ਪੰਜਾਬ ਦੇ ਕੁਝ ਇਲਾਕਿਆਂ ‘ਚ ਬਦਲੇਗਾ ਮੌਸਮ, ਵਿਭਾਗ ਨੇ ਅੱਜ 16 ਜ਼ਿਲ੍ਹਿਆਂ ‘ਚ ਮੀਂਹ ਦੀ ਸੰਭਾਵਨਾ ਦਾ ਐਲਾਨ ਕੀਤਾ ਹੈ।

Due to changing weather for some days ਸੂਬੇ ‘ਚ ਪਿਛਲੇ ਕੁਝ ਦਿਨਾਂ ਤੋਂ ਬਦਲਦੇ ਮੌਸਮ ਕਾਰਨ ਲੋਕਾਂ ਨੂੰ ਸਵੇਰ-ਸ਼ਾਮ ਠੰਡ ਮਹਿਸੂਸ ਹੋਣ ਲੱਗੀ ਹੈ। ਮੌਸਮ ਵਿਭਾਗ ਮੁਤਾਬਕ ਅੱਜ ਸੂਬੇ ‘ਚ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਸ ਤੋਂ ਬਾਅਦ ਮੌਸਮ ਖੁਸ਼ਕ ਰਹੇਗਾ। ਤਾਪਮਾਨ ‘ਚ ਗਿਰਾਵਟ ਨਾਲ ਵਾਇਰਲ ਬੁਖਾਰ ਅਤੇ ਜ਼ੁਕਾਮ ਦੇ ਮਰੀਜ਼ਾਂ ਦੀ ਗਿਣਤੀ ਵਧਦੀ ਜਾ ਰਹੀ ਹੈ।

ਮੌਸਮ ਵਿਭਾਗ ਨੇ ਅੱਜ ਪੰਜਾਬ ਦੇ 15 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਜ਼ਾਹਰ ਕੀਤੀ ਹੈ। ਆਈਐਮਡੀ ਮੁਤਾਬਕ ਮੀਂਹ ਦੀ ਸੰਭਾਵਨਾ 25 ਤੋਂ 50 ਫ਼ੀਸਦੀ ਹੈ। ਆਉਣ ਵਾਲੇ ਦਿਨਾਂ ‘ਚ ਮੌਸਮ ਆਮ ਵਾਂਗ ਰਹਿਣ ਦੀ ਉਮੀਦ ਹੈ।

READ ALSO :  ਈ.ਟੀ.ਓ ਵੱਲੋਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨਾਲ ਵਿਸਤ੍ਰਿਤ ਸਮੀਖਿਆ ਮੀਟਿੰਗDue to changing weather for some days

ਵਿਭਾਗ ਅਨੁਸਾਰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਮੁਕਤਸਰ, ਫਰੀਦਕੋਟ, ਮੋਗਾ, ਬਠਿੰਡਾ, ਮਾਨਸਾ, ਬਰਨਾਲਾ, ਸੰਗਰੂਰ, ਲੁਧਿਆਣਾ, ਲਾਂਧਰ ਅਤੇ ਕਪੂਰਥਲਾ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਜ਼ਿਆਦਾਤਰ ਖੇਤਰਾਂ ਵਿੱਚ ਬੱਦਲ ਛਾਏ ਰਹਿਣਗੇ ਅਤੇ ਮੌਸਮ ਸੁਹਾਵਣਾ ਰਹੇਗਾ।Due to changing weather for some days

ਐਤਵਾਰ ਤੋਂ ਬਾਅਦ ਅਗਲੇ 5 ਦਿਨਾਂ ਤੱਕ ਬਾਰਿਸ਼ ਦੀ ਕੋਈ ਸੰਭਾਵਨਾ ਨਹੀਂ ਹੈ। ਇਸ ਦੌਰਾਨ ਧੁੱਪ ਜ਼ਰੂਰ ਨਿਕਲੇਗੀ ਪਰ ਪੰਜਾਬ ਦੇ ਤਾਪਮਾਨ ‘ਤੇ ਇਸ ਦਾ ਅਸਰ ਨਹੀਂ ਦਿਖੇਗਾ। ਮੌਸਮ ਵਿਭਾਗ ਅਨੁਸਾਰ ਪੰਜਾਬ ਦੇ ਸ਼ਹਿਰਾਂ ਦਾ ਘੱਟੋ-ਘੱਟ ਤਾਪਮਾਨ 15 ਤੋਂ 20 ਡਿਗਰੀ ਅਤੇ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਦਰਮਿਆਨ ਰਹਿਣ ਦਾ ਅਨੁਮਾਨ ਹੈ।Due to changing weather for some days

[wpadcenter_ad id='4448' align='none']