ਭਾਰ ਘਟਾਉਣ ਤੇ ਕਬਜ਼ ਤੋਂ ਨਿਜ਼ਾਤ ਪਾਉਣ ਲਈ ਰੋਜ਼ਾਨਾ ਨਾਸ਼ਤੇ ‘ਚ ਕਰੋ ਪਪੀਤੇ’ ਦਾ ਸੇਵਨ !

Eat papaya for breakfast!

Eat papaya for breakfast!
ਪਪੀਤਾ ਇਕ ਅਜਿਹਾ ਫਲ ਹੈ, ਜੋ ਹਰ ਥਾਂ ‘ਤੇ ਆਸਾਨੀ ਨਾਲ ਮਿਲਣ ਜਾਂਦਾ ਹੈ। ਪਪੀਤਾ ਸਰੀਰ ਲਈ ਬਹੁਤ ਫ਼ਾਇਦੇਮੰਦ ਹੁੰਦਾ ਹੈ। ਇਹ ਸੁਆਦ ਹੋਣ ਦੇ ਨਾਲ-ਨਾਲ ਪੌਸ਼ਟਿਕ ਤੱਤਾਂ ਨਾਲ ਭਰਪੂਰ ਵੀ ਹੁੰਦਾ ਹੈ। ਇਸ ‘ਚ ਵਿਟਾਮਿਨ, ਵਿਟਾਮਿਨ-ਏ, ਸੀ ਤੇ ਈ, ਫਾਈਬਰ, ਮਿਨਰਲਜ਼, ਪੋਟਾਸ਼ੀਅਮ ਵਰਗੇ ਤੱਤ ਹੁੰਦੇ ਹਨ। ਪਪੀਤਾ ਖਾਣ ਨਾਲ ਸਰੀਰ ਦੀਆਂ ਕਈ ਸਮੱਸਿਆਵਾਂ ਤੋਂ ਨਿਜ਼ਾਤ ਮਿਲਦੀ ਹੈ। ਜੇਕਰ ਤੁਸੀਂ ਆਪਣੀ ਸਿਹਤ ਨੂੰ ਤੰਦਰੁਸਤ ਰੱਖਣਾ ਚਾਹੁੰਦੇ ਹੋ ਤਾਂ ਪਪੀਤਾ ਦਾ ਸੇਵਨ ਰੋਜ਼ਾਨਾ ਨਾਸ਼ਤੇ ‘ਚ ਜ਼ਰੂਰ ਕਰੋ। ਇਹ ਸੁਆਦ ਅਤੇ ਪੌਸ਼ਟਿਕ ਫਲ ਹੈ। ਪਪੀਤੇ ‘ਚ ਪਾਪੇਨ ਨਾਮਕ ਇਕ ਅੰਜ਼ਾਇਮ ਹੁੰਦਾ ਹੈ, ਜੋ ਪ੍ਰੋਟੀਨ ਨੂੰ ਪਚਾਉਣ ‘ਚ ਮਦਦ ਕਰਦਾ ਹੈ। ਰੋਜ਼ਾਨਾ ਨਾਸ਼ਤੇ ‘ਚ ਪਪੀਤਾ ਖਾਣ ਨਾਲ ਸਰੀਰ ਨੂੰ ਕਿਹੜੇ-ਕਿਹੜੇ ਫ਼ਾਇਦੇ ਹੁੰਦੇ ਹਨ, ਦੇ ਬਾਰੇ ਆਓ ਜਾਣਦੇ ਹਾਂ…. 

ਭਾਰ ਘਟਾਉਣ ਦਾ ਸੌਖਾ ਤਰੀਕਾ
ਜੇਕਰ ਤੁਸੀਂ ਆਪਣਾ ਭਾਰ ਘੱਟ ਕਰਨਾ ਚਾਹੁੰਦੇ ਹੋ ਤਾਂ ਰੋਜ਼ਾਨਾ ਨਾਸ਼ਤੇ ‘ਚ ਪਪੀਤੇ ਦਾ ਸੇਵਨ ਕਰੋ। ਇਸ ‘ਚ ਫਾਈਬਰ ਹੁੰਦਾ ਹੈ, ਜੋ ਢਿੱਡ ਨੂੰ ਲੰਬੇ ਸਮੇਂ ਤਕ ਭਰਿਆ ਹੋਇਆ ਮਹਿਸੂਸ ਕਰਾਉਂਦਾ ਹੈ। ਇਸ ਨਾਲ ਭੁੱਖ ਘੱਟ ਲੱਗਦੀ ਹੈ। ਪਪੀਤੇ ‘ਚ ਕੈਲੋਰੀ ਘੱਟ ਹੁੰਦੀ ਹੈ, ਜਿਸ ਨਾਲ ਭਾਰ ਘਟਾਉਣਾ ਸੌਖਾ ਹੋ ਜਾਂਦਾ ਹੈ। Eat papaya for breakfast!

ਪਾਚਨ ਸ਼ਕਤੀ ਨੂੰ ਰੱਖਦਾ ਠੀਕ
ਪਾਚਨ ਤੰਤਰ ਲਈ ਪਪੀਤੇ ਨੂੰ ਸਭ ਤੋਂ ਵਧੀਆ ਆਪਸ਼ਨ ਮੰਨਿਆ ਜਾਂਦਾ ਹੈ। ਕਦੇ-ਕਦੇ ਅਸੀਂ ਜੰਕ ਫੂਡ ਜਾਂ ਤੇਲ ਵਾਲਾ ਖਾਣਾ ਖਾਣ ਨੂੰ ਮਜਬੂਰ ਹੁੰਦੇ ਹਾਂ ਤਾਂ ਅਜਿਹੇ ‘ਚ ਰੋਜ਼ ਇਕ ਪਪੀਤਾ ਅਜਿਹੇ ਭੋਜਨ ਤੋਂ ਹੋਣ ਵਾਲੇ ਨੁਕਸਾਨ ਤੋਂ ਸਰੀਰ ਨੂੰ ਬਚਾਏ ਰੱਖਦਾ ਹੈ, ਕਿਉਂਕਿ ਇਸ ‘ਚ ਫਾਈਬਰ ਦੇ ਨਾਲ-ਨਾਲ ਪਪੈਨ ਨਾਂ ਦਾ ਇਕ ਐਨਜ਼ਾਈਮ ਪਾਇਆ ਜਾਂਦਾ ਹੈ, ਜੋ ਪਾਚਨ ਸ਼ਕਤੀ ਨੂੰ ਠੀਕ ਰੱਖਦਾ ਹੈ।

ਕਬਜ਼ ਤੋਂ ਰਾਹਤ
ਨਾਸ਼ਤੇ ‘ਚ ਪਪੀਤੇ ਦਾ ਸੇਵਨ ਕਰਨ ਨਾਲ ਕਬਜ਼ ਦੀ ਸਮੱਸਿਆ ਤੋਂ ਰਾਹਤ ਮਿਲਦੀ ਹੈ। ਪਪੀਤਾ ‘ਚ ਫਾਈਬਰ ਦੀ ਮਾਤਰਾ ਜ਼ਿਆਦਾ ਹੁੰਦੀ ਹੈ, ਜੋ ਪਾਚਨ ਕਿਰਿਆ ਨੂੰ ਸੁਧਾਰਨ ਦਾ ਕੰਮ ਕਰਦੀ ਹੈ। ਇਸ ਨਾਲ ਕਬਜ਼ ਦੀ ਸਮੱਸਿਆ ਹਮੇਸ਼ਾ ਲਈ ਦੂਰ ਹੋ ਜਾਂਦੀ ਹੈ। 

also read :- ਕੇਜਰੀਵਾਲ ਦੀ ਗ੍ਰਿਫ਼ਤਾਰੀ ਨੂੰ ਲੈ ਕੇ CM ਮਾਨ ਦੀ ਹੰਗਾਮੀ ਮੀਟਿੰਗ !

ਚਮੜੀ ਦੀਆਂ ਸਮੱਸਿਆਵਾਂ 
ਪਪੀਤੇ ਨਾਲ ਤੁਹਾਡੀ ਸਕਿਨ ਚਮਕਦਾਰ ਬਣੀ ਰਹਿੰਦੀ ਹੈ ਅਤੇ ਝੁਰੜੀਆਂ ਨੂੰ ਦੂਰ ਕਰਦਾ ਹੈ। ਥੋੜ੍ਹਾ ਜਿਹਾ ਪਪੀਤਾ, ਇਕ ਚੱਮਚ ਸ਼ਹਿਦ ਅਤੇ ਗੁਲਾਬ ਜਲ ਨੂੰ ਮਿਕਸ ਕਰ ਕੇ ਪੇਸਟ ਤਿਆਰ ਕਰ ਲਓ। ਫਿਰ ਉਸ ਨੂੰ ਚਿਹਰੇ ‘ਤੇ ਲਗਾਓ। ਸੁੱਕਣ ਤੋਂ ਬਾਅਦ ਤਾਜ਼ੇ ਪਾਣੀ ਨਾਲ ਚਿਹਰਾ ਧੋ ਲਵੋ। ਇਸ ਨਾਲ ਤੁਹਾਡੀ ਸਕਿਨ ਮੁਲਾਇਮ ਅਤੇ ਗਲੋਇੰਗ ਹੋ ਜਾਵੇਗੀ।

ਢਿੱਡ ‘ਚ ਗੈਸ ਦੀ ਸਮੱਸਿਆ
ਪਪੀਤੇ ‘ਚ ਪਾਪੇਨ ਨਾਮਕ ਇਕ ਅੰਜ਼ਾਇਮ ਪਾਇਆ ਜਾਂਦਾ ਹੈ, ਜੋ ਪ੍ਰੋਟੀਨ ਨੂੰ ਪਚਾਉਣ ‘ਚ ਮਦਦ ਕਰਦਾ ਹੈ। ਇਸ ਨਾਲ ਪਾਚਨ ਕਿਰਿਆ ਸਹੀ ਰਹਿੰਦੀ ਹੈ। ਰੋਜ਼ਾਨਾ ਨਾਸ਼ਤੇ ‘ਚ ਪਪੀਤਾ ਖਾਣ ਨਾਲ ਢਿੱਡ ‘ਚ ਬਣਨ ਵਾਲੀ ਗੈਸ ਅਤੇ ਸੋਜ ਦੀ ਸਮੱਸਿਆ ਘੱਟ ਹੋ ਜਾਂਦੀ ਹੈ। 

ਮਜ਼ਬੂਤ ਇਮਿਊਨ ਸਿਸਟਮ
ਜੇਕਰ ਤੁਸੀਂ ਆਪਣੇ ਇਮਿਊਨ ਸਿਸਟਮ ਨੂੰ ਮਜ਼ਬੂਤ ਕਰਨਾ ਚਾਹੁੰਦੇ ਹੋ ਤਾਂ ਰੋਜ਼ਾਨਾ ਨਾਸ਼ਤੇ ‘ਚ ਪਪੀਤੇ ਦਾ ਸੇਵਨ ਕਰੋ। ਪਪੀਤੇ ‘ਚ ਵਿਟਾਮਿਨ ਸੀ ਪਾਇਆ ਜਾਂਦਾ ਹੈ, ਜੋ ਇਮਿ

Eat papaya for breakfast!

[wpadcenter_ad id='4448' align='none']