Thursday, January 9, 2025

ਬੱਸ ਵਿੱਚੋਂ 21 ਲੀਟਰ ਡੀਜ਼ਲ ਚੋਰੀ ਕਰਦੇ ਡਰਾਈਵਰ ਸਣੇ ਟਿਕਟ ਰਾਸ਼ੀ ਦੇ ਗ਼ਬਨ ਲਈ ਦੋ ਕੰਡਕਟਰ ਫੜੇ

Date:

Drivers stealing diesel ਮਨਿਸਟਰ ਫ਼ਲਾਇੰਗ ਸਕੁਐਡ ਨੇ ਪਿਛਲੇ ਦਿਨੀਂ ਰਾਤ 10:45 ਵਜੇ ਅੰਮ੍ਰਿਤਸਰ ਬੱਸ ਸਟੈਂਡ ਵਿਖੇ ਚੈਕਿੰਗ ਦੌਰਾਨ ਡਰਾਈਵਰ ਚਾਨਣ ਸਿੰਘ ਨੂੰ ਬੱਸ ਵਿੱਚੋਂ ਡੀਜ਼ਲ ਚੋਰੀ ਕਰਦੇ ਨੂੰ ਰੰਗੇ-ਹੱਥੀਂ ਕਾਬੂ ਕੀਤਾ ਹੈ। ਡਰਾਈਵਰ ਕੋਲੋਂ ਰੂਪਨਗਰ ਡਿਪੂ ਦੀ ਬੱਸ ਨੰਬਰ ਪੀ.ਬੀ-65ਏ.ਟੀ-4062 ਵਿੱਚੋਂ ਚੋਰੀ ਕੀਤਾ ਗਿਆ 21 ਲੀਟਰ ਡੀਜ਼ਲ ਮੌਕੇ ‘ਤੇ ਬਰਾਮਦ ਕੀਤਾ ਗਿਆ।

READ ALSO : ਟਿਕਟ ਤੇ ਡੀਜ਼ਲ ਚੋਰੀ, ਅਣਅਧਿਕਾਰਤ ਰੂਟ ‘ਤੇ ਬੱਸ ਚਲਾਉਣ ਅਤੇ ਮੋਬਾਈਲ ਵਰਤਣ ਜਿਹੇ 119 ਮਾਮਲੇ ਰਿਪੋਰਟ ਕੀਤੇ

ਇਸੇ ਤਰ੍ਹਾਂ ਦੋ ਵੱਖ-ਵੱਖ ਮਾਮਲਿਆਂ ਵਿੱਚ ਫ਼ਲਾਇੰਗ ਸਕੁਐਡ ਨੇ ਕੰਡਕਟਰਾਂ ਨੂੰ ਸਵਾਰੀਆਂ ਦੇ ਟਿਕਟ ਦੇ ਪੈਸੇ ਗ਼ਬਨ ਕਰਨ ਲਈ ਰਿਪੋਰਟ ਕੀਤਾ ਹੈ। Drivers stealing diesel

ਪੰਡੋਰਾ (ਹਿਮਾਚਲ ਪ੍ਰਦੇਸ਼) ਵਿਖੇ ਪਨਬੱਸ ਡਿਪੂ ਨੰਗਲ ਦੀ ਬੱਸ ਨੰਬਰ ਪੀ.ਬੀ-12ਵਾਈ 1442 ਦੇ ਕੰਡਕਟਰ ਜੁਗਰਾਜ ਸਿੰਘ ਨੂੰ ਟਿਕਟਾਂ ਦੇ 850 ਰੁਪਏ ਗ਼ਬਨ ਕਰਨ ਅਤੇ ਫਗਵਾੜਾ ਵਿਖੇ ਚੈਕਿੰਗ ਦੌਰਾਨ ਨਵਾਂ ਸ਼ਹਿਰ ਡਿਪੂ ਦੀ ਬੱਸ ਨੰਬਰ- ਪੀ.ਬੀ-07ਬੀ.ਕਿਊ-5442 ਦੇ ਕੰਡਕਟਰ ਜਗਦੀਸ਼ ਸਿੰਘ ਨੂੰ 360 ਰੁਪਏ ਟਿਕਟ ਰਾਸ਼ੀ ਦੇ ਗ਼ਬਨ ਲਈ ਰਿਪੋਰਟ ਕੀਤਾ ਗਿਆ ਹੈ। ਇਸੇ ਤਰ੍ਹਾਂ ਬੱਸਾਂ ਨੂੰ ਅਣ-ਅਧਿਕਾਰਤ ਰੂਟ ‘ਤੇ ਲਿਜਾਣ ਦੇ 5 ਮਾਮਲੇ ਰਿਪੋਰਟ ਕੀਤੇ ਗਏ ਹਨ।Drivers stealing diesel

Share post:

Subscribe

spot_imgspot_img

Popular

More like this
Related

ਜਲੰਧਰ ਦਿਹਾਤੀ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਦੋ ਗਿਰੋਹਾਂ ਦਾ ਕੀਤਾ ਪਰਦਾਫਾਸ਼, ਔਰਤ ਸਮੇਤ ਚਾਰ ਗਿ੍ਫ਼ਤਾਰ

ਜਲੰਧਰ, 8 ਜਨਵਰੀ :    ਅਪਰਾਧਿਕ ਗਤੀਵਿਧੀਆਂ 'ਤੇ ਵੱਡੀ ਕਾਰਵਾਈ ਕਰਦਿਆਂ...

ਸੰਧਵਾਂ ਵੱਲੋਂ ਯੂ.ਟੀ. ਸਲਾਹਕਾਰ ਦੇ ਅਹੁਦੇ ਨੂੰ ਮੁੱਖ ਸਕੱਤਰ ਵਜੋਂ ਮਨੋਨੀਤ ਕਰਨ ਦੇ ਫੈਸਲੇ ਦੀ ਨਿੰਦਾ

ਚੰਡੀਗੜ੍ਹ, 8 ਜਨਵਰੀ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ...

20000 ਰੁਪਏ ਰਿਸ਼ਵਤ ਲੈੰਦਾ ਪੰਚਾਇਤ ਸਕੱਤਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 8 ਜਨਵਰੀ 2025 -  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ...