ਬਰਸਾਤ ਦੇ ਮੌਸਮ ਕਾਰਨ ਸਿਹਤ ਵਿਭਾਗ ਵੱਲੋਂ ਜਾਗਰੂਕਤਾ ਗਤੀਵਿਧੀਆਂ ਜਾਰੀ

ਫਾਜ਼ਿਲਕਾ 14 ਸਤੰਬਰ

 ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ  ਦੇ ਦਿਸਾ ਨਿਰਦੇਸਾਂ ਅਧੀਨ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਮੱਛਰਾਂ ਅਤੇ ਮੱਖੀਆਂ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਨਰਸਿੰਗ ਅਤੇ ਵਿਦਿਅਕ ਅਦਾਰਿਆਂ ਦੇ ਹੋਸਟਲਾਂ ਚ ਅਤੇ ਘਰ-ਘਰ ਜਾ ਕੇ ਸਰਵੇ ਕਰਨ ਅਤੇ ਜਾਗਰੂਕ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ ਹਨ ਤਾਂ ਜੋ ਇਨ੍ਹਾਂ ਬਿਮਾਰੀਆਂ ਦੀ ਸਮੇਂ ਸਿਰ ਰੋਕਥਾਮ ਕੀਤੀ ਜਾ ਸਕੇ ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਸਿਵਲ ਸਰਜਨ ਫਾਜ਼ਿਲਕਾ ਡਾਕਟਰ ਏਰਿਕ ਵੱਲੋਂ ਕੀਤਾ ਗਿਆ।
      ਜਿਲਾ ਮਾਸ ਮੀਡੀਆ ਅਫਸਰ ਵਿਨੋਦ ਕੁਮਾਰ ਨੇ ਦੱਸਿਆ ਕਿ ਡੇਂਗੂ  ਏਡੀਜ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ, ਇਹ ਮੱਛਰ ਆਮ ਤੌਰ ਤੇ ਦਿਨ ਵੇਲੇ ਕੱਟਦਾ ਹੈ। ਆਪਣੇ ਘਰਾਂ,ਦੁਕਾਨਾਂੑ ,ਵਰਕਸਾਪਾਂ ਚ ਟਾਇਰ,ਘੜੇ,ਪਾਣੀ ਵਾਲੀਆਂ ਖੇਲਾਂ,ਕੂਲਰ ,ਗਮਲੇ ਅਤੇ ਫਰਿੱਜ ਦੇ ਪਿੱਛੇ ਟਰੇਅ ਆਦੀ ਥਾਵਾਂ ਤੇ ਜਿਆਦਾ ਸਮਾਂ ਪਾਣੀ ਨਹੀਂ ਖੜਨਾ ਚਾਹੀਦਾ ਤਾਂ ਜੋ ਮੱਛਰ ਨੂੰ ਪੈਦਾ ਹੋਣ ਤੋਂ ਰੋਕਿਆ ਜਾ ਸਕੇ।

     ਅਰਨੀਵਾਲਾ ਸ਼ੇਖ ਸੁਭਾ ਨ ਦੇ ਸਰਕਾਰੀ ਸਕੁਲ ਵਿਖੇ ਆਯੋਜਿਤ ਜਾਗਰੁਕਤਾ ਪ੍ਰੋਗ੍ਰਾਮ ਵਿੱਚ ਉਹਨਾਂ ਨੇ ਦੱਸਿਆ ਕਿ ਜੇਕਰ ਕਿਸੇ ਵਿਆਕਤੀ ਨੂੰ ਤੇਜ ਬੁਖਾਰ,ਮਾਸ ਪੇਸੀਆਂ ਚ ਦਰਦ,ਅੱਖਾਂ ਦੇ ਪਿਛਲੇ ਹਿੱਸੇ ਚ ਦਰਦ, ਸਰੀਰ ਤੇ ਲਾਲ ਰੰਗ ਦੇ ਧੱਫੜ, ਨੱਕ ਜਾਂ ਮਸੂੜਿਆਂ ਚੋਂ ਖੂਨ ਆਉਣਾ ਆਦਿ ਲੱਛਣ ਮਹਿਸੂਸ ਹੋਣ ਤਾਂ ਤੁਰੰਤ ਡਾਕਟਰੀ ਸਲਾਹ ਅਨੁਸਾਰ ਇਲਾਜ ਕਰਵਾਉਣਾ ਚਾਹੀਦਾ ਹੈ।ਇਸ ਸਮੇਂ ਘਰੇਲੂ ਇਲਾਜ ਜਾਂ ਇਲਾਜ ਚ ਦੇਰੀ ਕਾਰਨ ਕਈ ਵਾਰ ਖਤਰੇ ਦਾ ਕਾਰਨ ਬਣ ਜਾਂਦਾ ਹੈ।

 ਜਿਲ੍ਹਾ ਮਾਸ ਮੀਡੀਆ  ਨੇ ਦੱਸਿਆ ਕਿ ਸੀਵਰੇਜ ਦਾ ਪਾਣੀ ਜਮਾਂ ਹੋਣ ਕਾਰਨ ਜਾਂ ਬਰਸਾਤ ਦੇ ਮੌਸਮ ਦਾ ਪਾਣੀ ਖੜਨ ਕਾਰਨ ਵੈਕਟਰ ਬੌਰਨ ਅਤੇ ਵਾਟਰ ਬੌਰਨ ਬਿਮਾਰੀਆਂ ਹੋਣ ਦਾ ਖਤਰਾ ਜਿਆਦਾ ਰਹਿੰਦਾ ਹੈ।
ਇਸ ਲਈ ਪਾਣੀ ਖੜਾ ਹੋਣ ਵਾਲੀਆਂ ਥਾਵਾਂ ਤੇ ਕਾਲਾ ਤੇਲ ਅਤੇ ਲਾਰਵੀਸਾਈਡ ਸਪਰੇਅ ਦਾ ਪ੍ਰਯੋਗ ਕਰਨਾ ਚਾਹੀਦਾ ਹੈ। ਸੁੱਕਰਵਾਰ ਨੂੰ ਖੁਸਕ ਦਿਨ ( ਡਰਾਈ ਡੇ ਫਰਾਈ ਡੇ) ਪਾਣੀ ਖੜਨ ਵਾਲੀਆਂ ਥਾਵਾਂ ਨੂੰ ਸੁਕਾ ਕੇ ਡੇਂਗੂ ਤੋਂ ਬਚਾਅ ਕੀਤਾ ਜਾ ਸਕਦਾ ਹੈ । ਇਸ ਦੋਰਾਨ ਸਿਹਤ ਕਰਮਚਾਰੀ ਰਾਜਾ ਸੰਦੀਪ ਅਤੇ ਸਕੁਲ ਅਧਿਆਪਕ ਹਾਜਰ ਸੀ.

[wpadcenter_ad id='4448' align='none']