ਸ੍ਰੀ ਮੁਕਤਸਰ ਸਾਹਿਬ 2 ਜੁਲਾਈ
ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਡਾ: ਕਰਨਜੀਤ ਸਿੰਘ ਗਿੱਲ ਨੇ ਮੁੱਖ ਖੇਤੀਬਾੜੀ ਅਫ਼ਸਰ, ਜਿ਼ਲ੍ਹਾ ਸ਼੍ਰੀ ਮੁਕਤਸਰ ਸਾਹਿਬ ਦਾ ਚਾਰਜ਼ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਉਹ ਆਪਣੀਆਂ ਸੇਵਾਵਾਂ ਜਿ਼ਲ੍ਹਾ ਬਠਿੰਡਾ ਵਿਖੇ ਮੁੱਖ ਖੇਤੀਬਾੜੀ ਅਫ਼ਸਰ ਵਜੋਂ ਨਿਭਾ ਰਹੇ ਸਨ। ਇਸ ਮੌਕੇ ਸਮੂਹ ਸਟਾਫ਼ ਨੇ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ। ਇਸ ਮੌਕੇ ਡਾ: ਕਰਨਜੀਤ ਸਿੰਘ ਗਿੱਲ ਨੇ ਮੁੱਖ ਖੇਤੀਬਾੜੀ ਅਫ਼ਸਰ, ਜਿ਼ਲ੍ਹਾ ਸ਼੍ਰੀ ਮੁਕਤਸਰ ਸਾਹਿਬ ਨੇ ਭਰੋਸਾ ਦਿਵਾਇਆ ਕਿ ਉਹ ਆਪਣੀ ਜਿੰਮੇਦਾਰੀ ਅਤੇ ਪੂਰੀ ਇਮਾਨਦਾਰੀ ਤੇ ਲਗਨ ਨਾਲ ਡਿਉਟੀ ਨਿਭਾਉਣਗੇ। ਉਨ੍ਹਾਂ ਸਾਰੇ ਸਟਾਫ਼ ਨੂੰ ਹਦਾਇਤ ਕਰਦਿਆਂ ਕਿਹਾ ਕਿ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਡਾ: ਜਸਵੰਤ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਸਰਕਾਰ ਦੀਆਂ ਸਕੀਮਾਂ ਅਤੇ ਕਿਸਾਨੀ ਹਿੱਤ ਦੀਆਂ ਸਹੂਲਤਾਂ ਪਿੰਡ ਪੱਧਰ ਤੇ ਕਿਸਾਨਾਂ ਤੱਕ ਪਹੁੰਚਾਉਣ ਲਈ ਪੂਰੀ ਮਿਹਨਤ ਕੀਤੀ ਜਾਵੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਫ਼ਸਲਾਂ ਸਬੰਧੀ ਸੰਪੂਰਨ ਜਾਣਕਾਰੀ ਪ੍ਰ਼ਾਪਤ ਕਰਨ ਲਈ ਬਲਾਕ ਦਫ਼ਤਰਾਂ ਨਾਲ ਤਾਲਮੇਲ ਕੀਤਾ ਜਾਵੇ ਅਤੇ ਪਿੰਡ ਪੱਧਰ ਦੇ ਅਧਿਕਾਰੀਆਂ/ਕਰਮਚਾਰੀਆਂ ਨਾਲ ਰਾਬਤਾ ਕਾਇਮ ਕੀਤਾ ਜਾਵੇ।