Sunday, December 22, 2024

ਚੋਣ ਕਮਿਸ਼ਨ ਨੇ ਕਾਂਗਰਸ ਉਮੀਦਵਾਰ ਅੰਮ੍ਰਿਤਾ ਵੜਿੰਗ ਨੂੰ ਨੋਟਿਸ ਕੀਤਾ ਜਾਰੀ

Date:

EC Issues Notice Amrita Warring

ਚੋਣ ਕਮਿਸ਼ਨ ਨੇ ਗਿੱਦੜਬਾਹਾ ਵਿਧਾਨ ਸਭਾ ਹਲਕੇ ਤੋਂ ਕਾਂਗਰਸੀ ਉਮੀਦਵਾਰ ਅੰਮ੍ਰਿਤਾ ਵੜਿੰਗ ਨੂੰ ਨੋਟਿਸ ਜਾਰੀ ਕੀਤਾ ਹੈ। ਦਰਅਸਲ ਇਹ ਮਾਮਲਾ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਦੇ ਗਲਤ ਤਰੀਕੇ ਨਾਲ ਛਪੇ ਪੋਸਟਰ ਨਾਲ ਜੁੜਿਆ ਹੋਇਆ ਹੈ। ਅੰਮ੍ਰਿਤਾ ਪ੍ਰਦੇਸ਼ ਕਾਂਗਰਸ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਰਾਜਾ ਵੜਿੰਗ ਦੀ ਪਤਨੀ ਹੈ।

ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਦੇ ਚੋਣ ਏਜੰਟ ਜਗਤਾਰ ਸਿੰਘ ਨੇ ਉਪ ਮੰਡਲ ਮੈਜਿਸਟ੍ਰੇਟ ਕਮ ਰਿਟਰਨਿੰਗ ਅਫ਼ਸਰ 084-ਗਿੱਦੜਬਾਹਾ ਨੂੰ ਸ਼ਿਕਾਇਤ ਕੀਤੀ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ  ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਦੇ ਗਲਤ ਤਰੀਕੇ ਨਾਲ ਲਗਾ ਕੇ ਉਨ੍ਹਾਂ ਦੇ ਅਕਸ ਨੂੰ ਖਰਾਬ ਕਰ ਰਹੀ ਹੈ। ਇਸ ਸਬੰਧੀ ਅੰਮ੍ਰਿਤਾ ਵੜਿੰਗ ਤੋਂ 24 ਘੰਟਿਆਂ ਅੰਦਰ ਜਵਾਬ ਮੰਗਿਆ ਗਿਆ ਹੈ।

Read Also : ਸ਼ਗਨਾਂ ਵਾਲੇ ਘਰ ‘ਚ ਵਿੱਛ ਗਏ ਸੱਥਰ ! ਲਾੜਾ-ਲਾੜੀ ਸਮੇਤ 7 ਲੋਕਾਂ ਦੀ ਦਰਦਨਾਕ ਹਾਦਸੇ ਵਿਚ ਮੌਤ

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਚੋਣ ਕਮਿਸ਼ਨ ਨੇ ਗਿੱਦੜਬਾਹਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਨੂੰ ਨੋਟਿਸ ਜਾਰੀ ਕੀਤਾ ਸੀ। ਉਸ ਨੂੰ 24 ਘੰਟਿਆਂ ਅੰਦਰ ਆਪਣਾ ਜਵਾਬ ਦਾਖ਼ਲ ਕਰਨ ਲਈ ਕਿਹਾ ਗਿਆ ਸੀ। ਕਾਂਗਰਸ ਨੇ ਉਨ੍ਹਾਂ ਖਿਲਾਫ ਸ਼ਿਕਾਇਤ ਦਰਜ ਕਰਵਾਈ ਸੀ। ਕਾਂਗਰਸੀ ਉਮੀਦਵਾਰ ਅੰਮ੍ਰਿਤਾ ਵੜਿੰਗ ਦੇ ਚੋਣ ਏਜੰਟ ਵਿਪਨ ਕੁਮਾਰ ਨੇ ਚੋਣ ਕਮਿਸ਼ਨ ਨੂੰ ਸ਼ਿਕਾਇਤ ਭੇਜੀ ਸੀ ਕਿ ‘ਆਪ’ ਵੱਲੋਂ ਛਾਪੇ ਗਏ ਪੋਸਟਰਾਂ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਦੀਆਂ ਤਸਵੀਰਾਂ ਸਨ।

EC Issues Notice Amrita Warring

Share post:

Subscribe

spot_imgspot_img

Popular

More like this
Related

ਐਨ ਡੀ ਆਰ ਐਫ ਅਤੇ ਫੌਜ ਦੁਆਰਾ ਲਗਭਗ 23 ਘੰਟਿਆਂ ਦਾ ਲਗਾਤਾਰ ਬਚਾਅ ਕਾਰਜ ਮੁਕੰਮਲ 

ਐਸ.ਏ.ਐਸ.ਨਗਰ, 22 ਦਸੰਬਰ, 2024: ਜ਼ਿਲ੍ਹਾ ਪ੍ਰਸ਼ਾਸਨ ਨੇ ਅੱਜ ਸ਼ਾਮ 4:30...

ਮੋਹਾਲੀ ਦੇ ਜਸਜੀਤ ਸਿੰਘ ਪੰਜਾਬ ਭਰ ‘ਚੋਂ ਤੀਜਾ ਸਥਾਨ ਹਾਸਲ ਕਰਕੇ ਬਣੇ ਪੀ.ਸੀ.ਐਸ. ਅਫਸਰ

ਮੋਹਾਲੀ, 22 ਦਸੰਬਰ ਪੰਜਾਬ ਸਿਵਲ ਸੇਵਾਵਾਂ (ਕਾਰਜਕਾਰੀ ਸ਼ਾਖਾ) ਰਜਿਸਟਰ ਏ-2...