Sunday, January 19, 2025

ਰੋਪੜ੍ਹ ਦੇ ਵਕੀਲ ਵੱਲੋਂ ਲੈਕਚਰਾਰ ਮਾਂ ਦੀ ਕੁੱਟਮਾਰ ਦੀ ਕਾਰਵਾਈ ਨਿੰਦਣਯੋਗ: ਡਾ.ਬਲਜੀਤ ਕੌਰ

Date:

ਚੰਡੀਗੜ੍ਹ, 30 ਅਕਤੂਬਰ:

 DR. BALJIT KAUR  ਰੋਪੜ੍ਹ ਦੇ ਵਕੀਲ ਅੰਕੁਰ ਵਰਮਾ, ਉਸ ਦੀ ਪਤਨੀ ਅਤੇ ਪੁੱਤਰ ਵੱਲੋਂ ਲੈਕਚਰਾਰ ਮਾਂ ਦੀ ਕੁੱਟਮਾਰ ਦੀ ਕਾਰਵਾਈ ਅਤਿ ਨਿੰਦਣਯੋਗ ਹੈ। ਉਕਤ ਪ੍ਰਗਟਾਵਾ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇੱਥੇ ਕੀਤਾ।  

ਇਸਤਰੀ ਤੇ ਬਾਲ ਵਿਕਾਸ ਮੰਤਰੀ ਨੇ ਇਸ ਮਾਮਲੇ ਸਬੰਧੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਡਾਇਰੈਕਟਰ ਨੂੰ ਹੁਕਮ ਦਿੱਤੇ ਕਿ ਉਹ ਇਸ ਮਾਮਲੇ ਦੀ ਜਾਂਚ ਕਰਕੇ ਰਿਪੋਰਟ ਜਲਦ ਤੋਂ ਜਲਦ ਪੇਸ਼ ਕਰਨ। ਇਸ ਦੇ ਨਾਲ ਹੀ ਡਿਪਟੀ ਕਮਿਸ਼ਨਰ ਰੋਪੜ ਨੂੰ ਨਿਰਦੇਸ਼ ਦਿੱਤੇ ਕਿ ਅੰਡਰ ਸੈਕਸ਼ਨ 327, 342, 344, 355 ਆਈ ਪੀ ਸੀ ਅਤੇ ਸੈਕਸ਼ਨ 6 ਮੇਨਟੇਨੈਸ ਆਫ ਪੇਰੈਂਟਸ ਐਡ ਵੈਲਫੇਅਰ ਆਫ ਸੀਨੀਅਰ ਸਿਟੀਜਨ ਐਕਟ  ਅਧੀਨ ਕੁੱਟਮਾਰ ਕਰਨ ਵਾਲਿਆਂ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇ। ਜਿਸ ਉਪਰੰਤ ਕੁੱਟਮਾਰ ਕਰਨ ਵਾਲੇ ਵਕੀਲ ਅੰਕੁਰ ਵਰਮਾ ਖਿਲਾਫ ਐਫ.ਆਈ.ਆਰ ਦਰਜ਼ ਕਰਕੇ  ਗ੍ਰਿਫ਼ਤਾਰ ਕੀਤਾ ਗਿਆ ਹੈ।

READ ALSO : ਤਿੰਨ ਦਿਨਾਂ ‘ਚ ਦੁੱਗਣਾ ਹੋਇਆ ਪਿਆਜ਼ ਦਾ ਭਾਅ, 100 ਰੁਪਏ ਪ੍ਰਤੀ ਕਿਲੋ ਤੱਕ ਪਹੁੰਚ ਸਕਦੀਆਂ ਨੇ ਕੀਮਤਾਂ

ਕੈਬਨਿਟ ਮੰਤਰੀ ਨੇ ਦੱਸਿਆ ਕਿ ਰੋਪੜ੍ਹ ਵਿਖੇ ਵਕੀਲ ਪੁੱਤਰ ਵੱਲੋਂ ਲੈਕਚਰਾਰ ਮਾਂ ਦੀ ਕੁੱਟਮਾਰ  ਸਬੰਧੀ ਜਾਣਕਾਰੀ ਉਨ੍ਹਾਂ ਨੂੰ ਸਖੀ ਵਨ ਸਟਾਪ ਸੈਂਟਰ ਰਾਹੀਂ ਪ੍ਰਾਪਤ ਹੋਈ ਸੀ। ਸੂਬੇ ਦੇ ਸਖੀ ਵਨ ਸਟਾਪ ਸੈਂਟਰਾਂ ਵਿੱਚ ਔਰਤਾਂ ਦੀ ਸੁਰੱਖਿਆ ਲਈ ਮੁਫ਼ਤ ਸੇਵਾਵਾਂ ਉਪਲਬੱਧ ਕਰਵਾਈਆਂ ਜਾਂਦੀਆਂ ਹਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਔਰਤਾਂ ਦੀ ਸੁਰੱਖਿਆ ਲਈ ਵਚਨਬੱਧ ਹੈ।ਉਨ੍ਹਾਂ ਕਿਹਾ ਕਿ ਇਹ ਮਾਮਲਾ ਸੱਭਿਅਕ ਸਮਾਜ ਵਿੱਚ  ਬਜ਼ੁਰਗਾਂ ਵਿੱਚ ਡਰ ਦੀ ਭਾਵਨਾ ਪੈਦਾ ਕਰਨ ਵਾਲਾ ਅਤੇ ਸਮਾਜ ਵਿੱਚ ਬਜ਼ੁਰਗਾਂ ਨੂੰ ਅਣਗੌਲਿਆਂ ਕਰਨ ਵਾਲਾ ਹੈ। DR. BALJIT KAUR 

ਡਾ.ਬਲਜੀਤ ਕੌਰ ਨੇ ਕਿਹਾ ਕਿ ਉਹ ਰੋਪੜ ਵਿੱਚ ਵਾਪਰੀ ਇਸ ਘਟਨਾ ਦੇ ਰੋਸ ਵਜੋਂ ਸ਼ਹਿਰ ਵਿੱਚ ਇੱਕ ਜਾਗਰੂਕਤਾ ਮਾਰਚ ਕੱਢਣਗੇ ਤਾਂ ਜੋਂ ਲੋਕਾਂ ਨੂੰ ਬਜ਼ੁਰਗਾਂ ਪ੍ਰਤੀ ਸਹੀ ਨਜ਼ਰੀਆਂ ਅਪਣਾਉਣ ਲਈ ਪ੍ਰੇਰਿਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸਮਾਜ ਵਿੱਚ ਇਹੋ  ਜਿਹੀਆਂ ਘਟਨਾਵਾਂ ਦੇ ਵਾਪਰਨ ਨਾਲ ਸਮਾਜਿਕ ਰਿਸ਼ਤੇ ਤਾਰ-ਤਾਰ ਹੁੰਦੇ ਹਨ। DR. BALJIT KAUR 

Share post:

Subscribe

spot_imgspot_img

Popular

More like this
Related

ਸਪੀਕਰ ਸੰਧਵਾਂ ਨੇ ਸੱਤ ਲੱਖ ਦੇ ਚੈੱਕ ਆਪਣੇ ਅਖਤਿਆਰੀ ਕੋਟੇ ਵਿੱਚੋਂ ਦਿੱਤੇ

ਫ਼ਰੀਦਕੋਟ 18 ਜਨਵਰੀ,2025 ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ...

ਜਲੰਧਰ ਛਾਉਣੀ ‘ਚ ਐੱਨਸੀਸੀ ਕੈਡਿਟਾਂ ਦੇ ਆਰਮੀ ਅਟੈਚਮੈਂਟ ਕੈਂਪ ਦੀ ਸ਼ੁਰੂਆਤ

 ਜਲੰਧਰ, 18 ਜਨਵਰੀ :     ਐੱਨਸੀਸੀ ਗਰੁੱਪ ਹੈੱਡਕੁਆਰਟਰ ਜਲੰਧਰ ਦੀ ਅਗਵਾਈ...

ਸੱਪ ਦੇ ਡੰਗਣ ‘ਤੇ ਪਸ਼ੂਆਂ ਦਾ ਹੁਣ ਸਰਕਾਰੀ ਵੈਟਰਨਰੀ ਹਸਪਤਾਲਾਂ ਵਿੱਚ ਮੁਫ਼ਤ ਹੋਵੇਗਾ ਇਲਾਜ

ਚੰਡੀਗੜ੍ਹ, 18 ਜਨਵਰੀ:ਸੂਬੇ ਵਿੱਚ ਪਸ਼ੂਆਂ ਦੀ ਸਿਹਤ ਸੰਭਾਲ ਨੂੰ...