Friday, December 27, 2024

ਸੂਬੇ ਵਿੱਚ ਦਿਵਿਆਂਗਜਨਾਂ ਨੂੰ ਰਾਸ਼ਟਰੀ ਰਾਜਮਾਰਗਾਂ ਤੇ ਟੋਲ ਵਿੱਚ 100 ਫੀਸਦੀ ਛੋਟ: ਡਾ.ਬਲਜੀਤ ਕੌਰ 

Date:

ਚੰਡੀਗੜ੍ਹ, 21 ਨਵੰਬਰ:

Dr. Baljit Kaur ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੇ ਹਿੱਤਾਂ ਲਈ ਲਗਾਤਾਰ ਕੰਮ ਰਹੀ ਹੈ। ਇਸ ਦਿਸ਼ਾ ਵਿੱਚ ਇਕ ਹੋਰ ਕਦਮ ਚੁੱਕਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਦੱਸਿਆ ਕਿ ਦਿਵਿਆਂਗਜਨਾਂ ਨੂੰ ਪੰਜਾਬ ਦੇ ਰਾਸਟਰੀ ਰਾਜਮਾਰਗਾਂ ‘ਤੇ ਟੋਲ ਵਿੱਚ 100 ਫੀਸਦੀ ਛੋਟ ਦਿੱਤੀ ਗਈ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਦੱਸਿਆ ਕਿ ਦਿਵਿਆਂਗਜਨਾਂ ਦੇ ਨਾਮ ਤੇ ਰਜਿਸਟਰਡ ਵਹੀਕਲ, ਜੋ ਕਿ ਮੋਟਰ ਵਹੀਕਲ ਐਕਟ, 1988 ਅਤੇ ਇਸ ਦੇ ਅਧੀਨ ਬਣੇ ਨਿਯਮਾਂ ਦੇ ਅਧੀਨ ਦਿਵਿਆਂਗਜਨ ਮਲਕੀਅਤ ਅਧੀਨ ਰਜਿਸਟਰ ਹੋਏ ਹੋਣ, ਨੂੰ ਰਾਸ਼ਟਰੀ ਰਾਜਮਾਰਗਾਂ ਤੇ ਟੋਲ ਵਿੱਚ 100 ਪ੍ਰਤੀਸ਼ਤ ਰਿਆਇਤ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਦਿਵਿਆਂਗਜਨਾਂ ਨੂੰ ਆਪਣੇ ਵਹੀਕਲਜ਼ ਦੀ ਰਜਿਸਟਰੇਸ਼ਨ ਸਰਟੀਫਿਕੇਟ ਵਿੱਚ ਮਲਕੀਅਤ ਦਿਵਿਆਂਗਜਨ ਵਜੋਂ ਦਰਜ ਕਰਾਉਣੀ ਹੋਵੇਗੀ।

READ ALSO : ਮੂਸੇਵਾਲਾ ਦਾ ਗੀਤ ਵਾਚ-ਆਊਟ ਬਿਲਬੋਰਡ ‘ਤੇ ਪਹੁੰਚਿਆ, ਕੈਨੇਡੀਅਨ ਲਿਸਟ ‘ਚ 33ਵਾਂ ਸਥਾਨ, ਇਸ ਤੋਂ ਪਹਿਲਾਂ 295 ਗੀਤਾਂ ਨੂੰ ਮਿਲੀ ਸੀ ਥਾਂ

ਡਾ. ਬਲਜੀਤ ਕੌਰ ਨੇ ਅੱਗੇ ਕਿਹਾ ਕਿ ਕੋਈ ਵੀ ਦਿਵਿਆਂਗਜਨ ਆਪਣੇ ਨਵੇਂ ਜਾਂ ਪੁਰਾਣੇ ਵਹੀਕਲ ਦੀ ਮਲਕੀਅਤ ਦਿਵਿਆਂਗਜਨ ਵਜੋਂ ਟਰਾਂਸਪੋਰਟ ਵਿਭਾਗ ਵਿੱਚ ਬਿਨੇ ਪੱਤਰ ਦੇ ਕੇ ਰਜਿਸਟਰਡ ਕਰਵਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਦਾ ਲਾਭ ਲੈਣ ਲਈ ਸਬੰਧਤ ਬਿਨੇਕਾਰਾਂ ਨੂੰ ਛੋਟ ਵਾਲਾ ਸਪੈਸ਼ਲ ਫਾਸਟ ਟੈਗ ਲੈਣਾ ਪਵੇਗਾ, ਜਿਸ ਸਬੰਧੀ ਉਹਨਾਂ ਨੂੰ https://exemptedfastag.nhai.org/exemptedfastag/ ਵੈਬਸਾਈਟ ਤੇ ਆਪਣੇ ਆਪ ਨੂੰ ਰਜਿਸਟਰਡ ਕਰਨਾ ਪਵੇਗਾ ਅਤੇ ਰਜਿਸਟਰੇਸ਼ਨ ਉਪਰੰਤ ਆਨਲਾਈਨ ਫਾਰਮ ਭਰਨ ਉਪਰੰਤ ਸਮਰੱਥ ਅਥਾਰਟੀ ਵੱਲੋਂ ਛੋਟ ਵਾਲਾ ਫਾਸਟ ਟੈਗ ਜਾਰੀ ਕੀਤਾ ਜਾਵੇਗਾ, ਜੋ ਕਿ ਦਿਵਿਆਂਗਜਨ ਨੂੰ ਆਪਣੇ ਵਹੀਕਲ ਤੇ ਲਗਾਉਣਾ ਪਵੇਗਾ।

ਮੰਤਰੀ ਵੱਲੋਂ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਸਬੰਧੀ ਜਾਰੀ ਨਿਯਮ ਸਬੰਧੀ ਮੁਕੰਮਲ ਜਾਣਕਾਰੀ ਵਿਭਾਗ ਦੀ ਵੈਬਸਾਈਟ https://sswcd.punjab.gov.in/ਤੇ ਉਪਲਬਧ ਹੈ। ਇਸ ਤੋਂ ਇਲਾਵਾ ਜੇਕਰ ਦਿਵਿਆਂਗਜਨਾਂ ਨੂੰ ਇਸ ਸਹੂਲਤ ਦਾ ਲਾਭ ਲੈਣ ਵਿੱਚ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਇਸ ਸਬੰਧੀ ਉਹ ਆਪਣੇ ਜਿਲੇ ਦੇ ਜ਼ਿਲਾ ਸਮਾਜਿਕ ਸੁਰੱਖਿਆ ਅਫਸਰ ਜਾਂ ਸਬੰਧਤ ਬਲਾਕ ਦੇ ਬਾਲ ਵਿਕਾਸ ਪ੍ਰੋਜੈਕਟ ਅਫਸਰ ਦੇ ਦਫਤਰ ਵਿਖੇ ਸੰਪਰਕ ਕਰ ਸਕਦੇ ਹਨ। Dr. Baljit Kaur

Share post:

Subscribe

spot_imgspot_img

Popular

More like this
Related

ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐਮ.ਐਸ.ਪੀ. ਬਾਰੇ ਸਪੱਸ਼ਟਤਾ ਨਹੀਂ

ਚੰਡੀਗੜ੍ਹ, 26 ਦਸੰਬਰ: ਪੰਜਾਬ ਸਰਕਾਰ ਵੱਲੋਂ ਖੇਤੀ ਮੰਡੀਕਰਨ ਬਾਰੇ ਕੌਮੀ...

ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ  ਸਾਹਿਬ ਵਿਖੇ ਮੱਥਾ ਟੇਕਿਆ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਚੰਡੀਗੜ੍ਹ/ਫ਼ਤਿਹਗੜ੍ਹ ਸਾਹਿਬ, 26 ਦਸੰਬਰ: ਫ਼ਤਹਿਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦੇ ਦੀ...

ਡਿਪਟੀ ਕਮਿਸ਼ਨਰ ਨੇ ਸਾਰੀਆਂ ਜ਼ਿੰਮੇਵਾਰੀਆਂ ਸਮਝਾ ਕੇ ਬਿਠਾਇਆ ਆਪਣੀ ਕੁਰਸੀ ਉੱਤੇ

ਅੰਮ੍ਰਿਤਸਰ, 26 ਦਸੰਬਰ 2024 (      )-- ਛੇ ਜਮਾਤ ਵਿੱਚ ਪੜਦੀ ਬੱਚੀ ਭਾਨਵੀ, ਜਿਸ...