ਕੈਂਪਾਂ ਦੌਰਾਨ ਵੱਖ-ਵੱਖ ਤਰ੍ਹਾਂ ਦੀਆਂ ਸਰਕਾਰੀ ਸੇਵਾਵਾਂ ਸਬੰਧੀ ਪ੍ਰਾਪਤ ਪ੍ਰਤੀਬੇਨਤੀਆਂ ਦਾ ਕੀਤਾ ਨਿਪਟਾਰਾ- ਡਿਪਟੀ ਕਮਿਸ਼ਨਰ

ਫ਼ਰੀਦਕੋਟ 18 ਫ਼ਰਵਰੀ,2024  

ਪੰਜਾਬ ਸਰਕਾਰ ਵੱਲੋਂ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਸੂਬੇ ਭਰ ਵਿੱਚ 6 ਫ਼ਰਵਰੀ ਤੋਂ ਲਗਾਤਾਰ ਕੈਂਪ ਲਗਾਏ ਜਾ ਰਹੇ ਹਨ। ਇਸੇ ਲੜੀ ਤਹਿਤ ਅੱਜ ਬਲਾਕ ਫ਼ਰੀਦਕੋਟ ਦੇ ਪਿੰਡ ਘੁਮਿਆਰਾ, ਮੋਰਾਂਵਲੀ, ਰੱਤੀਰੋਮਾਣਾ, ਦਾਨਾ ਰੋਮਾਣਾ ਵਿਖੇ ਕੈਂਪ ਲਗਾਇਆ ਗਿਆ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦਿੱਤੀ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਇਹ ਪਹਿਲਕਦਮੀ ਲੋਕਾਂ ਨੂੰ ਉਨ੍ਹਾਂ ਦੀਆਂ ਬਰੂਹਾਂ ਤੇ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਨਿਪਟਾਰਾ ਕਰਨ ਵਿੱਚ ਸਹਾਈ ਸਿੱਧ ਹੋਈ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਕੈਂਪ ਲਾ ਕੇ ਲੋਕਾਂ ਨੂੰ ਸੇਵਾਵਾਂ ਦਾ ਲਾਭ ਪ੍ਰਦਾਨ ਕਰਨ ਲਈ ਉਨ੍ਹਾਂ ਦੇ ਦਰ ਤੱਕ ਪਹੁੰਚ ਕੀਤੀ ਜਾ ਰਹੀ ਹੈ ਜਿਸ ਨਾਲ ਲੋਕਾਂ ਦੇ ਸਮੇਂ ਦੀ ਬੱਚਤ ਹੋ ਰਹੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ ਵੱਖ-ਵੱਖ ਤਰ੍ਹਾਂ ਦੀਆਂ ਸਰਕਾਰੀ ਸੇਵਾਵਾਂ ਸਬੰਧੀ ਪ੍ਰਾਪਤ ਪ੍ਰਤੀਬੇਨਤੀਆਂ ਦਾ ਨਿਪਟਾਰਾ ਕੀਤਾ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ 19 ਫ਼ਰਵਰੀ ਨੂੰ ਬਲਾਕ ਫ਼ਰੀਦਕੋਟ ਦੇ ਪਿੰਡ ਸੰਗੋ ਰੋਮਾਣਾ, ਟਹਿਣਾ (ਸਵੇਰੇ 10.00 ਤੋਂ 12.00) ਭਾਣਾ, ਬੀੜ ਚਹਿਲ ( ਦੁਪਹਿਰ 02.00 ਤੋਂ 04.00) ਬਲਾਕ ਕੋਟਕਪੂਰਾ ਦੇ ਵਾਰਡ 15, ਪਿੰਡ ਘਣੀਏਵਾਲਾ (ਸਵੇਰੇ 10.00 ਤੋਂ 12.00) 16 ( ਦੁਪਹਿਰ 02.00 ਤੋਂ 04.00), ਬਲਾਕ ਜੈਤੋ ਦੇ ਵਾਰਡ 12, ਪਿੰਡ ਫਤਿਹਗੜ, (ਸਵੇਰੇ 10.00 ਤੋਂ 12.00) ਰਾਮਗੜ ( ਦੁਪਹਿਰ 02.00 ਤੋਂ 04.00) ਵਿਖੇ ਕੈਂਪ ਲਗਾਏ ਜਾਣਗੇ।

[wpadcenter_ad id='4448' align='none']