ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ 2 ਸਟੈਨੋਗ੍ਰਾਫਰ ਨੂੰ ਸੌਂਪੇ ਨਿਯੁਕਤੀ ਪੱਤਰ

ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ 2 ਸਟੈਨੋਗ੍ਰਾਫਰ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ, 18 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ  ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇਣ ਦੀ ਵਚਨਬੱਧਤਾ ਉਤੇ ਚੱਲਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ 2 ਸਟੈਨੋਗ੍ਰਾਫਰਾਂ ਨੂੰ ਆਪਣੇ ਪੰਜਾਬ ਸਿਵਲ ਸਕੱਤਰੇਤ ਸਥਿਤ ਦਫਤਰ, ਚੰਡੀਗੜ੍ਹ ਵਿਖੇ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਕੈਬਨਿਟ ਮੰਤਰੀ […]


ਚੰਡੀਗੜ, 18 ਸਤੰਬਰ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ  ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇਣ ਦੀ ਵਚਨਬੱਧਤਾ ਉਤੇ ਚੱਲਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ 2 ਸਟੈਨੋਗ੍ਰਾਫਰਾਂ ਨੂੰ ਆਪਣੇ ਪੰਜਾਬ ਸਿਵਲ ਸਕੱਤਰੇਤ ਸਥਿਤ ਦਫਤਰ, ਚੰਡੀਗੜ੍ਹ ਵਿਖੇ ਨਿਯੁਕਤੀ ਪੱਤਰ ਸੌਂਪੇ।

ਇਸ ਮੌਕੇ ਕੈਬਨਿਟ ਮੰਤਰੀ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਇਮਾਨਦਾਰੀ ਨਾਲ ਕੰਮ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਇਹ ਵਿਭਾਗ ਸਮਾਜ ਦੇ ਵੱਖ-ਵੱਖ ਵਰਗਾਂ ਦੇ ਲੋਕਾਂ ਦੀ ਭਲਾਈ ਲਈ ਕੰਮ ਕਰਦਾ ਹੈ। ਇਸ ਲਈ ਮੁਲਾਜ਼ਮਾਂ ਦਾ ਵੀ ਫਰਜ਼ ਬਣਦਾ ਹੈ ਕਿ ਉਹ ਹਮੇਸ਼ਾ ਸੇਵਾ ਭਾਵਨਾ ਨਾਲ ਡਿਉਟੀ ਨਿਭਾਉਣ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬੀਆਂ ਨਾਲ ਕੀਤੇ ਵਾਅਦੇ ਅਨੁਸਾਰ ਰੁਜਗਾਰ ਦੇ ਨਵੇਂ ਮੌਕੇ ਪ੍ਰਦਾਨ ਕਰ ਰਹੀ ਹੈ ਤਾਂ ਜੋ ਨੌਜਵਾਨਾਂ ਨੂੰ ਆਪਣੇ ਸੁਪਨੇ ਪੂਰੇ ਕਰਨ ਲਈ ਵਿਦੇਸ਼ਾਂ ਵਿੱਚ ਨਾ ਜਾਣਾ ਪਵੇ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸੁਪਨੇ ਨੂੰ ਉਜਾਗਰ ਕਰਦਿਆਂ ਡਾ ਬਲਜੀਤ ਕੌਰ ਨੇ ਕਿਹਾ ਕਿ ਸਾਡੀ ਸੂਬਾ ਸਰਕਾਰ ਪੰਜਾਬ ਨੂੰ “ਰੰਗਲਾ ਪੰਜਾਬ” ਬਣਾਉਣ ਦੀ ਦਿਸ਼ਾ ਵਿੱਚ ਕੰਮ ਕਰ ਰਹੀ ਹੈ।

ਇਸ ਮੌਕੇ  ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਸਪੈਸ਼ਲ ਸਕੱਤਰ ਸ੍ਰੀ ਕੇਸ਼ਵ ਹਿਗੋਨੀਆ, ਡਾਇਰੈਕਟਰ ਡਾ. ਸ਼ੇਨਾ ਅਗਰਵਾਲ ਅਤੇ ਸੁਪਰਡੈਂਟ ਬਲਰਾਜ ਕੌਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

Tags:

Latest

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸੰਤ ਸਹਾਰਾ ਇੰਸੀਟਿਊਟ ਆਫ ਨਰਸਿੰਗ ਕਾਲਜ, ਸ੍ਰੀ ਮੁਕਤਸਰ ਸਾਹਿਬ ਵਿਖੇ ‘ਯੂਥ ਅਗੇਂਸਟ ਡਰੱਗਸ’ ਮੁਹਿੰਮ ਤਹਿਤ ਪ੍ਰੋਗਰਾਮ ਕੀਤਾ ਗਿਆ – ਸ੍ਰੀ ਹਿਮਾਂਸ਼ੂ ਅਰੋੜਾ, ਸੀ.ਜੀ.ਐੱਮ/ਸਕੱਤਰ
ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਿਟੀ ਤਰਨ ਤਾਰਨ ਨੇ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ
ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਰੂਪਨਗਰ ਵੱਲੋਂ ਨਸ਼ਾ ਮੁਕਤੀ ਮੁਹਿੰਮ ਅਧੀਨ ਕੀਡਸ ਪੈਰਾਡਾਈਸ ਸਕੂਲ ਰੰਗੀਲਪੁਰ ਵਿੱਚ ਨੁੱਕੜ ਨਾਟਕ ਆਯੋਜਿਤ
ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਮਨੁੱਖੀ ਅਧਿਕਾਰਾਂ ਦੀ ਰਾਖੀ ਦੀ ਸਭ ਤੋਂ ਵੱਡੀ ਮਿਸਾਲ: ਪਦਮਸ਼੍ਰੀ ਡਾ. ਜਤਿੰਦਰ ਸਿੰਘ ਸ਼ੰਟੀ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਆਬਜ਼ਰਵੇਸ਼ਨ ਹੋਮ ਅਤੇ ਵੱਖ-ਵੱਖ ਪਿੰਡਾਂ 'ਚ ਨਸ਼ਿਆਂ ਖ਼ਿਲਾਫ਼ ਕਰਵਾਏ ਜਾਗਰੂਕਤਾ ਪ੍ਰੋਗਰਾਮ