ਨਿਊ ਦਸ਼ਮੇਸ਼ ਟੈਕਸੀ ਸਟੈਂਡ ਬਾਘਾਪੁਰਾਣਾ ਦੇ ਡਰਾਈਵਰਾਂ ਨੂੰ ਕੀਤਾ ਟ੍ਰੈਫਿਕ ਨਿਯਮਾਂ ਬਾਰੇ ਜਾਗਰੂਕ

ਬਾਘਾਪੁਰਾਣਾ 13 ਫਰਵਰੀ:
ਸੀਨੀਅਰ ਕਪਤਾਨ  ਪੁਲਿਸ ਮੋਗਾ  ਦੇ ਦਿਸ਼ਾ-ਨਿਰਦੇਸ਼ਾਂ ਅਤੇ ਡੀ.ਐੱਸ.ਪੀ. ਟ੍ਰੈਫਿਕ ਮੋਗਾ ਜੋਰਾ ਸਿੰਘ ਕਾਗੜਾ ਦੀ ਰਹਿਨੁਮਾਈ ਹੇਠ ਰਾਸ਼ਟਰੀ ਸੜਕ ਸੁਰੱਖਿਆ ਮਹੀਨਾ ਨੂੰ ਮੁੱਖ ਰੱਖਦਿਆਂ ਨਿਊ ਦਸ਼ਮੇਸ਼ ਟੈਕਸੀ ਸਟੈਂਡ ਬਾਘਾਪੁਰਾਣਾ ਦੇ ਡਰਾਈਵਰਾਂ ਨੂੰ ਟ੍ਰੈਫਿਕ ਨਿਯਮਾਂ ਬਾਰੇ ਜਾਗਰੂਕ ਕੀਤਾ ਗਿਆ।
ਇੰਚਾਰਜ ਟ੍ਰੈਫਿਕ ਐਜੂਕੇਸ਼ਨ ਸੈੱਲ ਮੋਗਾ ਏ.ਐਸ.ਆਈ. ਕੇਵਲ ਸਿੰਘ ਅਤੇ ਏ.ਐਸ.ਆਈ. ਜਗਤਾਰ ਸਿੰਘ ਇੰਚਾਰਜ ਟ੍ਰੈਫਿਕ ਸਟਾਫ਼ ਬਾਘਾਪੁਰਾਣਾ  ਨੇ ਡਰਾਈਵਰਾਂ ਨੂੰ ਨਸ਼ਿਆ ਤੋਂ ਦੂਰ ਰਹਿਣ, ਦੋ ਪਹੀਆ ਵਾਹਨ ਚਲਾਉਦੇ ਸਮੇ ਹੈਲਮੇਟ ਦੀ ਵਰਤੋਂ ਕਰਨ, ਸੀਟ ਬੈਲਟ ਦੀ ਵਰਤੋਂ ਕਰਨ, ਓਵਰ ਸਪੀਡ ਵਹੀਕਲ ਨਾ ਚਲਾਉਣ, ਟ੍ਰੈਫਿਕ ਨਿਯਮਾਂ ਦੀ ਪਾਲਨਾ ਕਰਨ, ਲੇਨ ਡਰਾਈਵਿੰਗ ਸੰਬੰਧੀ, ਵਹੀਕਲਾਂ ਦੇ ਦਸਤਾਵੇਜ਼ ਪੂਰੇ ਰੱਖਣ ਅਤੇ ਅਣਪਛਾਤੇ ਵਹੀਕਲ ਨਾਲ ਐਕਸੀਡੈਂਟ ਹੋਣ ਤੇ ਸਿਲੇਸ਼ੀਅਨ  ਫੰਡ ਮੁਆਵਜ਼ਾ ਲੈਣ ਸਬੰਧੀ ਜਾਗਰੂਕ ਕੀਤਾ ਗਿਆ। ਉਨ੍ਹਾਂ ਵਾਹਨਾਂ ਉੱਪਰ ਹਾਈ ਸਕਿਉਰਿਟੀ ਨੰਬਰ ਪਲੇਟਾਂ ਲਗਵਾਉਣ ਦੀ ਅਪੀਲ ਕੀਤੀ। ਏ.ਐਸ.ਆਈ. ਜਗਤਾਰ ਸਿੰਘ ਇੰਚਾਰਜ ਟ੍ਰੈਫਿਕ ਸਟਾਫ਼ ਬਾਘਾਪੁਰਾਣਾ ਨੇ ਟ੍ਰੈਫਿਕ ਐਜੂਕੇਸ਼ਨ ਸੈਲ ਮੋਗਾ ਨੇ ਸਾਰਿਆ ਨੂੰ ਨਸ਼ਅਿਾਂ ਤੋਂ ਦੂਰ ਰਹਿਣ ਸਬੰਧੀ ਅਤੇ ਸਾਈਬਰ ਸੈੱਲ ਸਾਈਬਰ ਕ੍ਰਾਈਮ ਰਾਹੀਂ ਹੋ ਰਹੀਆਂ ਠੱਗੀਆਂ ਤੋਂ ਬਚਣ ਸੰਬੰਧੀ ਜਾਗਰੂਕ ਕੀਤਾ। ਉਨ੍ਹਾਂ ਸਾਈਬਰ ਕ੍ਰਾਈਮ ਹੈਲਪਲਾਈਨ ਨੰਬਰ 1930 ਦੀ ਜਾਣਕਾਰੀ ਵੀ ਦਿੱਤੀ।
ਇਸ ਮੌਕੇ ਹੈੱਡ ਕਾਂਸਟੇਬਲ ਸੁਖਜਿੰਦਰ ਸਿੰਘ ਟ੍ਰੈਫਿਕ ਐਜੂਕੇਸ਼ਨ ਸੈੱਲ ਮੋਗਾ, ਹੈੱਡ ਕਾਂਸਟੇਬਲ ਬੇਅੰਤ ਸਿੰਘ ਸਾਂਝ ਕੇਂਦਰ ਬਾਘਾਪੁਰਾਣਾ, ਹੈਡ ਕਾਂਸਟੇਬਲ ਜਗਰੂਪ ਸਿੰਘ ਟ੍ਰੈਫਿਕ ਸਟਾਫ਼ ਬਾਘਾਪੁਰਾਣਾ, ਪ੍ਰਧਾਨ ਜਗਦੇਵ ਸਿੰਘ, ਪ੍ਰਧਾਨ ਸੁਖਦੀਪ ਸਿੰਘ ਬਰਾੜ, ਨਿਰਮਲਜੀਤ ਸਿੰਘ ਅਤੇ ਪਰਮਜੀਤ ਸਿੰਘ ਆਦਿ ਹਾਜ਼ਰ ਸਨ ।

[wpadcenter_ad id='4448' align='none']