ਈ ਸੀ ਆਈ ਦੇ ਵਿਸ਼ੇਸ਼ ਆਬਜ਼ਰਵਰ ਰਾਮ ਮੋਹਨ ਮਿਸ਼ਰਾ, ਜਨਰਲ ਆਬਜ਼ਰਵਰ ਡਾ. ਹੀਰਾ ਲਾਲ ਅਤੇ ਪੁਲਿਸ ਆਬਜ਼ਰਵਰ ਸੰਦੀਪ ਗਜਾਨਨ ਦੀਵਾਨ ਨੇ ਐਸ ਏ ਐਸ ਨਗਰ ਦੇ ਬੂਥਾਂ ਦਾ ਦੌਰਾ ਕੀਤਾ

ਐਸ.ਏ.ਐਸ.ਨਗਰ, 1 ਜੂਨ, 2024:
ਮਤਦਾਨ ਦਿਵਸ ਦੇ ਪ੍ਰਬੰਧਾਂ ਦੀ ਜ਼ਮੀਨੀ ਪੱਧਰ ’ਤੇ ਜਾਂਚ ਕਰਨ ਲਈ ਚੋਣ ਕਮਿਸ਼ਨ ਵੱਲੋਂ ਤਾਇਨਾਤ ਕੀਤੇ ਗਏ ਅਬਜ਼ਰਵਰਾਂ ਨੇ ਐਸ.ਏ.ਐਸ.ਨਗਰ ਜ਼ਿਲ੍ਹੇ ਦੇ ਪੋਲਿੰਗ ਬੂਥਾਂ ਦਾ ਦੌਰਾ ਕੀਤਾ ਅਤੇ ਪ੍ਰਬੰਧਾਂ ’ਤੇ ਤਸੱਲੀ ਪ੍ਰਗਟਾਈ।
ਈ ਸੀ ਆਈ ਦੇ ਵਿਸ਼ੇਸ਼ ਆਬਜ਼ਰਵਰ ਰਾਮ ਮੋਹਨ ਮਿਸ਼ਰਾ ਨੇ ਐਮਿਟੀ ਇੰਟਰਨੈਸ਼ਨਲ ਸਕੂਲ, ਸੈਕਟਰ 79, ਮੋਹਾਲੀ ਵਿਖੇ ਸਥਾਪਿਤ ਅੰਤਰਰਾਸ਼ਟਰੀ ਹਵਾਈ ਅੱਡੇ ਦੀ ਥੀਮ ਅਧਾਰਿਤ ਸੁਪਰ ਮਾਡਲ ਬੂਥ ਦਾ ਦੌਰਾ ਕੀਤਾ ਜਦਕਿ ਜਨਰਲ ਆਬਜ਼ਰਵਰ ਡਾ. ਹੀਰਾ ਲਾਲ ਨੇ ਸਰਕਾਰੀ ਹਾਈ ਸਕੂਲ ਫੇਜ਼ 5, ਮੋਹਾਲੀ, ਸ਼ੈਮਰੋਕ ਵੰਡਰ ਸਕੂਲ ਖਰੜ, ਦੇਸੂ ਮਾਜਰਾ ਅਤੇ ਐਮਿਟੀ ਸਕੂਲ ਪੋਲਿੰਗ ਬੂਥ ਦਾ ਦੌਰਾ ਕੀਤਾ। ਇਸੇ ਤਰ੍ਹਾਂ ਪੁਲਿਸ ਅਬਜ਼ਰਵਰ ਸੰਦੀਪ ਗਜਾਨਨ ਦੀਵਾਨ ਨੇ ਸਕੂਲ ਆਫ਼ ਐਮੀਨੈਂਸ 1, ਸਰਕਾਰੀ ਐਲੀਮੈਂਟਰੀ ਸਕੂਲ ਫੇਜ਼ 3ਬੀ1 ਮੁਹਾਲੀ, ਸੇਂਟ ਸੋਲਜਰ ਸਕੂਲ ਫੇਜ਼ 7 ਮੁਹਾਲੀ, ਐਮਿਟੀ ਇੰਟਰਨੈਸ਼ਨਲ ਸਕੂਲ ਸੈਕਟਰ 79 ਮੁਹਾਲੀ ਅਤੇ ਪਿੰਡ ਬਲਿਆਲੀ ਅਤੇ ਖਰੜ ਵਿੱਚ ਛੱਜੂ ਮਾਜਰਾ ਦਾ ਦੌਰਾ ਕੀਤਾ।
ਵਿਸ਼ੇਸ਼ ਆਬਜ਼ਰਵਰ ਰਾਮ ਮੋਹਨ ਮਿਸ਼ਰਾ ਨੇ ਨਿਰਵਿਘਨ ਪੋਲਿੰਗ ਅਤੇ ਬੂਥ ਦੀ ਆਕਰਸ਼ਕ ਦਿੱਖ ’ਤੇ ਤਸੱਲੀ ਪ੍ਰਗਟਾਈ। ਜਨਰਲ ਅਬਜ਼ਰਵਰ ਨੇ ਪ੍ਰੀਜ਼ਾਈਡਿੰਗ ਅਫ਼ਸਰ ਦੀ ਡਾਇਰੀ ਅਤੇ ਵੋਟਰਾਂ ਦੀ ਗਿਣਤੀ ਦਾ ਨਿਰੀਖਣ ਕੀਤਾ। ਪੁਲਿਸ ਅਬਜ਼ਰਵਰ ਨੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਵੋਟਾਂ ਦੀ ਸਮਾਪਤੀ ਤੱਕ ਚੌਕਸ ਰਹਿਣ ਦੀਆਂ ਹਦਾਇਤਾਂ ਜਾਰੀ ਕੀਤੀਆਂ।
ਇਸ ਮੌਕੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ, ਐਸ ਐਸ ਪੀ ਡਾ. ਸੰਦੀਪ ਗਰਗ, ਏ ਡੀ ਸੀ (ਜ) ਵਿਰਾਜ ਐਸ ਟਿੜਕੇ ਵੀ ਉਨ੍ਹਾਂ ਦੇ ਨਾਲ ਸਨ। ਡੀ ਸੀ ਅਤੇ ਐਸ ਐਸ ਪੀ ਦੋਵਾਂ ਨੇ ਅਬਜ਼ਰਵਰਾਂ ਨੂੰ ਚੋਣ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਬਾਰੇ ਜਾਣੂ ਕਰਵਾਇਆ ਅਤੇ ਕਿਹਾ ਕਿ ਸਾਰੇ ਪ੍ਰਬੰਧ ਸੁਚੱਜੇ ਢੰਗ ਨਾਲ ਕੀਤੇ ਗਏ ਹਨ।

[wpadcenter_ad id='4448' align='none']