Tuesday, January 7, 2025

ਮੁਖਤਾਰ ਅੰਸਾਰੀ ‘ਤੇ ਹੋਏ ਖਰਚੇ ਦੀ ਫਾਈਲ ਮੁੱਖ ਮੰਤਰੀ ਨੇ ਵਾਪਸ ਮੋੜੀ

Date:

ਮੁਖਤਾਰ ਅੰਸਾਰੀ ਨੂੰ ਜੇਲ੍ਹ ‘ਚ ਮਿਲੀਆਂ ਸੁੱਖ-ਸਹੂਲਤਾਂ ਅਤੇ ਵਕੀਲ ‘ਤੇ ਖ਼ਰਚੇ 55 ਲੱਖ ਰੁਪਏ
ਹੁਕਮ ਦੇਣ ਵਾਲੇ ਮੰਤਰੀਆਂ ਤੋਂ ਖ਼ਰਚਾ ਵਸੂਲਣ ਦੀ ਰਵਾਇਤ ਬਾਰੇ ਕਰ ਰਹੇ ਹਾਂ ਵਿਚਾਰ-ਮੁੱਖ ਮੰਤਰੀ
48 ਵਾਰ ਵਾਰੰਟ ਜਾਰੀ ਹੋਣ ਦੇ ਬਾਵਜੂਦ ਵੀ ਕਾਂਗਰਸ ਸਰਕਾਰ ਨੇ ਪੇਸ਼ ਨਹੀਂ ਕੀਤਾ
ਮੈਂ ਲੋਕਾਂ ਦੇ ਟੈਕਸ ਦਾ ਪੈਸਾ ਖ਼ਰਚੇ ਜਾਣ ਵਾਲੀ ਫ਼ਾਈਲ ਵਾਪਸ ਮੋੜ ਦਿੱਤੀ-ਮੁੱਖ ਮੰਤਰੀ
Also Read : ਫ਼ਤਿਹਗੜ੍ਹ ਸਾਹਿਬ ‘ਚ ਮਹਿਲਾ ਦਾ ‘ਮਨੁੱਖੀ ਬਲੀਦਾਨ’ ਕਰਨ ਦੀ ਕੋਸ਼ਿਸ਼ ਦੇ ਦੋਸ਼ ਹੇਠ ਦੋ ਵਿਅਕਤੀ ਗ੍ਰਿਫ਼ਤਾਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉੱਤਰ ਪ੍ਰਦੇਸ਼ ਤੋਂ ਖੌਫ਼ਨਾਕ ਅਪਰਾਧੀ ਮੁਖਤਾਰ ਅੰਸਾਰੀ ਨੂੰ ਰੋਪੜ ਜੇਲ੍ਹ ਵਿਚ ਸੁਖ-ਸਹੂਲਤਾਂ ਦੇਣ ਲਈ ਸਰਕਾਰੀ ਖਜ਼ਾਨੇ ਵਿੱਚੋਂ 55 ਲੱਖ ਰੁਪਏ ਦੀ ਅਦਾਇਗੀ ਕਰਨ ਬਾਰੇ ਫਾਈਲ ਨੂੰ ਵਾਪਸ ਮੋੜ ਦਿੱਤਾ ਹੈ।

ਮੁੱਖ ਮੰਤਰੀ ਨੇ ਇਸ ਨੂੰ ਲੋਕਾਂ ਦੇ ਪੈਸੇ ਦੀ ਅੰਨ੍ਹੀ ਲੁੱਟ ਦੱਸਦੇ ਹੋਏ ਕਿਹਾ ਕਿ ਅਜਿਹਾ ਵਰਤਾਰਾ ਕਿਸੇ ਵੀ ਸੂਰਤ ਵਿਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਖਤਰਨਾਕ ਅਪਰਾਧੀ ਨੂੰ ਰੋਪੜ ਜੇਲ੍ਹ ਵਿਚ ਸੁਖ-ਸਹੂਲਤਾਂ ਦਿੱਤੇ ਜਾਣ ਬਾਰੇ ਤਾਂ ਪਿਛਲੀਆਂ ਸਰਕਾਰਾਂ ਹੀ ਭਲੀ-ਭਾਂਤ ਜਾਣਦੀਆਂ ਹੋਣਗੀਆਂ। ਭਗਵੰਤ ਮਾਨ ਨੇ ਕਿਹਾ ਕਿ ਅਰਾਮਦਾਇਕ ਠਹਿਰ ਨੂੰ ਯਕੀਨੀ ਬਣਾਉਣ ਤੋਂ ਇਲਾਵਾ ਪਿਛਲੀ ਸਰਕਾਰ ਨੇ ਇਸ ਗੱਲ ਨੂੰ ਵੀ ਯਕੀਨੀ ਬਣਾਇਆ ਕਿ ਇਸ ਖੌਫਨਾਕ ਅਪਰਾਧੀ ਨੂੰ ਜੇਲ੍ਹ ਵਿਚ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਉਸ ਦਾ ਕਾਨੂੰਨੀ ਤੌਰ ਉਤੇ ਬਚਾਅ ਕੀਤਾ ਜਾਵੇ।

ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਸੱਤਾਧਾਰੀਆਂ ਦਾ ਇਸ ਅਪਰਾਧੀ ਉਤੇ ਮਿਹਰਬਾਨ ਹੋਣ ਦੀ ਹਕੀਕਤ ਦਾ ਪਤਾ ਇਸ ਤੱਥ ਤੋਂ ਲੱਗ ਜਾਂਦਾ ਹੈ ਕਿ ਉਸ ਦੇ ਖਿਲਾਫ਼ 48 ਵਾਰੰਟ ਜਾਰੀ ਹੋਏ ਪਰ ਉਸ ਸਮੇਂ ਦੀ ਸਰਕਾਰ ਨੇ ਇਸ ਦੀ ਕੋਈ ਪ੍ਰਵਾਹ ਨਾ ਕਰਦੇ ਹੋਏ ਉਸ ਨੂੰ ਪੇਸ਼ ਨਾ ਕੀਤਾ। ਉਨ੍ਹਾਂ ਕਿਹਾ ਕਿ ਇਹ ਕਿੰਨਾ ਹੈਰਾਨੀਜਨਕ ਹੈ ਕਿ ਉਸ ਮੌਕੇ ਦੀ ਸਰਕਾਰ ਨੇ ਰੋਪੜ ਜੇਲ੍ਹ ਵਿਚ ਬੰਦ ਇਸ ਅਪਰਾਧੀ ਦੇ ਹਿੱਤ ਪਾਲਣ ਲਈ ਟੈਕਸ ਭਰਨ ਵਾਲੇ ਲੋਕਾਂ ਦੇ 55 ਲੱਖ ਰੁਪਏ ਖਰਚ ਦਿੱਤੇ। ਭਗਵੰਤ ਮਾਨ ਨੇ ਕਿਹਾ ਕਿ ਲੋਕਾਂ ਦੇ ਪੈਸੇ ਦੀ ਇਹ ਅੰਨ੍ਹੀ ਲੁੱਟ ਪੂਰੀ ਤਰ੍ਹਾਂ ਗੈਰ-ਵਾਜਬ ਹੈ ਅਤੇ ਉਨ੍ਹਾਂ ਨੇ ਇਸ ਬਾਰੇ ਫਾਈਲ ਵਿਭਾਗ ਨੂੰ ਵਾਪਸ ਭੇਜ ਦਿੱਤੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਕਰਦਾਤਿਆਂ ਦੇ ਪੈਸੇ ਦੀ ਲੁੱਟ ਨੂੰ ਕਿਸੇ ਵੀ ਕੀਮਤ ਉਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਇਹ ਗਲਤ ਫੈਸਲਾ ਲੈਣ ਵਾਲੇ ਤਤਕਾਲੀ ਮੰਤਰੀਆਂ ਪਾਸੋਂ ਇਹ ਰਕਮ ਵਸੂਲਣ ਉਤੇ ਵਿਚਾਰ ਕਰ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਘਿਨਾਉਣੇ ਜੁਰਮ ਵਿਚ ਸ਼ਾਮਲ ਹਰੇਕ ਵਿਅਕਤੀ ਨੂੰ ਇਸ ਗੁਨਾਹ ਲਈ ਜਵਾਬਦੇਹ ਬਣਾਇਆ ਜਾਵੇਗਾ।

Share post:

Subscribe

spot_imgspot_img

Popular

More like this
Related

ਪ੍ਰਧਾਨ ਮੰਤਰੀ ਆਵਾਸ ਯੋਜਨਾ ਸਬੰਧੀ ਕੇਂਦਰੀ ਵਿਧਾਨ ਸਭਾ ਹਲਕੇ ਵਿੱਚ 8 ਜਨਵਰੀ ਨੂੰ ਲਗਾਇਆ ਜਾਵੇਗਾ ਕੈਂਪ : ਵਿਧਾਇਕ ਡਾ: ਅਜੇ ਗੁਪਤਾ

ਅੰਮ੍ਰਿਤਸਰ, 6 ਜਨਵਰੀ, 2025: ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ: ਅਜੇ ਗੁਪਤਾ...

ਜਲੰਧਰ ਦਿਹਾਤੀ ਪੁਲਿਸ ਨੇ ਬਲਾਚੌਰੀਆ ਅਤੇ ਕੌਸ਼ਲ ਗਿਰੋਹ ਦੇ ਮੁੱਖ ਸ਼ੂਟਰ ਨੂੰ ਕੀਤਾ ਗ੍ਰਿਫਤਾਰ

ਜਲੰਧਰ, 6 ਜਨਵਰੀ :    ਸੰਗਠਿਤ ਅਪਰਾਧ ਦੇ ਖਿਲਾਫ ਇੱਕ ਵੱਡੀ...

ਰਾਸ਼ਟਰੀ ਸੁਰੱਖਿਆ ਮਹੀਨਾ ਤਹਿਤ ਸੜਕ ਸੁਰੱਖਿਆ ਜਾਗਰੂਕਤਾ ਕੈਂਪ

ਹੁਸ਼ਿਆਰਪੁਰ, 6 ਜਨਵਰੀ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੇ...