Wednesday, January 15, 2025

ਰੁਕ ਰੁਕ ਕੇ ਬਾਰਸ਼ਾਂ ਹੋਣ ਨਾਲ ਨਰਮੇ ਦੀ ਫਸਲ ਪਹਿਲਾਂ ਨਾਲੋਂ ਬੇਹਤਰ ਹਾਲਤ ਵਿੱਚ : ਮੁੱਖ ਖੇਤੀਬਾੜੀ ਅਫ਼ਸਰ

Date:

ਫਰੀਦਕੋਟ:31 ਅਗਸਤ 2024 (     ) 

ਪਿਛਲੇ ਦਿਨਾਂ ਤੋਂ ਰੁਕ ਰੁਕ ਕੇ ਹੋ ਰਹੀ ਬਾਰਸ਼ ਕਾਰਨ ਹੁੰਮਸ ਵਾਲੇ ਮੌਸਮ ਤੋਂ ਰਾਹਤ ਮਿਲਣ ਦੇ ਨਾਲ ਨਾਲ ਨਰਮੇ ਦੀ ਫ਼ਸਲ ਨੂੰ ਬਹੁਤ ਫਾਇਦਾ ਹੋਇਆ ਹੈ, ਜਿਸ ਨਾਲ ਚਿੱਟੀ ਮੱਖੀ ਦੇ ਹਮਲੇ ਤੋਂ ਕੁਝ ਰਾਹਤ ਮਿਲੀ ਹੈ, ਪ੍ਰੰਤੂ ਨਰਮੇ ਦੀ ਫ਼ਸਲ ਉੱਪਰ ਗੁਲਾਬੀ ਸੁੰਡੀ ਦੇ ਹਮਲੇ ਪ੍ਰਤੀ ਸੁਚੇਤ ਹੋਣ ਦੀ ਜ਼ਰੂਰਤ ਹੈ। ਪਿੰਡ ਢਿੱਲਵਾਂ ਵਿੱਚ ਕਿਸਾਨ ਜਸਵਿੰਦਰ ਸਿੰਘ ਦੇ ਨਰਮੇ ਦੀ ਫਸਲ ਦਾ ਜਾਇਜ਼ਾ ਲੈਂਦਿਆਂ ਡਾ. ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫਸਰ ਨੇ ਕਿਹਾ ਕਿ  ਜ਼ਿਲ੍ਹਾ ਫ਼ਰੀਦਕੋਟ ਵਿੱਚ ਤਕਰੀਬਨ 325 ਹੈਕ. ਰਕਬੇ ਵਿਚ ਨਰਮੇ ਦੀ ਕਾਸ਼ਤ ਕੀਤੀ ਗਈ ਹੈ।

ਉਨਾਂ ਦੱਸਿਆ ਕਿ ਨਰਮੇ ਦੀ ਫਸਲ ਖੇਤੀ ਵਿਭਿੰਨਤਾ ਵਿੱਚ ਅਹਿਮ ਭੂਮਿਕਾ ਨਿਭਾਉਂਦੀ ਹੈ ਜਿਸ ਕਾਰਨ ਕੁਦਰਤੀ ਸਰੋਤਾਂ ਦੇ ਬਚਾਅ ਲਈ ਨਰਮੇ ਦੀ ਫਸਲ ਦਾ ਪੁਨਰਸੁਰਜੀਤ ਕਰਨਾ ਬਹੁਤ ਜ਼ਰੂਰੀ ਹੈ।ਉਨਾਂ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਮਾਰਚ ਮਹੀਨੇ ਤੋਂ ਹੀ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਤਹਿਤ ਨਰਮਾ ਕਾਸ਼ਤਕਾਰਾਂ ਨਾਲ ਖੇਤੀ ਅਧਿਕਾਰੀਆਂ ਵੱਲੋਂ ਨਿੱਜੀ ਪੱਧਰ ਤੇ ਰਾਬਤਾ ਬਣਾ ਤਕਨੀਕੀ ਅਗਵਾਈ ਦਿੱਤੀ ਜਾ ਰਹੀ ਹੈ। ਉਨਾਂ ਦੱਸਿਆ ਇਸ ਮੁਹਿੰਮ ਦਾ ਮੁੱਖ ਮਕਸਦ ਨਰਮੇ ਦੀ ਫ਼ਸਲ ਨੂੰ ਕੀੜਿਆਂ ਖਾਸ ਕਰਕੇ ਗੁਲਾਬੀ ਸੁੰਡੀ ਅਤੇ ਚਿੱਟੀ ਮੱਖੀ ਤੋਂ ਬਚਾਅ ਕਰਨਾ ਹੈ, ਤਾਂ ਜੋਂ ਨਰਮਾ ਕਾਸਤਕਾਰਾਂ ਦਾ ਨਰਮੇ ਦੀ ਫਸਲ ਪ੍ਰਤੀ ਵਿਸ਼ਵਾਸ਼ ਪੈਦਾ ਕੀਤਾ ਜਾ ਸਕੇ ਅਤੇ ਅਗਲੇ ਸਾਲ ਨਰਮੇ ਹੇਠ ਰਕਬਾ ਵਧਾਇਆ ਜਾ ਸਕੇ।

ਉਨਾਂ ਦੱਸਿਆ ਕਿ ਨਰਮੇ ਦੀ ਬਿਜਾਈ ਉਪਰੰਤ ਖੁਸ਼ਕ ਮੌਸਮ ਰਹਿਣ ਕਰਨ ਫ਼ਸਲ ਦਾ ਵਾਧਾ ਸਹੀ ਨਹੀਂ ਸੀ ਹੋਇਆ,ਜਿਸ ਕਾਰਨ ਨਰਮਾ ਕਾਸਤਕਾਰਾਂ ਅੰਦਰ ਕੁਝ  ਚਿੰਤਾ ਪਾਈ ਜਾ ਰਹੀ ਸੀ, ਪਰ ਪਿਛਲੇ ਸਮੇਂ ਦੌਰਾਨ ਬਾਰਸ਼ਾਂ ਹੋਣ ਕਾਰਨ ਨਰਮੇ ਫ਼ਸਲ ਦਾ ਵਾਧਾ ਹੋਣ ਦੇ ਨਾਲ ਹਾਲਤ ਵੀ ਠੀਕ ਹਨ।ਉਨਾਂ ਕਿਹਾ ਕਿ ਚਿੱਟੀ ਮੱਖੀ ਦਾ ਹਮਲਾ ਆਰਥਿਕ ਕਗਾਰ ਤੋਂ ਹੇਠਾਂ ਹੀ ਹੈ ਅਤੇ ਹਾਲਾਤ ਕਾਬੂ ਹੇਠ ਹਨ, ਪ੍ਰੰਤੂ ਅਗਲੇ 2-3 ਹਫਤੇ ਨਰਮੇ ਦੀ ਫਸਲ ਲਈ ਬਹੁਤ ਅਹਿਮ ਹਨ।ਉਨਾਂ ਕਿਹਾ ਕਿ ਫਿਲਹਾਲ ਕਿਤੇ ਵੀ ਗੁਲਾਬੀ ਸੁੰਡੀ ਦਾ ਹਮਲਾ ਦੇਖਣ ਨੂੰ ਮਿਲਿਆ।ਉਨ੍ਹਾਂ ਦੱਸਿਆ ਕਿ ਖੇਤੀ ਮਾਹਿਰਾਂ ਦੀਆਂ ਟੀਮਾਂ ਵੱਲੋਂ ਨਰਮਾ ਕਾਸ਼ਤਕਾਰਾਂ ਨਾਲ ਲਗਾਤਾਰ ਸੰਪਰਕ ਬਣਾਇਆ ਜਾ ਰਿਹਾ ਹੈ ਤਾਂ ਜੋਂ ਕਿਸੇ ਵੀ ਸੰਕਟਕਾਲੀਨ ਹਾਲਤ ਨਾਲ ਸਮੇਂ ਸਿਰ ਨਜਿੱਠਿਆ ਜਾ ਸਕੇ।

ਉਨਾਂ ਕਿਹਾ ਕਿ ਗੁਲਾਬੀ ਸੁੰਡੀ ਦੇ ਹਮਲੇ ਪ੍ਰਤੀ ਕਿਸਾਨਾਂ ਨੁੰ ਆਪਣੇ ਖੇਤਾਂ ਵਿਚ ਲਗਾਤਾਰ ਨਿਰੀਖਣ ਕਰਦੇ ਰਹਿਣਾ ਚਾਹੀਦਾ ਅਤੇ ਜੇਕਰ ਕੋਈ ਸਮੱਸਿਆ ਆਉਂਦੀ ਹੈ ਤਾਂ ਖੇਤੀ ਮਾਹਿਰਾਂ ਨਾਲ ਸੰਪਰਕ ਕਰਕੇ ਹੀ ਕੀਟਨਾਸ਼ਕਾਂ ਦਾ ਛਿੜਕਾਅ ਕਰਨਾ ਚਾਹੀਦਾ।ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕੀੜਿਆਂ ਦੇ ਹਮਲੇ ਸਬੰਧੀ ਕੀਤੇ ਜਾ ਰਹੇ ਸਰਵੇ ਅਤੇ ਸਰਵੇਖਣ ਦੌਰਾਨ ਖੇਤੀ ਅਧਿਕਾਰੀਆਂ ਨਾਲ ਪੂਰਨ ਸਹਿਯੋਗ ਕੀਤਾ ਜਾਵੇ ਤਾਂ ਜੋ ਨਰਮੇ ਦੀ ਫਸਲ ਨੂੰ ਗੁਲਾਬੀ ਸੁੰਡੀ ਅਤੇ ਚਿੱਟੀ ਮੱਖੀ ਦੇ ਹਮਲੇ ਤੋਂ ਬਚਾਇਆ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਨਰਮੇ ਦੀ ਫਸਲ ਦੀਆਂ ਖੁਰਾਕੀ ਜ਼ਰੂਰਤਾਂ ਦੀ ਪੂਰਤੀ ਲਈ ਪੋਟਾਸ਼ੀਅਮ ਨਾਈਟ੍ਰੇਟ ਦੇ ਹਫਤੇ ਹਫਤੇ ਦੇ ਵਕਫੇ ਤੇ 4 ਛਿੜਕਾਅ ਕਰ ਦੇਣੇ ਚਾਹੀਦੇ ਹਨ।ਕਿਸਾਨ ਜਸਵਿੰਦਰ ਸਿੰਘ ਨੇ ਕਿਹਾ ਕਿ ਪਿਛਲੇ ਤਿੰਨ ਸਾਲ ਤੋਂ ਲਗਾਤਾਰ ਨਰਮੇ ਦੀ ਕਾਸ਼ਤ ਕਰ ਰਿਹਾ ਹੈ, ਜਿਸ ਵਿੱਚ ਖੇਤੀ ਅਧਿਕਾਰੀ ਸਮੇਂ ਸਮੇਂ ਤੇ ਤਕਨੀਕੀ ਜਾਣਕਾਰੀ ਦਿੰਦੇ ਰਹਿੰਦੇ ਹਨ ਅਤੇ ਉਨਾਂ ਦੁਆਰਾ ਕੀਤੀਆਂ ਸਿਫਾਰਸ਼ਾ ਅਨੁਸਾਰ ਹੀ ਕੀਟਨਾਸ਼ਕਾਂ ਅਤੇ ਪੋਟਾਸ਼ੀਅਮ ਨਾਈਟ੍ਰੇਟ ਦੇ ਛਿੜਕਾਅ ਕੀਤੀ ਜਾ ਰਹੇ ਹਨ ,ਨਤੀਜਤਨ ਫਸਲ ਬਹੁਤ ਵਧੀਆਂ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ. ਗੁਰਪ੍ਰੀਤ ਸਿੰਘ ਬਲਾਕ ਖੇਤੀਬਾੜੀ ਅਫਸਰ,ਡਾ. ਗੁਰਿੰਦਰਪਾਲ ਸਿੰਘ ਖੇਤੀਬਾੜੀ ਅਫਸਰ,ਡਾ.ਪ੍ਰਿੰਸਦੀਪ ਖੇਤੀ ਵਿਕਾਸ ਅਫਸਰ, ਇੰਜੀ.ਅਕਸ਼ਿਤ ਜੈਨ,ਰਾਜਾ ਸਿੰਘ ਸਹਾਇਕ ਤਕਨਾਲੋਜੀ ਪ੍ਰਬੰਧਕ ਵੀ ਹਾਜਰ ਸਨ।

Share post:

Subscribe

spot_imgspot_img

Popular

More like this
Related

ਪੰਜਾਬ ਪੁਲਿਸ ਨੇ ਮਾਘੀ ਦੇ ਤਿਉਹਾਰ ਮੌਕੇ ਲਗਾਇਆ ਲੰਗਰ

ਚੰਡੀਗੜ੍ਹ, 14 ਜਨਵਰੀ: ਮਾਘੀ ਦੇ ਤਿਉਹਾਰ ਮੌਕੇ ਅੱਜ ਇੱਥੇ ਪੰਜਾਬ...

ਮੇਲਾ ਮਾਘੀ ਮੌਕੇ ਵਿਧਾਨ ਸਭਾ ਸਪੀਕਰ ਤੇ ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਮੱਥਾ ਟੇਕਿਆ

ਚੰਡੀਗੜ੍ਹ/ਸ੍ਰੀ ਮੁਕਤਸਰ ਸਹਿਬ, 14 ਜਨਵਰੀ: ਪੰਜਾਬ ਵਿਧਾਨ ਸਭਾ ਦੇ ਸਪੀਕਰ...

ਸੜਕੀ ਹਾਦਸਿਆਂ ਵਿੱਚ ਜਖਮੀ ਮਰੀਜਾਂ ਨੂੰ ਫਰਿਸਤੇ ਸਕੀਮ ਤਹਿਤ ਮਿਲੇਗਾ ਮੁਫ਼ਤ ਇਲਾਜ  – ਡਿਪਟੀ ਕਮਿਸ਼ਨਰ

ਅੰਮ੍ਰਿਤਸਰ 14 ਜਨਵਰੀ 2025-- ਡਾ.ਬਲਬੀਰ ਸਿੰਘ ਮੰਤਰੀ ਸਿਹਤ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ...