ਗਿੱਦੜਬਾਹਾ ਜ਼ਿਮਨੀ ਚੋਣਾਂ ਦੇ ਮੱਦੇਨਜਰ ਵਿਧਾਇਕ ਦਹੀਯਾ ਨੇ ਗਿੱਦੜਬਾਹਾ ਹਲਕੇ ਵਿਚ ਕੀਤਾ ਚੋਣ ਪ੍ਰਚਾਰ

ਫਿਰੋਜ਼ਪੁਰ 8 ਨਵੰਬਰ 2024

            ਹਲਕਾ ਗਿੱਦੜਬਾਹਾ ਵਿਚ ਹੋਣ ਜਾ ਰਹੀਆਂ ਜ਼ਿਮਨੀ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਚੋਣ ਪ੍ਰਚਾਰ ਦੀ ਤਿਆਰ ਕਰ ਲਈ ਗਈ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਵਿੱਚ ਪੰਚਾਇਤੀ ਚੋਣਾਂ ਵਿੱਚ ਜਿੱਤ ਹਾਸਲ ਕਰਨ ਤੋਂ ਬਾਅਦ ਹੁਣ ਜ਼ਿਮਨੀ ਚੋਣਾਂ ਵਿਚ ਕਿਲ੍ਹਾ ਫਤਿਹ ਹਾਸਲ ਕਰਨ ਲਈ ਤਿਆਰੀਆਂ ‘ਤੇ ਜੁਟ ਗਈ ਹੈ।

            ਫਿਰੋਜ਼ੁਪਰ ਦਿਹਾਤੀ ਹਲਕੇ ਦੇ ਵਿਧਾਇਕ ਸ੍ਰੀ ਰਜਨੀਸ਼ ਦਹੀਯਾ ਵੱਲੋਂ ਗਿੱਦੜਬਾਹਾ ਹਲਕੇ ਦੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਿੰਪੀ ਢਿੱਲੋਂ ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ। ਉਨ੍ਹਾਂ ਸਬੰਧਤ ਉਮੀਦਵਾਰ ਦੇ ਹੱਕ ਵਿਚ ਪ੍ਰਚਾਰ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਦੀ ਸਰਕਾਰ ਬਣਨ ਤੋਂ ਬਾਅਦ ਦਿਤੀਆਂ ਗਈਆਂ ਚੋਣ ਗਾਰੰਟੀਆਂ ਨੂੰ ਥੋੜ੍ਹੇ ਸਮੇਂ ਵਿਚ ਹੀ ਪੂਰਾ ਕੀਤਾ ਗਿਆ ਹੈ ਤੇ ਸਰਕਾਰ ਵੱਲੋਂ ਕਿਸੇ ਵਿਸ਼ੇਸ਼ ਵਰਗ ਨੂੰ ਤਰਜੀਹ ਨਾ ਦੇ ਕੇ ਹਰ ਵਰਗ ਦਾ ਧਿਆਨ ਰੱਖਿਆ ਗਿਆ ਹੈ।

            ਉਨ੍ਹਾਂ ਗਿੱਦੜਬਾਹਾ ਹਲਕੇ ਦੇ ਵੱਖ-ਵੱਖ ਇਲਾਕਿਆ ਵਿਖੇ ਪਹੁੰਚ ਕੇ ਲੋਕਾਂ ਨਾਲ ਗਲਬਾਤ ਕੀਤੀ ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਦੇ ਹੱਕ ਵਿਚ ਵੋਟਾਂ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ ਤੇ ਆਮ ਲੋਕਾਂ ਨੂੰ ਸਰਕਾਰ ਦੀਆਂ ਹਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਪਾਰਟੀ ਵਚਨਬੱਧ ਹਨ।

            ਉਨ੍ਹਾਂ ਅੱਗੇ ਕਿਹਾ ਕਿ ਰਾਜਨੀਤੀ ਸਾਡੇ ਲਈ ਵਪਾਰ ਨਹੀਂ ਹੈ ਤੇ ਅਸੀਂ ਇੱਥੇ ਲੋਕਾਂ ਦੀ ਸੇਵਾ ਕਰਨ ਲਈ ਆਏ ਹਾਂ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਵੱਲੋਂ ਰਾਜਨੀਤੀ ਤੋਂ ਉੱਪਰ ਉੱਠ ਕੇ ਬਿਨਾਂ ਕਿਸੇ ਭੇਦਭਾਵ ਦੇ ਹਰ ਵਰਗ ਦਾ ਵਿਕਾਸ ਕੀਤਾ ਜਾਵੇਗਾ।