ਅੰਮ੍ਰਿਤਸਰ 4 ਅਕਤੂਬਰ 2024–
ਈ-ਸਿਗਰਟ ਜਾਨਲੇਵਾ ਹੋ ਸਕਦੀ ਹੈ, ਇਸ ਲਈ ਇਸਨੂੰ ਵੀ ਸਰਕਾਰ ਵਲੋਂ ਬੈਨ ਕੀਤਾ ਗਿਆ ਹੈ। ਇਹ ਜਾਣਕਾਰੀ ਸਿਵਲ ਸਰਜਨ ਡਾ ਕਿਰਨਦੀਪ ਕੋਰ ਵਲੋਂ ਜਿਲੇ ਨੂੰ ਤੰਬਾਕੂ ਮੁਕਤ ਕਰਨ ਅਤੇ ਕੋਟਪਾ ਐਕਟ ਨੂੰ ਸਖਤੀ ਨਾਲ ਲਾਗੂ ਕਰਨ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਦੌਰਾਣ ਕਹੇ। ਇਸ ਤੋਂ ਪਹਿਲਾਂ ਡਾ ਕਿਰਨਦੀਪ ਕੌਰ ਵਲੋਂ ਜਿਲਾ ਨੋਡਲ ਅਫਸਰ ਐਨ.ਟੀ.ਸੀ.ਪੀ. ਕਮ ਡੀ.ਡੀ.ਐਚ.ਓ. ਡਾ ਜਗਨਜੋਤ ਕੋਰ ਦੀ ਅਗਵਾਹੀ ਹੇਠ ਇਕ ਸਪੈਸ਼ਲ ਟੀਮ ਦਾ ਗਠਣ ਕੀਤਾ ਗਿਆ। ਜਿਸ ਵਿਚ ਜਿਲਾ ਐਮ.ਈ.ਆਈ.ਓ. ਅਮਰਦੀਪ ਸਿੰਘ, ਡਾ ਸ਼ਬਨਮਦੀਪ ਕੌਰ, ਐਸ.ਆਈ. ਪਰਮਜੀਤ ਸਿੰਘ ਰਜਿੰਦਰ ਸਿੰਘ, ਮੰਗਲ ਸਿੰਘ, ਰਜੇਸ਼ ਕੁਮਾਰ, ਸੁਰਜੀਤ ਸਿੰਘ, ਰਸ਼ਪਾਲ ਸਿੰਘ, ਬਲਵਿੰਦਰ ਸਿੰਘ ਅਤੇ ਸਹਾਇਕ ਸਟਾਫ ਸ਼ਾਮਿਲ ਸਨ। ਇਸ ਟੀਮ ਵਲੋਂ ਮੌਕੇ ਤੇ ਕਾਰਵਾਈ ਕਰਦਿਆਂ ਹੋਇਆ ਸ਼ਹਿਰ ਦੇ ਵੱਖ-ਵੱਖ ਇਲਕਿਆਂ ਵਿਚ ਤੰਬਾਕੂ ਵਿਕਰੇਤਾਵਾਂ ਦੀ ਜਾਂਚ ਕੀਤੀ ਗਈ, ਜਿਸ ਸਰਕੁਲਰ ਰੋਡ, ਮਾਲ ਰੋਡ, ਲਾਰੇਂਸ ਰੋਡ ਅਤੇ ਰਣਜੀਤ ਐਵੀਨਿਓ ਦੇ ਨੇੜੇ ਦੇ ਇਲਾਕਿਆਂ ਵਿਚ 17 ਦੁਕਾਨਦਾਰਾਂ ਅਤੇ ਪਬਲਿਕ ਪਲੇਸ ਤੇ ਸਿਗਰਟ ਪੀਣ ਵਾਲੇ 8 ਲੋਕਾਂ ਦੇ ਮੌਕੇ ਤੇ ਚਲਾਣ ਕਟੇ ਗਏ।
ਇਸ ਅਵਸਰ ਤੇ ਜਾਣਕਾਰੀ ਦਿੰਦਿਆਂ ਜਿਲਾ ਨੋਡਲ ਅਫਸਰ ਐਨ.ਟੀ.ਸੀ.ਪੀ. ਡਾ ਜਗਨਜੋਤ ਕੌਰ ਨੇ ਕਿਹਾ ਕਿ ਜਿਲੇ ਵਿਚ ਕੋਟਪਾ ਐਕਟ ਨੂੰ ਸਖਤੀ ਨਾਲ ਲਾਗੂ ਕੀਤਾ ਜਾਵੇਗਾ ਭਾਰਤ ਸਰਕਾਰ ਵਲੋਂ ਜਾਰੀ ਹੁਕਮਾਂ ਅਨੂਸਾਰ ਇਹ ਲਾਜਮੀਂ ਕੀਤਾ ਹੈ ਕਿ ਹਰੇਕ ਤੰਬਾਕੂ ਪ੍ਰੋਡਕਟ ਦੇ ਪੈਕਟ ਦੇ ਦੋਵੇਂ ਪਾਸੇ ਇਕ ਨਿਰਧਾਰਤ ਮਾਪਦੰਡ ਅਨੂਸਾਰ ਇਕ ਨਿਰਧਾਰਤ ਫੋਟੋ ਅਤੇ ਉਸ ਉਪੱਰ “ਤੰਬਾਕੂ ਦਰਦਨਾਕ ਮੌਤ ਅਤੇ ਕੈਂਸਰ ਦਾ ਕਾਰਣ ਬਣਦਾ ਹੈ” ਲਿਖਿਆ ਜਾਣਾਂ ਲਾਜਮੀਂ ਹੈ। ਇਸ ਲਈ ਬਿਨਾਂ ਉਪਰੋਕਤ ਮਾਪਦੰਡ ਦੇ ਤੰਬਾਕੂ ਵੇਚਣਾਂ ਕਾਨੂੰਨਣ ਅਪਰਾਧ ਹੈ। ਇਸ ਤੋਂ ਇਲਾਵਾ ਖੁੱਲੀ ਸਿਗਟਰ ਵੇਚਣਾਂ ਅਤੇ ਪਬਲਿਕ ਪਲੇਸ ਤੇ ਤੰਬਾਕੂ ਨੋਸ਼ੀ ਕਰਨਾਂ ਵੀ ਸਜਾ/ਜੁਰਮਾਨੇਂ ਯੋਗ ਅਪਰਾਧ ਹੈ।