Thursday, January 23, 2025

ਡਾ. ਬੀ ਆਰ ਅੰਬੇਡਕਰ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼. ਮੋਹਾਲੀ ਕੈਂਪਸ ਵਿਖੇ ਗਾਂਧੀ ਜਯੰਤੀ ਮੌਕੇ ਸਵੱਛਤਾ ਹੀ ਸੇਵਾ ਤਹਿਤ ਸਮੂਹਿਕ ਸਫ਼ਾਈ ਅਭਿਆਨ 

Date:

ਐਸ.ਏ.ਐਸ.ਨਗਰ, 2 ਅਕਤੂਬਰ, 2024:

 ਡਾ. ਬੀ ਆਰ ਅੰਬੇਡਕਰ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ (ਏ.ਆਈ.ਐਮ.ਐਸ. ਮੋਹਾਲੀ) ਨੇ ਅੱਜ ਕੈਂਪਸ ਵਿਖੇ, ਗਾਂਧੀ ਜਯੰਤੀ ਮੌਕੇ ਸਵੱਛਤਾ ਅਤੇ ਵਾਤਾਵਰਣ ਦੀ ਸਥਿਰਤਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਪ੍ਰਭਾਵਸ਼ਾਲੀ ਸਮਾਗਮਾਂ ਦੀ ਲੜੀ ਦੇ ਨਾਲ ਸਵੱਛਤਾ ਹੀ ਸੇਵਾ ਤਹਿਤ ਸਮੂਹਿਕ ਸਫ਼ਾਈ ਅਭਿਆਨ ਚਲਾਇਆ। ਇਸ  ਮੌਕੇ ਪ੍ਰੋਫ਼ੈਸਰਾਂ, ਸਟਾਫ਼, ਵਿਦਿਆਰਥੀਆਂ ਨੇ ਸਵੱਛ ਭਾਰਤ ਮਿਸ਼ਨ ਪ੍ਰਤੀ ਆਪਣੀ ਇੱਕਜੁੱਟਤਾ ਅਤੇ ਵਚਨਬੱਧਤਾ ਦਾ ਪ੍ਰਗਟਾਵਾ ਕੀਤਾ।

         ਪਹਿਲੇ ਸਮਾਗਮ  “ਏਕ ਪੇੜ ਮਾਂ ਕੇ ਨਾਮ” ਤਹਿਤ 

ਹਰੇਕ ਭਾਗੀਦਾਰ ਨੇ ਆਪਣੀ ਮਾਂ ਜਾਂ ਮਾਂ ਵਰਗੀ ਸ਼ਖਸੀਅਤ ਨੂੰ ਸਮਰਪਿਤ ਇੱਕ ਰੁੱਖ ਲਗਾਇਆ। ਡਾ. ਅੰਮ੍ਰਿਤ ਵਿਰਕ ਨੇ “ਏਕ ਪੇੜ ਮਾਂ ਕੇ ਨਾਮ” ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਅਤੇ ਦੱਸਿਆ ਕਿ ਕਿਵੇਂ ਇਹ ਕਾਰਜ ਵਾਤਾਵਰਣ ਦੀ ਜ਼ਿੰਮੇਵਾਰੀ ਨੂੰ ਮਾਂ ਦੇ ਸਨਮਾਨ ਨਾਲ ਜੋੜਦਾ ਹੈ। ਰੁੱਖ ਲਗਾਉਣ ਦੀ ਰਸਮ ਡਾਇਰੈਕਟਰ ਪ੍ਰਿੰਸੀਪਲ ਡਾ. ਭਵਨੀਤ ਭਾਰਤੀ ਦੀ ਅਗਵਾਈ ਵਿਚ ਹੋਈ। ਇਹ ਸਮਾਗਮ ਮਾਵਾਂ ਦੀ ਪਾਲਣ ਪੋਸ਼ਣ ਵਾਲੀ ਭੂਮਿਕਾ ਨੂੰ ਸਨਮਾਨ ਦਿੰਦੇ ਹੋਏ ਵਾਤਾਵਰਣ ਸੰਭਾਲ ਨੂੰ ਉਤਸ਼ਾਹਿਤ ਕਰਨ ਦੀ ਪ੍ਰੇਰਨਾ ਹਿੱਤ ਸੀ।

      ਰੁੱਖ ਲਗਾਉਣ ਤੋਂ ਬਾਅਦ, ਆਡੀਟੋਰੀਅਮ ਵਿੱਚ ਸਫਾਈ ਅਤੇ ਠੋਸ ਰਹਿੰਦ-ਖੂੰਹਦ ਪ੍ਰਬੰਧਨ ‘ਤੇ ਕੇਂਦਰਿਤ ਗਤੀਵਿਧੀਆਂ ਕੀਤੀਆਂ ਗਈਆਂ। ਡਾ. ਅਨੂ ਭਾਰਦਵਾਜ ਨੇ ਮੁਹਿੰਮ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ। ਦੇਵਯੰਸ਼, ਸਾਨਵੀ ਅਤੇ ਗੁਰਪ੍ਰੀਤ ਨੇ ਗਾਂਧੀ ਜੀ ਦੇ ਭਜਨ ਰਘੁਪਤੀ ਰਾਘਵ ਰਾਜਾ ਰਾਮ ਨਾਲ ਸਮਾਗਮ ਚ  ਊਰਜਾ ਭਰੀ।

     ਡਾਇਰੈਕਟਰ ਪ੍ਰਿੰਸੀਪਲ ਡਾ. ਭਵਨੀਤ ਭਾਰਤੀ ਅਤੇ ਡਾ. ਸੋਨੀਆ ਮਹਿਤਾ (ਮਾਈਕਰੋਬਾਇਓਲੋਜੀ ਦੇ ਐਸੋਸੀਏਟ ਪ੍ਰੋਫੈਸਰ), ਨੇ ਕਾਲਜ ਅਤੇ ਹਸਪਤਾਲ ਦੋਵਾਂ ਲਈ ਠੋਸ ਰਹਿੰਦ-ਖੂੰਹਦ ਪ੍ਰਬੰਧਨ ਲਈ ਇੱਕ ਵਿਆਪਕ ਕਾਰਜ ਯੋਜਨਾ ਪੇਸ਼ ਕੀਤੀ, ਜਿਸ ਵਿੱਚ ਕੂੜੇ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਵੱਖ ਕਰਨ, ਰੀਸਾਈਕਲਿੰਗ ਅਤੇ ਕੂੜੇ ਦੇ ਨਿਪਟਾਰੇ ਲਈ ਰਣਨੀਤੀਆਂ ਸ਼ਾਮਲ ਸਨ।

     ਡਾਇਰੈਕਟਰ ਪ੍ਰਿੰਸੀਪਲ ਨੇ ਸਫਾਈ ਮੁਹਿੰਮਾਂ ਲਈ ਕੈਂਪਸ ਅਤੇ ਹਸਪਤਾਲ ਦੇ ਅੰਦਰ ਖਾਸ ਖੇਤਰਾਂ ਦੀ ਪਛਾਣ ਕਰਦੇ ਹੋਏ ਸਵੱਛਤਾ ਟਾਰਗੇਟ ਯੂਨਿਟਾਂ ਦਾ ਐਲਾਨ ਕੀਤਾ। ਵਿਦਿਆਰਥੀਆਂ, ਫੈਕਲਟੀ, ਅਤੇ ਵੱਖ-ਵੱਖ ਬੈਚਾਂ ਦੇ ਸਟਾਫ ਨੇ ਸਰਗਰਮੀ ਨਾਲ ਭਾਗ ਲਿਆ ਅਤੇ ਵਿਆਪਕ ਸ਼ਮੂਲੀਅਤ ਨੂੰ ਯਕੀਨੀ ਬਣਾਇਆ।

     ਐਮ ਬੀ ਬੀ ਐਸ ਬੈਚ 2021 ਅਤੇ ਬੈਚ 2022 ਦੀਆਂ ਟੀਮਾਂ ਨੂੰ ਹਸਪਤਾਲ ਦੀ ਪੂਰੀ ਤਰ੍ਹਾਂ ਸਫਾਈ ਅਤੇ ਰੱਖ-ਰਖਾਅ ਲਈ ਜ਼ਿੰਮੇਵਾਰੀ ਦਿੱਤੀ ਗਈ ਸੀ, ਜਦੋਂ ਕਿ ਬੈਚ 2023 ਨੇ ਕਾਲਜ ਦੇ ਅਹਾਤੇ ਦਾ ਚਾਰਜ ਸੰਭਾਲ ਲਿਆ ਸੀ। ਇਸ ਤੋਂ ਇਲਾਵਾ ਸ਼ਹੀਦ ਮੇਜਰ ਹਰਮਿੰਦਰ ਪਾਲ ਸਿੰਘ ਸਰਕਾਰੀ ਕਾਲਜ ਮੋਹਾਲੀ ਦੇ ਐਨ.ਐਸ.ਐਸ ਵਲੰਟੀਅਰਾਂ ਨੇ ਆਪਣੇ ਫੈਕਲਟੀ ਮੈਂਬਰਾਂ ਸ੍ਰੀ ਅਸ਼ੀਸ਼ ਅਤੇ ਸ਼ਰਨਜੀਤ ਸਿੰਘ ਦੀ ਅਗਵਾਈ ਹੇਠ ਮੈਡੀਕਲ ਕਾਲਜ ਨੂੰ ਆਉਂਦੀ ਸੜਕ ਅਤੇ ‘ਪਟਿਆਲਾ ਕੀ ਰਾਓ’ ਖੇਤਰ ਦੀ ਸਫ਼ਾਈ ਕਰਕੇ ਆਪਣੀ ਵਚਨਬੱਧਤਾ ਦਾ ਸਬੂਤ ਦਿੱਤਾ। ਇਹਨਾਂ ਜਨਤਕ ਸਥਾਨਾਂ ਨੂੰ ਸਾਫ਼ ਅਤੇ ਸੁਰੱਖਿਅਤ ਬਣਾਉਣ ਲਈ ਉਹਨਾਂ ਦੇ ਸਮਰਪਣ ਨੇ ਸਮੁੱਚੀ ਪਹਿਲਕਦਮੀ ਨੂੰ ਚਾਰ ਚੰਨ ਲਾਏ।

     ਇਸ ਦੇਸ਼ ਵਿਆਪੀ ਯਤਨ ਵਿੱਚ ਵਿਦਿਆਰਥੀਆਂ ਅਤੇ ਫੈਕਲਟੀ ਦੇ ਸਹਿਯੋਗ ਨਾਲ ਸਫ਼ਾਈ ਬਣਾਈ ਰੱਖਣ ਵਿੱਚ ਸਮਾਜ ਦੀ ਭੂਮਿਕਾ ‘ਤੇ ਜ਼ੋਰ ਦਿੱਤਾ ਗਿਆ।

      ਸਫ਼ਾਈ ਸੇਵਕਾਂ (ਸਫ਼ਾਈ ਕਰਮਚਾਰੀਆਂ) ਨੂੰ ਤੰਦਰੁਸਤ ਰੱਖਣ ਲਈ ਡਾ. ਅਮ੍ਰਿਤ, ਡਾ. ਅਮਿਤ ਅਗਰਵਾਲ ਅਤੇ ਡਾ. ਅਸ਼ੀਸ਼ ਗੋਇਲ ਦੀ ਅਗਵਾਈ ਵਿਚ ਹੀਮੋਗਲੋਬਿਨ ਟੈਸਟ ਸਮੇਤ ਮੈਡੀਕਲ ਚੈਕਅੱਪ ਕੈਂਪ ਲਗਾਇਆ ਗਿਆ।

      ਡਾ. ਭਾਰਤੀ ਨੇ ਕਿਹਾ ਕਿ ਮੁਹਿੰਮ ਨੂੰ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਉਣ ਲਈ, ਭਾਗੀਦਾਰਾਂ ਨੇ ਸਫਾਈ ਅਭਿਆਨ ਬਾਰੇ ਰਿਪੋਰਟਾਂ ਸੌਂਪੀਆਂ ਅਤੇ ਕੈਂਪਸ ਅਤੇ ਹਸਪਤਾਲ ਵਿੱਚ ਸਫਾਈ ਬਣਾਈ ਰੱਖਣ ਲਈ ਭਵਿੱਖ ਦੀਆਂ ਕਾਰਜ ਯੋਜਨਾਵਾਂ ਬਾਰੇ ਵਿਚਾਰ ਵਟਾਂਦਰਾ 

ਕੀਤਾ। ਇਹ ਮੁਹਿੰਮ ਅਖੀਰ ਵਿੱਚ ਸਵੱਛਤਾ ਸੰਕਲਪ ਦੇ ਨਾਲ ਸਮਾਪਤ ਹੋਈ ਇਲਾਜ ਵਿੱਚ ਸਾਫ਼ ਤੇ ਸਿਹਤਮੰਦ ਵਾਤਾਵਰਣ ਲਈ ਸੰਸਥਾ ਦੀ ਵਚਨਬੱਧਤਾ ਪ੍ਰਗਟਾਈ ਗਈ।

Share post:

Subscribe

spot_imgspot_img

Popular

More like this
Related

ਸਿਹਤ ਵਿਭਾਗ ਵੱਲੋਂ ਮਮਤਾ ਦਿਵਸ ਦੌਰਾਨ ਪਿੰਡ ਦੇ ਲੋਕਾਂ ਨੂੰ ਕੀਤਾ ਜਾਗਰੂਕ

ਫਾਜਿਲਕਾ 22 ਜਨਵਰੀਪੰਜਾਬ ਸਰਕਾਰ ਵੱਲੋਂ ਮਾਂ ਅਤੇ ਬੱਚੇ ਦੀ...

ਸੜ੍ਹਕ ਸੁਰੱਖਿਆ ਮਾਂਹ ਦੌਰਾਨ ਅਮਲੋਹ ਵਿਖੇ ਟਰੱਕ ਡਰਾਈਵਰਾਂ ਦੀਆਂ ਨਜ਼ਰ ਦੀ ਜਾਂਚ ਲਈ ਕੈਂਪ ਲਗਾਇਆ

ਅਮਲੋਹ/ਫ਼ਤਹਿਗੜ੍ਹ ਸਾਹਿਬ, 22 ਜਨਵਰੀ:           ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ...

ਬਸੰਤ ਮੇਲੇ ਦੇ ਨਾਕਆਊਟ ਮੁਕਾਬਿਲਾਂ ਦੀ ਹੋਈ ਸ਼ੁਰੂਆਤ

ਫਿਰੋਜ਼ਪੁਰ, 22 ਜਨਵਰੀ ( )              ਅੱਜ ਬਸੰਤ ਮੇਲੇ ਦੇ  ਪੰਤਗਬਾਜ਼ੀ   ਦੇ ਨਾਕਆਊਟ ਮੁਕਾਬਿਲਆਂ ਦੀ ਸ਼ੁਰੂਆਤ ਦੌਰਾਨ...

ਆਮਦਨ ਕਰ ਵਿਭਾਗ ਵੱਲੋਂ “ਵਿਵਾਦ ਤੇ ਵਿਸ਼ਵਾਸ ਸਕੀਮ ” ਸਬੰਧੀ ਪ੍ਰੋਗਰਾਮ ਕਰਵਾਇਆ

ਮਾਲੇਰਕੋਟਲਾ 22 ਜਨਵਰੀ :                    ਆਮਦਨ ਕਰ ਵਿਭਾਗ ਮਾਲੇਰਕੋਟਲਾ ਵੱਲੋਂ ਸਥਾਨਕ ਮਾਲੇਰਕੋਟਲਾ ਕਲੱਬ ਵਿਖੇ ਵਿਵਾਦ ਤੋਂ ਵਿਸਵਾਸ਼ ਸਕੀਮ 2024 ਤਹਿਤ ਪ੍ਰੋਗਰਾਮ ਚੀਫ ਕਮਿਸ਼ਨਰ ਇਨਕਮ ਟੈਕਸ ਅੰਮ੍ਰਿਤਸਰ ਲਾਲ ਚੰਦ ਆਈ.ਆਰ.ਐਸ ਤੇ ਪ੍ਰਿੰਸੀਪਲ ਕਮਿਸ਼ਨਰ ਆਫ਼ ਇਨਕਮ ਟੈਕਸ-1 ਲੁਧਿਆਣਾ ਸ਼੍ਰੀ ਸੁਰਿੰਦਰ ਕੁਮਾਰ ਆਈ.ਆਰ.ਐਸ ਦੇ ਦਿਸ਼ਾ ਨਿਰਦੇਸ਼ਾ ਤਹਿਤ ਕਰਵਾਇਆ ਗਿਆ।                 ਸਮਾਗਮ ‘ਚ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ ਐਡੀਸ਼ਨਲ ਕਮਿਸ਼ਨਰ ਇਨਕਮ ਟੈਕਸ ਰੇਂਜ 4 ਲੁਧਿਆਣਾ ਰਿਸ਼ੀ ਕੁਮਾਰ ਆਈ.ਆਰ.ਐਸ, ਵਰਿੰਦਰਾ ਸਿੰਘ ਏ.ਸੀ.ਆਈ.ਟੀ ਸਰਕਲ-4 ਲੁਧਿਆਣਾ ਰੇਂਜ ਅਤੇ ਆਈ.ਟੀ.ਓ ਮਾਲੇਰਕੋਟਲਾ ਮਨਦੀਪ ਦੱਤ ਨੇ ਸ਼ਹਿਰ ਦੇ ਵਕੀਲਾਂ ਅਤੇ ਸੀ.ਏ ਨਾਲ ਸਾਂਝੀ ਮੀਟਿੰਗ ਕਰਦਿਆਂ ਕੇਂਦਰ ਸਰਕਾਰ ਵੱਲੋਂ ਚਲਾਈ ਗਈ ਸਕੀਮ ਸਬੰਧੀ ਦੱਸਿਆ ਕਿ ਜਿਹੜੇ ਲੋਕਾਂ ਵੱਲ ਇਨਕਮ ਟੈਕਸ ਵਿਭਾਗ ਦੇ ਟੈਕਸ ਬਕਾਇਆ ਹਨ ਉਨ੍ਹਾਂ ’ਤੇ ਕਿਸੇ ਕਿਸਮ ਦਾ ਜੁਰਮਾਨਾ ਜਾਂ ਵਿਆਜ਼ ਨਹੀਂ ਲਾਇਆ ਜਾਵੇਗਾ ਜੇਕਰ ਉਹ 31 ਜਨਵਰੀ ਤੱਕ ਟੈਕਸ ਜਮ੍ਹਾਂ ਕਰਵਾਉਂਦੇ ਹਨ।               ਉਨ੍ਹਾਂ ਕਿਹਾ ਕਿ ਜਿਹੜੇ ਲੋਕਾਂ ਵੱਲ ਐਗਜ਼ੰਪਸ਼ਨ ਤੇ ਡਿਡਕਸ਼ਨਾਂ ਰਾਹੀਂ ਟੀਡੀਐੱਸ ਗਲਤ ਰਿਫ਼ੰਡ ਲਿਆ ਗਿਆ ਹੈ ਉਨ੍ਹਾਂ ਦੀ ਵੀ ਜਾਂਚ ਕਰਵਾਈ ਜਾ ਰਹੀ ਹੈ, ਉਹ ਅਪਣੀ ਰਿਟਰਨਾ ਨੂੰ ਅਪਡੇਟ ਕਰਵਾ ਲੈਣ।ਰਿਸ਼ੀ ਕੁਮਾਰ ਨੇ ਦੱਸਿਆ ਕਿ ਲੋਕਾਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਲਾਹਾ ਲੈਣਾ ਚਾਹੀਦਾ ਹੈ ਤਾਂ ਜੋ ਆਉਣ ਵਾਲੇ ਸਮੇਂ ‘ਚ ਭਾਰੀ ਜੁਰਮਾਨੇ ਅਤੇ ਵਿਆਜ਼ ਤੋਂ ਬਚਿਆ ਜਾ ਸਕੇ। ਇਸ ਤੋਂ ਪਹਿਲਾਂ ਟੈਕਸ ਬਾਰ ਐਸੋਸੀਏਸ਼ਨ ਮਾਲੇਰਕੋਟਲਾ ਅਤੇ ਸੀ.ਏ ਐਸੋਸੀਏਸ਼ਨ ਵੱਲੋਂ ਵਿਭਾਗ ਦੇ ਅਧਿਕਾਰੀਆਂ ਦਾ ਸਵਾਗਤ ਕੀਤਾ ਗਿਆ।            ਇਸ ਮੌਕੇ ਮੁਹੰਮਦ ਜਾਵੇਦ ਫਾਰੂਕੀ, ਬਰਿਜ ਭੂਸ਼ਣ ਬਾਂਸਲ, ਸੁਰਿੰਦਰ ਕੁਮਾਰ, ਸਤੀਸ਼ ਕੁਮਾਰ, ਮਨਦੀਪ ਸਿੰਘ, ਹਿਤੇਸ਼ ਗੁਪਤਾ, ਬੂਟਾ ਖਾਂ, ਰਮਨ ਵਰਮਾ, ਮੁਹੰਮਦ ਰਮਜ਼ਾਨ (ਸਾਰੇ ਵਕੀਲ), ਵੀਪਨ ਜੈਨ, ਅਜੈ ਅੱਗਰਵਾਲ, ਅਕਸ਼ੇ ਕੁਮਾਰ (ਸਾਰੇ ਸੀ.ਏ) ਆਦਿ ਹਾਜ਼ਰ ਸਨ।