Wednesday, January 8, 2025

ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ 5 ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ

Date:

ਚੰਡੀਗੜ, 11 ਜਨਵਰੀ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ  ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇਣ ਦੀ ਵਚਨਬੱਧਤਾ ਉਤੇ ਚੱਲਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ 5 ਕਲਰਕਾਂ ਨੂੰ ਆਪਣੇ ਪੰਜਾਬ ਸਿਵਲ ਸਕੱਤਰੇਤ ਵਿਖੇ ਸਥਿਤ ਦਫਤਰ, ਚੰਡੀਗੜ੍ਹ ਵਿਖੇ ਨਿਯੁਕਤੀ ਪੱਤਰ ਸੌਂਪੇ।

ਇਸ ਮੌਕੇ ਕੈਬਨਿਟ ਮੰਤਰੀ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਇਮਾਨਦਾਰੀ ਨਾਲ ਕੰਮ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਇਹ ਵਿਭਾਗ ਸਮਾਜ ਦੇ ਵੱਖ-ਵੱਖ ਵਰਗਾ ਦੇ ਲੋਕਾਂ ਦੀ ਭਲਾਈ ਲਈ ਕੰਮ ਕਰਦਾ ਹੈ। ਇਸ ਲਈ ਮੁਲਾਜ਼ਮਾਂ ਦਾ ਵੀ ਫਰਜ਼ ਬਣਦਾ ਹੈ ਕਿ ਉਹ ਹਮੇਸ਼ਾ ਸੇਵਾ ਭਾਵਨਾ ਨਾਲ ਡਿਉਟੀ ਨਿਭਾਉਣ।

ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬੀਆਂ ਨਾਲ ਕੀਤੇ ਵਾਅਦੇ ਅਨੁਸਾਰ ਰੁਜਗਾਰ ਦੇ ਨਵੇਂ ਮੌਕੇ ਪ੍ਰਦਾਨ ਕਰ ਰਹੀ ਹੈ ਤਾਂ ਜੋ ਨੌਜਵਾਨਾਂ ਨੂੰ ਆਪਣੇ ਸੁਪਨੇ ਪੂਰੇ ਕਰਨ ਲਈ ਵਿਦੇਸ਼ਾਂ ਵਿੱਚ ਨਾ ਜਾਣਾ ਪਵੇ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸੁਪਨੇ ਨੂੰ ਉਜਾਗਰ ਕਰਦਿਆਂ ਡਾ ਬਲਜੀਤ ਕੌਰ ਨੇ ਕਿਹਾ ਕਿ ਸਾਡੀ ਸੂਬਾ ਸਰਕਾਰ ਪੰਜਾਬ ਨੂੰ “ਰੰਗਲਾ ਪੰਜਾਬ” ਬਣਾਉਣ ਦੀ ਦਿਸ਼ਾ ਵਿੱਚ ਕੰਮ ਕਰ ਰਹੀ ਹੈ। ਜਿਸ ਕਾਰਨ ਪੰਜਾਬ ਸਰਕਾਰ ਵੱਲੋਂ ਆਪਣੇ ਕਾਰਜਕਾਲ ਦੌਰਾਨ 40 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਗਿਆ ਹੈ।

ਇਸ ਮੌਕੇ  ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਡਿਪਟੀ ਡਾਇਰੈਕਟਰ ਸੁਖਦੀਪ ਸਿੰਘ ਝੱਜ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

Share post:

Subscribe

spot_imgspot_img

Popular

More like this
Related

ਤਹਿਸੀਲਦਾਰ ਦੇ ਨਾਮ ਉਪਰ 11000 ਰੁਪਏ ਰਿਸ਼ਵਤ ਹਾਸਲ ਕਰਦਾ ਵਸੀਕਾ ਨਵੀਸ ਰੰਗੇ ਹੱਥੀਂ ਗ੍ਰਿਫਤਾਰ

ਚੰਡੀਗੜ੍ਹ 7 ਜਨਵਰੀ 2025 -  ਪੰਜਾਬ ਵਿਜੀਲੈਂਸ ਬਿਉਰੋ ਨੇ ਰਾਜ...

ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਫ਼ਰੀਦਕੋਟ 07 ਜਨਵਰੀ,2025   ਸ.ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ  ਆਪਣੇ ਗ੍ਰਹਿ...

ਪੰਜਾਬ ਵਿੱਚ ਹੁਣ ਤੱਕ ਰੂਫਟਾਪ ਸੋਲਰ ਦੀ ਕੁੱਲ ਸਥਾਪਿਤ ਸਮਰੱਥਾ 430 ਮੈਗਾਵਾਟ-ਵਿਧਾਇਕ ਸ਼ੈਰੀ ਕਲਸੀ

ਬਟਾਲਾ, 7 ਜਨਵਰੀ (   )  ਬਟਾਲਾ ਦੇ ਨੌਜਵਾਨ ਵਿਧਾਇਕ ਅਤੇ ਪੰਜਾਬ ਦੇ...