Friday, December 27, 2024

ਨੇਪਾਲ ‘ਚ 6.4 ਤੀਬਰਤਾ ਦਾ ਭੂਚਾਲ, 141 ਮੌਤਾਂ

Date:

Earthquake In Nepal:

ਨੇਪਾਲ ‘ਚ ਸ਼ੁੱਕਰਵਾਰ ਰਾਤ ਕਰੀਬ 11:32 ਵਜੇ 6.4 ਤੀਬਰਤਾ ਦਾ ਭੂਚਾਲ ਆਇਆ। ਉਸ ਸਮੇਂ 37 ਲੋਕਾਂ ਦੀ ਮੌਤ ਦੀ ਖਬਰ ਆਈ ਸੀ। ਕਾਠਮੰਡੂ ਪੋਸਟ ਮੁਤਾਬਕ ਸਵੇਰ ਤੱਕ ਇਹ ਅੰਕੜਾ 141 ਤੱਕ ਪਹੁੰਚ ਗਿਆ। ਸੈਂਕੜੇ ਘਰਾਂ ਦੇ ਨੁਕਸਾਨ ਦੀ ਵੀ ਖ਼ਬਰ ਹੈ। ਹਾਲਾਂਕਿ, ਕੋਈ ਅਧਿਕਾਰਤ ਅੰਕੜਾ ਨਹੀਂ ਆਇਆ ਹੈ।

ਨੇਪਾਲੀ ਮੀਡੀਆ ਮੁਤਾਬਕ ਭੂਚਾਲ ਦਾ ਕੇਂਦਰ ਕਾਠਮੰਡੂ ਤੋਂ 331 ਕਿਲੋਮੀਟਰ ਉੱਤਰ-ਪੱਛਮ ਵਿਚ 10 ਕਿਲੋਮੀਟਰ ਜ਼ਮੀਨਦੋਜ਼ ਸੀ। ਭੂਚਾਲ ਦਾ ਅਸਰ ਸਭ ਤੋਂ ਵੱਧ ਜਾਜਰਕੋਟ ਅਤੇ ਰੁਕਮ ਪੱਛਮੀ ਜ਼ਿਲ੍ਹਿਆਂ ਵਿੱਚ ਦੇਖਣ ਨੂੰ ਮਿਲਿਆ। ਇੱਥੇ ਹੁਣ ਤੱਕ 105 ਅਤੇ 36 ਲੋਕਾਂ ਦੀ ਮੌਤ ਹੋ ਚੁੱਕੀ ਹੈ। ਨੇਪਾਲ ਦੇ ਪ੍ਰਧਾਨ ਮੰਤਰੀ ਪੁਸ਼ਪਾ ਕਮਲ ਦਹਿਲ ਗੰਭੀਰ ਸਥਿਤੀ ਦਾ ਜਾਇਜ਼ਾ ਲੈਣ ਜਾਜਰਕੋਟ ਪਹੁੰਚ ਗਏ ਹਨ।

ਭੂਚਾਲ ਦਾ ਅਸਰ ਭਾਰਤ ਵਿੱਚ ਵੀ ਦੇਖਣ ਨੂੰ ਮਿਲਿਆ। ਦਿੱਲੀ-ਐਨਸੀਆਰ ਤੋਂ ਇਲਾਵਾ ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਰਾਜਸਥਾਨ, ਹਰਿਆਣਾ, ਪੰਜਾਬ ਅਤੇ ਬਿਹਾਰ ਦੀ ਰਾਜਧਾਨੀ ਪਟਨਾ ਵਿੱਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਹਾਲਾਂਕਿ ਭਾਰਤ ਵਿੱਚ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।

ਇਹ ਵੀ ਪੜ੍ਹੋ: ਹਿਮਾਚਲ ਦੇ ਮੁੱਖ ਮੰਤਰੀ ਅੱਠਵੇਂ ਦਿਨ ਆਏ ICU ਤੋਂ ਬਾਹਰ

ਨੇਪਾਲ ਦੇ ਪ੍ਰਧਾਨ ਮੰਤਰੀ ਪੁਸ਼ਪਾ ਕਮਲ ਦਹਿਲ ਪ੍ਰਚੰਡ ਨੇ ਤਿੰਨੋਂ ਸੁਰੱਖਿਆ ਏਜੰਸੀਆਂ ਨੂੰ ਬਚਾਅ ਕਾਰਜ ‘ਚ ਜੁਟਣ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਪੀਐਮ ਮੋਦੀ ਨੇ ਨੇਪਾਲ ਵਿੱਚ ਭੂਚਾਲ ਵਿੱਚ ਮਰਨ ਵਾਲੇ ਲੋਕਾਂ ਪ੍ਰਤੀ ਸੰਵੇਦਨਾ ਵੀ ਜ਼ਾਹਰ ਕੀਤੀ ਹੈ। ਉਨ੍ਹਾਂ ਨੇ ਨੇਪਾਲ ਦੀ ਮੁਸ਼ਕਲ ਸਮੇਂ ਵਿੱਚ ਮਦਦ ਕਰਨ ਦਾ ਭਰੋਸਾ ਪ੍ਰਗਟਾਇਆ।

2015 ਵਿੱਚ, ਨੇਪਾਲ ਵਿੱਚ 7.8 ਤੀਬਰਤਾ ਦੇ ਭੂਚਾਲ ਨੇ ਬਹੁਤ ਤਬਾਹੀ ਮਚਾਈ ਸੀ। ਇਸ ਦੌਰਾਨ ਕਰੀਬ 9 ਹਜ਼ਾਰ ਲੋਕ ਮਾਰੇ ਗਏ ਸਨ। ਇਸ ਭੂਚਾਲ ਨੇ ਦੇਸ਼ ਦਾ ਭੂਗੋਲ ਵੀ ਵਿਗਾੜ ਕੇ ਰੱਖ ਦਿੱਤਾ ਹੈ। Earthquake In Nepal:

ਕੈਮਬ੍ਰਿਜ ਯੂਨੀਵਰਸਿਟੀ ਦੇ ਟੈਕਟੋਨਿਕ ਮਾਹਿਰ ਜੇਮਸ ਜੈਕਸਨ ਨੇ ਕਿਹਾ ਕਿ ਭੂਚਾਲ ਤੋਂ ਬਾਅਦ ਕਾਠਮੰਡੂ ਦੇ ਹੇਠਾਂ ਦੀ ਜ਼ਮੀਨ ਤਿੰਨ ਮੀਟਰ ਯਾਨੀ ਕਰੀਬ 10 ਫੁੱਟ ਦੱਖਣ ਵੱਲ ਖਿਸਕ ਗਈ।

ਹਾਲਾਂਕਿ ਦੁਨੀਆ ਦੀ ਸਭ ਤੋਂ ਵੱਡੀ ਪਹਾੜੀ ਚੋਟੀ ਐਵਰੈਸਟ ਦੇ ਭੂਗੋਲ ‘ਚ ਕਿਸੇ ਬਦਲਾਅ ਦੇ ਕੋਈ ਸੰਕੇਤ ਨਹੀਂ ਹਨ। ਨੇਪਾਲ ਦਾ ਇਹ ਭੂਚਾਲ 20 ਵੱਡੇ ਪਰਮਾਣੂ ਬੰਬਾਂ ਜਿੰਨਾ ਸ਼ਕਤੀਸ਼ਾਲੀ ਸੀ।

Earthquake In Nepal:

Share post:

Subscribe

spot_imgspot_img

Popular

More like this
Related

ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐਮ.ਐਸ.ਪੀ. ਬਾਰੇ ਸਪੱਸ਼ਟਤਾ ਨਹੀਂ

ਚੰਡੀਗੜ੍ਹ, 26 ਦਸੰਬਰ: ਪੰਜਾਬ ਸਰਕਾਰ ਵੱਲੋਂ ਖੇਤੀ ਮੰਡੀਕਰਨ ਬਾਰੇ ਕੌਮੀ...

ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ  ਸਾਹਿਬ ਵਿਖੇ ਮੱਥਾ ਟੇਕਿਆ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਚੰਡੀਗੜ੍ਹ/ਫ਼ਤਿਹਗੜ੍ਹ ਸਾਹਿਬ, 26 ਦਸੰਬਰ: ਫ਼ਤਹਿਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦੇ ਦੀ...

ਡਿਪਟੀ ਕਮਿਸ਼ਨਰ ਨੇ ਸਾਰੀਆਂ ਜ਼ਿੰਮੇਵਾਰੀਆਂ ਸਮਝਾ ਕੇ ਬਿਠਾਇਆ ਆਪਣੀ ਕੁਰਸੀ ਉੱਤੇ

ਅੰਮ੍ਰਿਤਸਰ, 26 ਦਸੰਬਰ 2024 (      )-- ਛੇ ਜਮਾਤ ਵਿੱਚ ਪੜਦੀ ਬੱਚੀ ਭਾਨਵੀ, ਜਿਸ...