ਬਟਾਲਾ, 14 ਜਨਵਰੀ ( ) ਬਟਾਲਾ ਦੇ ਨੌਜਵਾਨ ਵਿਧਾਇਕ ਅਤੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ, ਅਮਨਸ਼ੇਰ ਸਿੰਘ, ਸ਼ੈਰੀ ਕਲਸੀ ਦੀ ਅਗਵਾਈ ਹੇਠ ਪਿੰਡ ਕਲੇਰ ਕਲਾਂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਸਰਪੰਚ ਗੁਰਦੇਵ ਸਿੰਘ ਵੱਲੋਂ ਆਪਣੇ ਸਾਥੀ ਰਘਬੀਰ ਸਿੰਘ ਸਾਬਕਾ ਸੰਮਤੀ ਮੈਬਰ, ਪੰਚ ਹਰਦੇਵ ਮਸੀਹ, ਪੰਚ ਭਾਗ ਸਿੰਘ, ਸੁਰਿੰਦਰ ਸਿੰਘ ਤੇ ਰਾਮ ਸਿੰਘ ਸਮੇਤ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ।
ਇਸ ਮੌਕੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹਰ ਵਰਗ ਦੇ ਹਿੱਤ ਵਿੱਚ ਵੱਡੇ ਫੈਸਲੇ ਲਏ ਹਨ ਅਤੇ ਲੋਕਾਂ ਦੇ ਘਰਾਂ ਤੱਕ ਪਹੁੰਚ ਕਰਕੇ ਉਨਾਂ ਦੀ ਮੁਸ਼ਕਿਲਾਂ ਹੱਲ ਕੀਤੀਆਂ ਜਾ ਰਹੀਆਂ ਹਨ।
ਪੰਜਾਬ ਦੇ ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਨੇ ਸ਼ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਆਪ ਪਾਰਟੀ ਵਿੱਚ ਸ਼ਾਮਲ ਹੋਈ ਸਮੁੱਚੀ ਟੀਮ ਦਾ ਸਵਾਗਤ ਕਰਦਿਆਂ ਕਿਹਾ ਕਿ ਪਾਰਟੀ ਵਿੱਚ ਉਨਾਂ ਦਾ ਪੂਰਾ ਮਾਣ ਸਤਿਕਾਰ ਕੀਤਾ ਜਾਵੇਗਾ ਤੇ ਲੋਕ ਹਿੱਤ ਲਈ ਵਿਕਾਸ ਕਾਰਜ ਤੇਜਗਤੀ ਨਾਲ ਕਰਵਾਏ ਜਾਣਗੇ। ਉਨਾਂ ਕਿਹਾ ਕਿ ਆਪ ਪਾਰਟੀ ਦੀ ਨੀਤੀਆਂ ਤੋਂ ਖੁਸ਼ ਹੋ ਕੇ ਲੋਕ ਆਪ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ, ਜਿਸ ਨਾਲ ਪਾਰਟੀ ਦਾ ਕਾਫਲਾ ਦਿਨੋ ਦਿਨ ਵੱਡਾ ਹੋ ਰਿਹਾ ਹੈ।
ਵਿਧਾਇਕ ਸ਼ੈਰੀ ਕਲਸੀ ਨੇ ਪੰਜਾਬ ਸਰਕਾਰ ਵਲੋਂ ਲਏ ਗਏ ਇਤਿਹਾਸਕ ਫੈਸਲਿਆਂ ਦੀ ਗੱਲ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸਿੱਖਿਆ ਦਾ ਮਿਆਰ ਹੋਰ ਉੱਚਾ ਚੁੱਕਣ ਦੇ ਮੰਤਵ ਸਕੂਲ ਆਫ ਐਂਮੀਨਸ ਖੋਲ੍ਹੇ ਗਏ। ਲੋਕਾਂ ਦੀ ਸਿਹਤ ਸਹੂਲਤਾਂ ਨੂੰ ਮੁੱਖ ਰੱਖਦਿਆਂ ਆਮ ਆਦਮੀ ਕਲੀਨਿਕ ਰਾਜ ਭਰ ਅੰਦਰ ਖੋਲ੍ਹੇ ਗਏ, ਜੋ ਸਫਲਤਾਪੂਰਵਕ ਚੱਲ ਰਹੇ ਹਨ। ਹਰੇਕ ਵਰਗ ਦੇ ਲੋਕਾਂ ਲਈ ਦੋ ਮਹੀਨੇ ਦੀ 600 ਯੂਨਿਟ ਬਿਜਲੀ ਮਾਫ ਕੀਤੀ ਗਈ, ਨਹਿਰੀ ਪਾਣੀ ਖੇਤਾਂ ਤੱਕ ਪੁਹੰਚਾਉਣ ਸਮੇਤ ਵੱਖ-ਵੱਖ ਲੋਕਪੱਖੀ ਲਏ ਗਏ ਹਨ।
ਵਿਧਾਇਕ ਸ਼ੈਰੀ ਕਲਸੀ ਨੇ ਵਿਧਾਨ ਸਭਾ ਹਲਕਾ ਬਟਾਲਾ ਦੇ ਵਿਕਾਸ ਦੀ ਗੱਲ ਕਰਦਿਆਂ ਕਿਹਾ ਕਿ ਹਲਕੇ ਵਿੱਚ ਬਿਨਾਂ ਪੱਖਪਾਤ ਤੋਂ ਹਰ ਵਰਗ ਦੀ ਭਲਾਈ ਲਈ ਕੰਮ ਕੀਤੇ ਜਾ ਰਹੇ ਹਨ ਅਤੇ ਨਵੀਆਂ ਚੁਣੀਆਂ ਪੰਚਾਇਤਾਂ ਰਾਹੀ ਪਿੰਡਾਂ ਅੰਦਰ ਚਹੁਪੱਖੀ ਵਿਕਾਸ ਕਾਰਜ ਕਰਵਾਏ ਜਾਣਗੇ। ਉਨ੍ਹਾਂ ਦੁਹਰਾਇਆ ਕਿ ਉਹ ਬਟਾਲਾ ਹਲਕੇ ਦੇ ਸ਼ਹਿਰੀ ਤੇ ਦਿਹਾਤੀ ਖੇਤਰ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹਨ ਅਤੇ ਵਿਕਾਸ ਕਾਰਜਾਂ ਲਈ ਕੋਈ ਕਸਰ ਬਾਕੀਂ ਨਹੀਂ ਛੱਡੀ ਜਾਵੇਗੀ।
ਇਸ ਮੌਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਆਗੂਆਂ ਨੇ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਹਲਕੇ ਅੰਦਰ ਚਹੁਪੱਖੀ ਵਿਕਾਸ ਕੰਮ ਕੀਤੇ ਜਾ ਰਹੇ ਹਨ ਅਤੇ ਉਹ ਵਿਧਾਇਕ ਸੈਰੀ ਕਲਸੀ ਦੀ ਕਾਰਜਸੈਲੀ ਅਤੇ ਆਮ ਆਦਮੀ ਪਾਰਟੀ ਦੀਆਂ ਲੋਕਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿੱਚ ਸ਼ਾਮਲ ਹੋਏ ਹਨ।