ਡਾ. ਬਲਜੀਤ ਕੌਰ ਨੇ ਆਂਗਣਵਾੜੀ ਸੈਂਟਰਾਂ ਦੀ ਉਸਾਰੀ ਲਈ ਪੇਂਡੂ ਤੇ ਪੰਚਾਇਤ ਵਿਭਾਗ ਨਾਲ ਕੀਤੀ ਮੀਟਿੰਗ

Dr. Baljit Kaur


ਚੰਡੀਗੜ੍ਹ,  3 ਸਤੰਬਰ:

Dr. Baljit Kaur ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿਥੇ ਹਰ ਵਰਗ ਦੇ ਵਿਕਾਸ ਲਈ ਵਚਨਬੱਧ ਹੈ ਉੱਥੇ ਬੱਚਿਆ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸ ਉਦੇਸ਼ ਦੀ ਪ੍ਰਾਪਤੀ ਲਈ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵੱਲੋਂ ਸੂਬੇ ਵਿੱਚ ਆਂਗਣਵਾੜੀ ਸੈਂਟਰਾਂ ਦੀ ਉਸਾਰੀ ਲਈ ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ।

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਸੂਬੇ ਵਿੱਚ ਬਣ ਰਹੇ ਆਂਗਣਵਾੜੀ ਸੈਂਟਰਾਂ ਦੀ ਸਥਿਤੀ ਦਾ ਜਾਇਜਾ ਲਿਆ ਅਤੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਆਂਗਣਵਾੜੀ ਸੈਂਟਰਾਂ ਦੀ ਉਸਾਰੀ ਦਾ ਕੰਮ ਜਲਦੀ ਤੋਂ ਜਲਦੀ ਮੁਕੰਮਲ ਕਰਵਾਉਣ ਲਈ ਕਾਰਵਾਈ ਕੀਤੀ ਜਾਵੇ।

READ ALSO :ਅੱਜ ਦੀ ਵੱਡੀ ਖ਼ਬਰ :ਭਗਵੰਤ ਮਾਨ ਦਾ ਪਟਵਾਰੀਆਂ ਨੂੰ ਲੈ ਕੇ ਵੱਡਾ ਐਲਾਨ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਕਾਰਜ਼ਸ਼ੀਲ ਹੈ। ਉਨ੍ਹਾਂ ਇਹ ਵੀ ਕਿਹਾ ਕਿ ਆਗਣਵਾੜੀ ਸੈਂਟਰਾਂ ਦੀ ਉਸਾਰੀ ਵਿੱਚ ਪੂਰੀ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਇਆ ਜਾਵੇ। Dr. Baljit Kaur

ਇਸ ਮੌਕੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਸ੍ਰੀਮਤੀ ਰਾਜੀ ਪੀ. ਸ੍ਰੀਵਾਸਤਵਾ, ਡਾਇਰੈਕਟਰ ਸ੍ਰੀਮਤੀ ਮਾਧਵੀ ਕਟਾਰੀਆ, ਐਡੀਸ਼ਨਲ ਡਾਇਰੈਕਟਰ ਪੇਂਡੂ ਤੇ ਪੰਚਾਇਤ ਵਿਭਾਗ ਸ੍ਰੀ ਸੰਜੀਵ ਗਰਗ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਡਿਪਟੀ ਡਾਇਰੈਕਟਰ ਸ੍ਰੀਮਤੀ ਰੁਪਿੰਦਰ ਕੌਰ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। Dr. Baljit Kaur

Advertisement

Latest

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ: ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਨੂੰ ਆਵਾਜਾਈ ਸੁਚਾਰੂ ਬਣਾਉਣ ਲਈ ਸੜਕਾਂ ਅਪਗ੍ਰੇਡ ਕਰਨ ਦੇ ਹੁਕਮ
ਅਰਵਿੰਦ ਕੇਜਰਵਾਲ ਅਤੇ ਮੁੱਖ ਮੰਤਰੀ ਮਾਨ ਵੱਲੋਂ ਨੌਜਵਾਨਾਂ ਦੀ ਉੱਦਮੀ ਸੋਚ ਨੂੰ ਉਤਸ਼ਾਹਿਤ ਕਰਨ ਬਾਰੇ ਨਵੇਂ ਕੋਰਸ ਦੀ ਸ਼ੁਰੂਆਤ
ਮੰਤਰੀ ਸੰਜੀਵ ਅਰੋੜਾ ਨੇ ਸ਼ਹਿਰੀ ਸੜਕਾਂ ਨੂੰ ਵਿਸ਼ਵ ਪੱਧਰੀ ਮਿਆਰਾਂ 'ਤੇ ਅਪਗ੍ਰੇਡ ਕਰਨ ਲਈ ਸ਼ਹਿਰ-ਪੱਧਰੀ ਕਮੇਟੀ ਦੀ ਮੀਟਿੰਗ ਦੀ ਕੀਤੀ ਪ੍ਰਧਾਨਗੀ
ਪੰਜਾਬ ਸਰਕਾਰ ਵੱਲੋਂ ਰੀਅਲ ਅਸਟੇਟ ਖੇਤਰ 'ਚ ਵੱਡੇ ਬਦਲਾਅ ਲਈ ਰੋਡਮੈਪ ਤਿਆਰ ਕਰਨ ਵਾਸਤੇ ਸੈਕਟਰ-ਵਿਸ਼ੇਸ਼ ਕਮੇਟੀ ਗਠਤ
ਮੋਹਿੰਦਰ ਭਗਤ ਵੱਲੋਂ ਪੈਸਕੋ ਦੇ 47ਵੇਂ ਸਥਾਪਨਾ ਦਿਵਸ ਮੌਕੇ ਸ਼ਾਨਦਾਰ ਸੇਵਾਵਾਂ ਲਈ ਸ਼ਾਲਾਘਾ