Tuesday, January 7, 2025

ਪੰਜਾਬ ਸਰਕਾਰ ਲੁਧਿਆਣਾ ਤੇ ਜਲੰਧਰ ਵਿੱਚ ਈ-ਵਹੀਕਲ ਸੇਵਾ ਅਤੇ ਅੰਮ੍ਰਿਤਸਰ ਵਿੱਚ ਈ-ਆਟੋ ਸੇਵਾ ਸ਼ੁਰੂ ਕਰੇਗੀ-ਮੁੱਖ ਮੰਤਰੀ

Date:

ਕਦਮ ਦਾ ਉਦੇਸ਼ ਲੋਕਾਂ ਲਈ ਵਾਤਾਵਰਣ ਅਨੁਕੂਲ ਜਨਤਕ ਆਵਾਜਾਈ ਯਕੀਨੀ ਬਣਾਉਣਾ

ਅਵਾਰਾ ਪਸ਼ੂਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਬਠਿੰਡਾ ਅਤੇ ਪਟਿਆਲਾ ਵਿੱਚ ਸ਼ੁਰੂ ਕੀਤਾ ਜਾਵੇਗਾ ਪਾਇਲਟ ਪ੍ਰਾਜੈਕਟ

ਸੂਬੇ ਵਿੱਚ 1000 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ ਦੀ ਕੀਤੀ ਸਮੀਖਿਆ


ਚੰਡੀਗੜ੍ਹ, 26 ਜੂਨ:

ਸੂਬੇ ਵਿੱਚ ਵਾਤਾਵਰਣ ਅਨੁਕੂਲ ਜਨਤਕ ਟਰਾਂਸਪੋਰਟ ਸ਼ੁਰੂ ਕਰਨ ਦੀ ਦਿਸ਼ਾ ਵਿੱਚ ਵੱਡਾ ਕਦਮ ਚੁੱਕਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪਾਇਲਟ ਪ੍ਰੋਜੈਕਟ ਵਜੋਂ ਲੁਧਿਆਣਾ ਤੇ ਜਲੰਧਰ ਤੋਂ ਈ-ਵਹੀਕਲ ਸੇਵਾ ਅਤੇ ਅੰਮ੍ਰਿਤਸਰ ਤੋਂ ਈ-ਆਟੋ ਸੇਵਾ ਸ਼ੁਰੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।

ਸੂਬੇ ਦੇ 47 ਸ਼ਹਿਰਾਂ ਵਿੱਚ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦਾ ਜਾਇਜ਼ਾ ਲੈਣ ਲਈ ਅੱਜ ਇੱਥੇ ਇੱਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਜਨਤਕ ਟਰਾਂਸਪੋਰਟ ਦੀਆਂ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਤੋਂ ਇਲਾਵਾ ਇਹ ਸਹੂਲਤਾਂ ਵਾਤਾਵਰਨ ਦੀ ਸੁਰੱਖਿਆ ਵਿੱਚ ਵੀ ਅਹਿਮ ਭੂਮਿਕਾ ਨਿਭਾਉਣਗੀਆਂ।

ਉਨ੍ਹਾਂ ਕਿਹਾ ਕਿ ਪਾਇਲਟ ਪ੍ਰਾਜੈਕਟ ਵਜੋਂ ਲੁਧਿਆਣਾ ਤੇ ਜਲੰਧਰ ਵਿੱਚ ਈ-ਵਹੀਕਲ ਸੇਵਾ ਅਤੇ ਅੰਮ੍ਰਿਤਸਰ ਵਿੱਚ ਈ-ਆਟੋ ਸੇਵਾ ਸ਼ੁਰੂ ਕੀਤੀ ਜਾਵੇਗੀ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਜਨਤਕ ਟਰਾਂਸਪੋਰਟ ਦੇ ਇਹ ਢੰਗ-ਤਰੀਕੇ ਇਨ੍ਹਾਂ ਸ਼ਹਿਰਾਂ ਵਿੱਚ ਆਵਾਜਾਈ ਦੀ ਸਮੱਸਿਆ ਨੂੰ ਹੱਲ ਕਰਨ ਵਿੱਚ ਵੀ ਕਾਫੀ ਸਹਾਈ ਸਿੱਧ ਹੋਣਗੇ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਅਵਾਰਾ ਪਸ਼ੂਆਂ ਦੀ ਸਮੱਸਿਆ ਨੂੰ ਹੱਲ ਕਰਨ ਦੇ ਉਦੇਸ਼ ਨਾਲ ਸੂਬਾ ਸਰਕਾਰ ਵੱਲੋਂ ਜਲਦੀ ਹੀ ਬਠਿੰਡਾ ਅਤੇ ਪਟਿਆਲਾ ਜ਼ਿਲ੍ਹਿਆਂ ਵਿੱਚ ਪਾਇਲਟ ਪ੍ਰਾਜੈਕਟ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ ਕਿਉਂਕਿ ਇਸ ਨਾਲ ਉਨ੍ਹਾਂ ਦੀਆਂ ਕੀਮਤੀ ਜਾਨਾਂ ਬਚਾਉਣ ਵਿੱਚ ਮਦਦ ਮਿਲੇਗੀ। ਭਗਵੰਤ ਮਾਨ ਨੇ ਕਿਹਾ ਕਿ ਆਵਾਰਾ ਪਸ਼ੂਆਂ ਕਰਕੇ ਹੁੰਦੇ ਜਾਨਲੇਵਾ ਸੜਕ ਹਾਦਸਿਆਂ ਕਾਰਨ ਲੋਕਾਂ ਦੀ ਜਾਨ ਨੂੰ ਵੱਡਾ ਖਤਰਾ ਬਣਿਆ ਹੋਇਆ ਹੈ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਕਿਸੇ ਵੀ ਵਿਕਾਸ ਕਾਰਜ ਨੂੰ ਨੇਪਰੇ ਚਾੜ੍ਹਨ ਦੀ ਲੋੜ ਦਾ ਪਤਾ ਲਗਾਉਣ ਲਈ ਸੂਬਾ ਸਰਕਾਰ ਨੇ ਪਹਿਲੀ ਵਾਰ ‘ਆਰਟੀਫੀਸ਼ੀਅਲ ਇੰਟੈਲੀਜੈਂਸ’ ਰਾਹੀਂ ਕੰਮ ਦੀ ਲੋੜ ਦਾ ਮੁਲਾਂਕਣ ਕਰਨ ਸਬੰਧੀ ਇੱਕ ਪ੍ਰਾਜੈਕਟ ਲਾਗੂ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸਨੂੰ ਪਾਇਲਟ ਪ੍ਰਾਜੈਕਟ ਵਜੋਂ ਅੰਮ੍ਰਿਤਸਰ ਵਿੱਚ ਸ਼ੁਰੂ ਕੀਤਾ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਵਿੱਚ ਲੋੜ ਦੇ ਅਧਾਰ ‘ਤੇ ਵਿਕਾਸ ਕਾਰਜਾਂ ਨੂੰ ਯਕੀਨੀ ਬਣਾਉਣ ਲਈ ਇਸ ਮਾਡਲ ਨੂੰ ਹੋਰਨਾਂ ਜ਼ਿਲ੍ਹਿਆਂ ਵਿੱਚ ਵੀ ਲਾਗੂ ਕੀਤਾ ਜਾਵੇਗਾ।

ਮੁੱਖ ਮੰਤਰੀ ਨੇ ਵੱਖ-ਵੱਖ ਸ਼ਹਿਰਾਂ ਵਿੱਚ ਲਾਗੂ ਕੀਤੇ ਜਾਣ ਵਾਲੇ 1000 ਕਰੋੜ ਰੁਪਏ ਤੋਂ ਵੱਧ ਦੇ ਪ੍ਰਸਤਾਵਿਤ ਪ੍ਰਾਜੈਕਟਾਂ ਦੀ ਵੀ ਸਮੀਖਿਆ ਕੀਤੀ ਅਤੇ ਕਿਹਾ ਕਿ ਇਸ ਨਾਲ ਇਨ੍ਹਾਂ ਸ਼ਹਿਰਾਂ ਦੇ ਵਿਕਾਸ ਨੂੰ ਵੱਡਾ ਹੁਲਾਰਾ ਮਿਲੇਗਾ।  ਉਨ੍ਹਾਂ ਕਿਹਾ ਕਿ 762.45 ਕਰੋੜ ਰੁਪਏ ਦੇ ਪ੍ਰਾਜੈਕਟ ਤਰਿਤ ਇਨ੍ਹਾਂ 47 ਸ਼ਹਿਰਾਂ ਵਿੱਚ ਨਹਿਰਾਂ ਰਾਹੀਂ 100 ਫੀਸਦੀ ਪਾਣੀ ਦੀ ਸਪਲਾਈ ਯਕੀਨੀ ਬਣਾਈ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਇਸ ਪ੍ਰਮੁੱਖ ਪ੍ਰਾਜੈਕਟ ‘ਤੇ ਕੰਮ ਇਸ ਸਾਲ ਅਗਸਤ ਤੱਕ ਸ਼ੁਰੂ ਹੋਣ ਦੀ ਸੰਭਾਵਨਾ ਹੈ।    
——————

diprpunjab.gov.in

Share post:

Subscribe

spot_imgspot_img

Popular

More like this
Related

ਪ੍ਰਧਾਨ ਮੰਤਰੀ ਆਵਾਸ ਯੋਜਨਾ ਸਬੰਧੀ ਕੇਂਦਰੀ ਵਿਧਾਨ ਸਭਾ ਹਲਕੇ ਵਿੱਚ 8 ਜਨਵਰੀ ਨੂੰ ਲਗਾਇਆ ਜਾਵੇਗਾ ਕੈਂਪ : ਵਿਧਾਇਕ ਡਾ: ਅਜੇ ਗੁਪਤਾ

ਅੰਮ੍ਰਿਤਸਰ, 6 ਜਨਵਰੀ, 2025: ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ: ਅਜੇ ਗੁਪਤਾ...

ਜਲੰਧਰ ਦਿਹਾਤੀ ਪੁਲਿਸ ਨੇ ਬਲਾਚੌਰੀਆ ਅਤੇ ਕੌਸ਼ਲ ਗਿਰੋਹ ਦੇ ਮੁੱਖ ਸ਼ੂਟਰ ਨੂੰ ਕੀਤਾ ਗ੍ਰਿਫਤਾਰ

ਜਲੰਧਰ, 6 ਜਨਵਰੀ :    ਸੰਗਠਿਤ ਅਪਰਾਧ ਦੇ ਖਿਲਾਫ ਇੱਕ ਵੱਡੀ...

ਰਾਸ਼ਟਰੀ ਸੁਰੱਖਿਆ ਮਹੀਨਾ ਤਹਿਤ ਸੜਕ ਸੁਰੱਖਿਆ ਜਾਗਰੂਕਤਾ ਕੈਂਪ

ਹੁਸ਼ਿਆਰਪੁਰ, 6 ਜਨਵਰੀ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੇ...