ਪੰਜਾਬ ਸਰਕਾਰ ਵੱਲੋਂ ਅਧਿਆਪਕ ਦਿਵਸ 2023 ਮੌਕੇ ਸਨਮਾਨਤ ਕੀਤੇ ਜਾਣ ਵਾਲੇ 80 ਅਧਿਆਪਕਾਂ ਦੀ ਸੂਚੀ ਨੂੰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਪ੍ਰਵਾਨਗੀ

MINISTER HARJOT SINGH BANIS
MINISTER HARJOT SINGH BANIS

Education Minister Harjot Singh

ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਅਧਿਆਪਕ ਰਾਜ ਪੁਰਸਕਾਰ/ ਯੰਗ ਟੀਚਰ/ਪ੍ਰਬੰਧਕੀ ਐਵਾਰਡ/ਵਿਸ਼ੇਸ਼  ਸਨਮਾਨ 2023 ਲਈ ਚੁਣੇ ਗਏ ਅਧਿਆਪਕਾਂ ਨੂੰ ਵਧਾਈ
ਚੰਡੀਗੜ੍ਹ 4 ਸਤੰਬਰ :
ਪੰਜਾਬ ਸਰਕਾਰ ਵੱਲੋਂ ਅਧਿਆਪਕ ਦਿਵਸ 2023 ਮੌਕੇ ਸਨਮਾਨਤ ਕੀਤੇ ਜਾਣ ਵਾਲੇ ਚਾਰ ਕੈਟਾਗਰੀਆਂ ਵਿਚ ਸਨਮਾਨਤ ਕੀਤੇ ਵਾਲੇ 80 ਅਧਿਆਪਕਾਂ ਦੀ ਸੂਚੀ ਨੂੰ ਅੱਜ ਸਕੂਲ ਸਿੱਖਿਆ ਮੰਤਰੀ ਸ ਹਰਜੋਤ ਸਿੰਘ ਬੈਂਸ ਵਲੋਂ ਪ੍ਰਵਾਨਗੀ ਦੇ ਦਿੱਤੀ ਗਈ।
ਸਕੂਲ ਸਿੱਖਿਆ ਮੰਤਰੀ ਵਲੋਂ ਪ੍ਰਵਾਨ ਕੀਤੀ ਗਈ ਸੂਚੀ ਅਨੁਸਾਰ ਅਧਿਆਪਕ ਰਾਜ ਪੁਰਸਕਾਰ 54 ਅਧਿਆਪਕਾਂ ਨੂੰ ਦਿੱਤਾ ਜਾਵੇਗਾ ਜਦਕਿ ਯੰਗ ਟੀਚਰ ਐਵਾਰਡ 11 ਅਧਿਆਪਕਾਂ ਨੂੰ ਦਿੱਤਾ ਜਾਵੇਗਾ। ਇਸ ਤੋਂ ਇਲਾਵਾ 10 ਅਧਿਆਪਕਾਂ ਨੂੰ ਪ੍ਰਬੰਧਕੀ ਐਵਾਰਡ ਅਤੇ  5  ਅਧਿਆਪਕਾਂ  ਵਿਸ਼ੇਸ਼ ਸਨਮਾਨ ਵੀ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ: ਨਰਿੰਦਰ ਮੋਦੀ :-ਗਲਤ ਨੀਤੀਆਂ ਗਰੀਬਾਂ ਨੂੰ ਪ੍ਰਭਾਵਿਤ ਕਰਦੀ ਹੈ !

ਪੰਜਾਬ ਰਾਜ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੌਮੀ ਅਧਿਆਪਕ ਦਿਵਸ ਮੌਕੇ ਰਾਜ ਸਰਕਾਰ ਵੱਲੋਂ ਸਨਮਾਨ ਲਈ ਚੁਣੇ ਗਏ ਸਾਰੇ ਅਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਆਸ ਪ੍ਰਗਟਾਈ ਕਿ ਸਨਮਾਨ ਪ੍ਰਾਪਤ ਕਰਨ ਵਾਲੇ ਅਧਿਆਪਕ ਦੂਸਰੇ ਅਧਿਆਪਕਾਂ ਲਈ ਚਾਨਣ ਮੁਨਾਰਾ ਬਨਣਗੇ। Education Minister Harjot Singh
ਸ. ਬੈਂਸ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਅਧਿਆਪਕ ਦਿਵਸ ਸਬੰਧੀ ਰਾਜ ਪੱਧਰੀ ਸਮਾਗਮ ਮੋਗਾ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਵਿੱਚ ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।
ਸਿੱਖਿਆ ਮੰਤਰੀ ਨੇ ਦੱਸਿਆ ਕਿ ਇਸ ਵਾਰ ਐਵਾਰਡ ਲਈ ਚੋਣ ਜ਼ਿਲ੍ਹਾ ਪੱਧਰੀ ਕਮੇਟੀ ਅਤੇ ਰਾਜ ਪੱਧਰ ਤੇ ਜਿਊਰੀ ਵੱਲੋਂ ਕੀਤੀ ਗਈ। ਜਿਸ ਨੂੰ ਅੱਜ ਉਨ੍ਹਾਂ ਨੇ ਪ੍ਰਵਾਨਗੀ ਦੇ ਦਿੱਤੀ ਹੈ। Education Minister Harjot Singh

[wpadcenter_ad id='4448' align='none']