Sunday, January 19, 2025

ਗੰਨਾ ਕਾਸ਼ਤਕਾਰਾਂ ਦੇ ਗੋਲਡਨ ਸੰਧਰ ਮਿੱਲ ਵੱਲ ਖੜ੍ਹੇ ਬਕਾਏ 31 ਮਾਰਚ ਤੱਕ ਅਦਾ ਕੀਤੇ ਜਾਣਗੇ: ਗੁਰਮੀਤ ਸਿੰਘ ਖੁੱਡੀਆਂ

Date:

Dues of sugarcane farmers

  • ਡੀ.ਸੀ. ਕਪੂਰਥਲਾ ਨੂੰ ਪਿੜਾਈ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ 2 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਜਾਰੀ ਕਰਨਾ ਯਕੀਨੀ ਬਣਾਉਣ ਲਈ ਕਿਹਾ
  • ਬਕਾਏ ਦੀ ਅਦਾਇਗੀ ਲਈ ਸੰਧਰ ਮਿੱਲ ਦੇ ਡਿਫਾਲਟਰ ਮਾਲਕਾਂ ਦੀਆਂ ਜਾਇਦਾਦਾਂ ਜ਼ਬਤ ਕਰਨ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਵੀ ਨਿਰਦੇਸ਼ ਦਿੱਤੇ

ਚੰਡੀਗੜ੍ਹ, 2 ਨਵੰਬਰ:

ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਦੋਆਬਾ ਖੇਤਰ ਦੇ ਗੰਨਾ ਕਾਸ਼ਤਕਾਰਾਂ ਦੇ ਗੋਲਡਨ ਸੰਧਰ ਮਿੱਲਜ਼ ਲਿਮਟਿਡ, ਫਗਵਾੜਾ ਵੱਲ ਖੜ੍ਹੇ ਬਕਾਇਆ ਲਗਭਗ 41 ਕਰੋੜ ਰੁਪਏ ਦੀ ਅਦਾਇਗੀ 31 ਮਾਰਚ, 2024 ਤੱਕ ਕਰਵਾ ਦਿੱਤੀ ਜਾਵੇਗੀ।  

ਖੇਤੀਬਾੜੀ ਮੰਤਰੀ ਅਤੇ ਵਿਸ਼ੇਸ਼ ਮੁੱਖ ਸਕੱਤਰ ਖੇਤੀਬਾੜੀ ਸ੍ਰੀ ਕੇ.ਏ.ਪੀ. ਸਿਨਹਾ ਵੱਲੋਂ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ-1 ਵਿਖੇ ਬੀ.ਕੇ.ਯੂ. (ਦੋਆਬਾ) ਦੇ ਪ੍ਰਧਾਨ ਮਨਜੀਤ ਸਿੰਘ ਰਾਏ ਅਤੇ ਬੀ.ਕੇ.ਯੂ. (ਲੱਖੋਵਾਲ) ਦੇ ਪ੍ਰਧਾਨ ਹਰਿੰਦਰ ਸਿੰਘ ਦੀ ਅਗਵਾਈ ਵਿੱਚ ਆਏ ਗੰਨਾ ਕਾਸ਼ਤਕਾਰਾਂ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈ.ਜੀ.) ਇੰਟੈਲੀਜੈਂਸ ਜਸਕਰਨ ਸਿੰਘ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ: ਹਰਿਆਣਾ ਦੇ ਕਰਨਾਲ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ‘ਤੇ ਇੱਕ ਅਪਾਹਜ ਨੇ ਸੁੱਟੀ ਜੁੱਤੀ

ਸ. ਗੁਰਮੀਤ ਸਿੰਘ ਖੁੱਡੀਆਂ ਨੇ ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀ ਕਰਨੈਲ ਸਿੰਘ ਨੂੰ ਹਦਾਇਤ ਕੀਤੀ ਕਿ ਮੌਜੂਦਾ ਮਿੱਲ ਮਾਲਕ ਵੱਲੋਂ ਕਿਸਾਨਾਂ ਨੂੰ 9.72 ਕਰੋੜ ਰੁਪਏ ਦੀ ਅਦਾਇਗੀ ਯਕੀਨੀ ਬਣਾਈ ਜਾਵੇ ਅਤੇ ਇਸ ਸਾਲ ਗੰਨੇ ਦੀ ਪਿੜਾਈ ਦਾ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਲਗਭਗ 2 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਅਦਾ ਕਰਵਾਈ ਜਾਵੇ। ਉਨ੍ਹਾਂ ਨੇ ਡਿਪਟੀ ਕਮਿਸ਼ਨਰ ਨੂੰ 31 ਮਾਰਚ 2024 ਤੱਕ ਗੰਨਾ ਕਾਸ਼ਤਕਾਰਾਂ ਦੀ ਬਾਕੀ ਬਚਦੀ ਸਾਰੀ ਰਾਸ਼ੀ ਦੀ ਅਦਾਇਗੀ ਲਈ ਗੋਲਡਨ ਸੰਧਰ ਮਿੱਲ ਦੇ ਡਿਫਾਲਟਰ ਮਾਲਕਾਂ ਦੀਆਂ ਜਾਇਦਾਦਾਂ ਜ਼ਬਤ ਕਰਨ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਲਈ ਵੀ ਕਿਹਾ।

ਉਨ੍ਹਾਂ ਨੇ ਪਿਛਲੇ ਕੁਝ ਦਿਨਾਂ ਤੋਂ ਪ੍ਰਦਰਸ਼ਨਾਂ ਉਪਰੰਤ ਸੀਲ ਕੀਤੀ ਮਿੱਲ ਨੂੰ ਤੁਰੰਤ ਖੋਲ੍ਹਣ ਲਈ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਤਾਂ ਜੋ ਲੋੜੀਂਦੀ ਮੁਰੰਮਤ ਕਰਵਾ ਕੇ ਇਸ ਸਾਲ ਪਿੜਾਈ ਸੀਜ਼ਨ ਤੋਂ ਪਹਿਲਾਂ ਇਸ ਮਿੱਲ ਨੂੰ ਕਾਰਜਸ਼ੀਲ ਕੀਤਾ ਜਾ ਸਕੇ। Dues of sugarcane farmers

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਦੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਨ ਸਬੰਧੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਉਨ੍ਹਾਂ ਸਪੱਸ਼ਟ ਕਿਹਾ ਕਿ ਕਿਸੇ ਨੂੰ ਵੀ ਕਿਸਾਨਾਂ ਦੇ ਹਿੱਤਾਂ ਨੂੰ ਢਾਹ ਲਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

Dues of sugarcane farmers

Share post:

Subscribe

spot_imgspot_img

Popular

More like this
Related

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ 16.14 ਲੱਖ ਦੀ ਲਾਗਤ ਨਾਲ ਲੱਗੀਆਂ ਸਟਰੀਟ ਲਾਈਟਾਂ ਦੀ ਕਰਵਾਈ ਸ਼ੁਰੂਆਤ 

ਹੁਸ਼ਿਆਰਪੁਰ, 19 ਜਨਵਰੀ: ਪੰਜਾਬ ਸਰਕਾਰ ਵਲੋਂ ਸ਼ਹਿਰਾਂ ਵਿਚ ਬੁਨਿਆਦੀ...

19 ਕਰੋੜ ਰੁਪਏ ਦੀ ਲਾਗਤ ਨਾਲ ਘਨੌਰ ਖੇਤਰ ਦੀਆਂ ਸੜਕਾਂ ਦੀ ਕੀਤੀ ਜਾਵੇਗੀ ਕਾਇਆ ਕਲਪ : ਡਾ. ਬਲਬੀਰ ਸਿੰਘ

ਘਨੌਰ/ਰਾਜਪੁਰਾ/ਪਟਿਆਲਾ, 19 ਜਨਵਰੀ:ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ...

ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਦੇ ਭੋਗ ਅਤੇ ਅੰਤਿਮ ਅਰਦਾਸ ਵਿੱਚ ਹਰ ਖੇਤਰ ਦੇ ਲੋਕ ਹੋਏ ਸ਼ਾਮਲ

ਲੁਧਿਆਣਾ/ਚੰਡੀਗੜ੍ਹ, 19 ਜਨਵਰੀ: ਲੁਧਿਆਣਾ ਪੱਛਮੀ ਤੋਂ ਵਿਧਾਇਕ ਸਵਰਗੀ ਗੁਰਪ੍ਰੀਤ ਬੱਸੀ...