Wednesday, January 15, 2025

ਮੋਹਾਲੀ ਵਿਖੇ ਆਜ਼ਾਦੀ ਦਿਹਾੜੇ ਤੇ ਤਿਰੰਗਾ ਲਹਿਰਾਉਣਗੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ

Date:

ਐਸ.ਏ.ਐਸ.ਨਗਰ, 13 ਅਗਸਤ, 2024:

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਫੁੱਲ ਡਰੈਸ ਰਿਹਰਸਲ ਦੌਰਾਨ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ 15 ਅਗਸਤ, 2024 ਨੂੰ ਸ਼ਹੀਦ ਮੇਜਰ (ਸ਼ੌਰਿਆ ਚੱਕਰ) ਹਰਮਿੰਦਰ ਪਾਲ ਸਿੰਘ ਸਰਕਾਰੀ ਕਾਲਜ ਸਟੇਡੀਅਮ, ਮੋਹਾਲੀ ਵਿਖੇ 78ਵੇਂ ਸੁਤੰਤਰਤਾ ਦਿਵਸ ਮੌਕੇ ਤਿਰੰਗਾ ਲਹਿਰਾਉਣਗੇ।
     ਡੀ ਸੀ ਆਸ਼ਿਕਾ ਜੈਨ ਦੇ ਨਾਲ ਐਸ ਐਸ ਪੀ ਦੀਪਕ ਪਾਰਿਕ ਨੇ ਵੀ ਪਰੇਡ ਅਤੇ ਮਾਰਚ ਪਾਸਟ ਦਾ ਨਿਰੀਖਣ ਕੀਤਾ। ਇਸ ਮੌਕੇ ਸਮੁੱਚੇ ਸੁਰੱਖਿਆ ਇੰਤਜ਼ਾਮਾਂ ਦਾ ਜਾਇਜ਼ਾ ਲੈਣ ਲਈ ਆਈ ਜੀ ਪੁਲਿਸ ਬਾਬੂ ਲਾਲ ਮੀਣਾ, ਪਰੇਡ ਕਮਾਂਡਰ ਡੀ ਐਸ ਪੀ ਜਤਿੰਦਰ ਚੌਹਾਨ ਦੀ ਅਗਵਾਈ ਵਿੱਚ  ਕੀਤੇ ਗਏ ਮਾਰਚ ਪਾਸਟ ਵਿੱਚ ਤਿੰਨ ਪੁਲੀਸ ਪਲਟੂਨਾਂ ਸਮੇਤ ਮਹਿਲਾ ਪੁਲੀਸ, ਐਨ ਸੀ ਸੀ ਕੈਡਿਟਸ ਅਤੇ ਵੱਖ-ਵੱਖ ਸਕੂਲਾਂ ਦੇ ਸਕੂਲੀ ਬੈਂਡ ਸ਼ਾਮਲ ਸਨ।
      ਕਰੀਬ 15 ਸਕੂਲਾਂ ਦੇ ਲਗਭਗ 944 ਵਿਦਿਆਰਥੀਆਂ ਨੇ ਪੂਰੇ ਜੋਸ਼ ਨਾਲ ਆਜ਼ਾਦੀ ਦਿਹਾੜੇ ਦੇ ਜਸ਼ਨਾਂ ਸਬੰਧੀ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਭਿਆਚਾਰਕ ਸਮਾਗਮ ਦੌਰਾਨ
ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਸੋਹਾਣਾ, ਏ.ਪੀ.ਜੇ. ਸਕੂਲ ਮੁੰਡੀ ਖਰੜ, ਜੈੱਮ ਪਬਲਿਕ ਸਕੂਲ ਮੋਹਾਲੀ, ਨੈਸ਼ਨਲ ਪਬਲਿਕ ਸਕੂਲ ਕੁਰਾਲੀ, ਲਰਨਿੰਗ ਪਾਥ ਸੈਕਟਰ-67 ਮੋਹਾਲੀ, ਸਰਕਾਰੀ ਹਾਈ ਸਕੂਲ ਕੁੰਬੜਾ, ਗੁਰੂ ਗੋਬਿੰਦ ਸਿੰਘ ਵਿੱਦਿਆ ਮੰਦਿਰ ਸੀ. ਸੈ. ਸਕੂਲ, ਰਤਵਾੜਾ ਸਾਹਿਬ ਅਤੇ ਸੇਂਟ ਸੋਲਜਰ ਸਕੂਲ ਫੇਜ਼-7 ਮੋਹਾਲੀ ਦੇ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਵਿਸ਼ਿਆਂ ‘ਤੇ ਆਧਾਰਿਤ ਵੱਖ-ਵੱਖ ਗੀਤਾਂ ਅਤੇ ਹੋਰ ਗਤੀਵਿਧੀਆਂ ਦਾ ਪ੍ਰਦਰਸ਼ਨ ਕੀਤਾ।    
      ਫੁੱਲ ਡਰੈਸ ਰਿਹਰਸਲ ਦਾ ਨਿਰੀਖਣ ਕਰਨ ਉਪਰੰਤ ਡਿਪਟੀ ਕਮਿਸ਼ਨਰ ਨੇ ਸਮੂਹ ਭਾਗੀਦਾਰ ਸਕੂਲਾਂ ਅਤੇ ਪ੍ਰਬੰਧਾਂ ਵਿੱਚ ਲੱਗੇ ਵੱਖ-ਵੱਖ ਵਿਭਾਗਾਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਆਜ਼ਾਦੀ ਦਿਹਾੜੇ ਦੇ ਸਮਾਗਮ ਨੂੰ ਸਫ਼ਲ ਬਣਾਉਣ ਲਈ ਜ਼ਰੂਰੀ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਇਸ ਮੈਗਾ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ ਅਤੇ ਇਹ ਸ਼ੁਭ ਦਿਹਾੜਾ ਪੂਰੀ ਦੇਸ਼ ਭਗਤੀ ਅਤੇ ਰਾਸ਼ਟਰ ਭਗਤੀ ਦੀ ਭਾਵਨਾ ਨਾਲ ਮਨਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ।
      ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਸਮਾਗਮ ਸਬੰਧੀ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ ਅਤੇ ਇਸ ਡਿਊਟੀ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲਮੱਠ ਅਤੇ ਲਾਪਰਵਾਹੀ ਬਰਦਾਸ਼ਤ ਨਹੀਂ ਹੋਵੇਗੀ।
     ਮੀਟਿੰਗ ਵਿੱਚ ਹਾਜ਼ਰ ਅਧਿਕਾਰੀਆਂ ਵਿੱਚ ਐਸ ਐਸ ਪੀ, ਏ ਡੀ ਸੀ (ਜ) ਵਿਰਾਜ ਸ਼ਿਆਮਕਰਨ ਤਿੜਕੇ, ਏ ਡੀ ਸੀ (ਆਰ ਡੀ) ਸੋਨਮ ਚੌਧਰੀ, ਐਸ ਡੀ ਐਮ ਦੀਪਾਂਕਰ ਗਰਗ, ਕਮਿਸ਼ਨਰ ਨਗਰ ਨਿਗਮ ਨਵਜੋਤ ਕੌਰ, ਹਰਮਿੰਦਰ ਸਿੰਘ ਹੁੰਦਲ ਸਹਾਇਕ ਕਮਿਸ਼ਨਰ (ਜ), ਐਸ ਪੀ ਜੋਤੀ ਯਾਦਵ ਤੇ ਹਰਵੀਰ ਸਿੰਘ ਅਟਵਾਲ, ਡੀ.ਡੀ.ਪੀ.ਓ ਬਲਜਿੰਦਰ ਸਿੰਘ ਗਰੇਵਾਲ, ਡੀ.ਈ.ਓ ਡਾ.ਗਿੰਨੀ ਦੁੱਗਲ ਅਤੇ ਹੋਰ ਅਧਿਕਾਰੀ ਸਾਹਿਬਾਨ ਸ਼ਾਮਿਲ ਸਨ।

Share post:

Subscribe

spot_imgspot_img

Popular

More like this
Related

ਪੰਜਾਬ ਪੁਲਿਸ ਨੇ ਮਾਘੀ ਦੇ ਤਿਉਹਾਰ ਮੌਕੇ ਲਗਾਇਆ ਲੰਗਰ

ਚੰਡੀਗੜ੍ਹ, 14 ਜਨਵਰੀ: ਮਾਘੀ ਦੇ ਤਿਉਹਾਰ ਮੌਕੇ ਅੱਜ ਇੱਥੇ ਪੰਜਾਬ...

ਮੇਲਾ ਮਾਘੀ ਮੌਕੇ ਵਿਧਾਨ ਸਭਾ ਸਪੀਕਰ ਤੇ ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਮੱਥਾ ਟੇਕਿਆ

ਚੰਡੀਗੜ੍ਹ/ਸ੍ਰੀ ਮੁਕਤਸਰ ਸਹਿਬ, 14 ਜਨਵਰੀ: ਪੰਜਾਬ ਵਿਧਾਨ ਸਭਾ ਦੇ ਸਪੀਕਰ...

ਸੜਕੀ ਹਾਦਸਿਆਂ ਵਿੱਚ ਜਖਮੀ ਮਰੀਜਾਂ ਨੂੰ ਫਰਿਸਤੇ ਸਕੀਮ ਤਹਿਤ ਮਿਲੇਗਾ ਮੁਫ਼ਤ ਇਲਾਜ  – ਡਿਪਟੀ ਕਮਿਸ਼ਨਰ

ਅੰਮ੍ਰਿਤਸਰ 14 ਜਨਵਰੀ 2025-- ਡਾ.ਬਲਬੀਰ ਸਿੰਘ ਮੰਤਰੀ ਸਿਹਤ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ...