵਿਸ਼ਵਾਸ ਸਕੀਮ ” ਸਬੰਧੀ ਪ੍ਰੋਗਰਾਮ ਕਰਵਾਇਆ

ਮਾਲੇਰਕੋਟਲਾ 22 ਜਨਵਰੀ :                    ਆਮਦਨ ਕਰ ਵਿਭਾਗ ਮਾਲੇਰਕੋਟਲਾ ਵੱਲੋਂ ਸਥਾਨਕ ਮਾਲੇਰਕੋਟਲਾ ਕਲੱਬ ਵਿਖੇ ਵਿਵਾਦ ਤੋਂ ਵਿਸਵਾਸ਼ ਸਕੀਮ 2024 ਤਹਿਤ ਪ੍ਰੋਗਰਾਮ ਚੀਫ ਕਮਿਸ਼ਨਰ ਇਨਕਮ ਟੈਕਸ ਅੰਮ੍ਰਿਤਸਰ ਲਾਲ ਚੰਦ ਆਈ.ਆਰ.ਐਸ ਤੇ ਪ੍ਰਿੰਸੀਪਲ ਕਮਿਸ਼ਨਰ ਆਫ਼ ਇਨਕਮ ਟੈਕਸ-1 ਲੁਧਿਆਣਾ ਸ਼੍ਰੀ ਸੁਰਿੰਦਰ ਕੁਮਾਰ ਆਈ.ਆਰ.ਐਸ ਦੇ ਦਿਸ਼ਾ ਨਿਰਦੇਸ਼ਾ ਤਹਿਤ ਕਰਵਾਇਆ ਗਿਆ।                 ਸਮਾਗਮ ‘ਚ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ ਐਡੀਸ਼ਨਲ ਕਮਿਸ਼ਨਰ ਇਨਕਮ ਟੈਕਸ ਰੇਂਜ 4 ਲੁਧਿਆਣਾ ਰਿਸ਼ੀ ਕੁਮਾਰ ਆਈ.ਆਰ.ਐਸ, ਵਰਿੰਦਰਾ ਸਿੰਘ ਏ.ਸੀ.ਆਈ.ਟੀ ਸਰਕਲ-4 ਲੁਧਿਆਣਾ ਰੇਂਜ ਅਤੇ ਆਈ.ਟੀ.ਓ ਮਾਲੇਰਕੋਟਲਾ ਮਨਦੀਪ ਦੱਤ ਨੇ ਸ਼ਹਿਰ ਦੇ ਵਕੀਲਾਂ ਅਤੇ ਸੀ.ਏ ਨਾਲ ਸਾਂਝੀ ਮੀਟਿੰਗ ਕਰਦਿਆਂ ਕੇਂਦਰ ਸਰਕਾਰ ਵੱਲੋਂ ਚਲਾਈ ਗਈ ਸਕੀਮ ਸਬੰਧੀ ਦੱਸਿਆ ਕਿ ਜਿਹੜੇ ਲੋਕਾਂ ਵੱਲ ਇਨਕਮ ਟੈਕਸ ਵਿਭਾਗ ਦੇ ਟੈਕਸ ਬਕਾਇਆ ਹਨ ਉਨ੍ਹਾਂ ’ਤੇ ਕਿਸੇ ਕਿਸਮ ਦਾ ਜੁਰਮਾਨਾ ਜਾਂ ਵਿਆਜ਼ ਨਹੀਂ ਲਾਇਆ ਜਾਵੇਗਾ ਜੇਕਰ ਉਹ 31 ਜਨਵਰੀ ਤੱਕ ਟੈਕਸ ਜਮ੍ਹਾਂ ਕਰਵਾਉਂਦੇ ਹਨ।               ਉਨ੍ਹਾਂ ਕਿਹਾ ਕਿ ਜਿਹੜੇ ਲੋਕਾਂ ਵੱਲ ਐਗਜ਼ੰਪਸ਼ਨ ਤੇ ਡਿਡਕਸ਼ਨਾਂ ਰਾਹੀਂ ਟੀਡੀਐੱਸ ਗਲਤ ਰਿਫ਼ੰਡ ਲਿਆ ਗਿਆ ਹੈ ਉਨ੍ਹਾਂ ਦੀ ਵੀ ਜਾਂਚ ਕਰਵਾਈ ਜਾ ਰਹੀ ਹੈ, ਉਹ ਅਪਣੀ ਰਿਟਰਨਾ ਨੂੰ ਅਪਡੇਟ ਕਰਵਾ ਲੈਣ।ਰਿਸ਼ੀ ਕੁਮਾਰ ਨੇ ਦੱਸਿਆ ਕਿ ਲੋਕਾਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਲਾਹਾ ਲੈਣਾ ਚਾਹੀਦਾ ਹੈ ਤਾਂ ਜੋ ਆਉਣ ਵਾਲੇ ਸਮੇਂ ‘ਚ ਭਾਰੀ ਜੁਰਮਾਨੇ ਅਤੇ ਵਿਆਜ਼ ਤੋਂ ਬਚਿਆ ਜਾ ਸਕੇ। ਇਸ ਤੋਂ ਪਹਿਲਾਂ ਟੈਕਸ ਬਾਰ ਐਸੋਸੀਏਸ਼ਨ ਮਾਲੇਰਕੋਟਲਾ ਅਤੇ ਸੀ.ਏ ਐਸੋਸੀਏਸ਼ਨ ਵੱਲੋਂ ਵਿਭਾਗ ਦੇ ਅਧਿਕਾਰੀਆਂ ਦਾ ਸਵਾਗਤ ਕੀਤਾ ਗਿਆ।            ਇਸ ਮੌਕੇ ਮੁਹੰਮਦ ਜਾਵੇਦ ਫਾਰੂਕੀ, ਬਰਿਜ ਭੂਸ਼ਣ ਬਾਂਸਲ, ਸੁਰਿੰਦਰ ਕੁਮਾਰ, ਸਤੀਸ਼ ਕੁਮਾਰ, ਮਨਦੀਪ ਸਿੰਘ, ਹਿਤੇਸ਼ ਗੁਪਤਾ, ਬੂਟਾ ਖਾਂ, ਰਮਨ ਵਰਮਾ, ਮੁਹੰਮਦ ਰਮਜ਼ਾਨ (ਸਾਰੇ ਵਕੀਲ), ਵੀਪਨ ਜੈਨ, ਅਜੈ ਅੱਗਰਵਾਲ, ਅਕਸ਼ੇ ਕੁਮਾਰ (ਸਾਰੇ ਸੀ.ਏ) ਆਦਿ ਹਾਜ਼ਰ ਸਨ।