ਸਰਕਾਰੀ ਯੋਜਨਾਵਾਂ ਦਾ ਲਾਭ ਵੱਧ ਤੋਂ ਵੱਧ ਯੋਗ ਲੋਕਾਂ ਨੂੰ ਦਿਵਾਉਣ ਲਈ ਯਤਨ ਕਰਨੇ ਚਾਹੀਦੇ ਹਨ – ਕੁਲਵੰਤ ਸਿੰਘ

Date:

ਮੋਗਾ, 26 ਦਸੰਬਰ –

ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਕਿਹਾ ਹੈ ਕਿ ਜੋ ਸਾਲਾਨਾ ਕਰਜ਼ਾ ਯੋਜਨਾਵਾਂ ਬਣਾਈਆਂ ਜਾਂਦੀਆਂ ਹਨ ਉਹ ਕਿਸੇ ਵੀ ਜ਼ਿਲ੍ਹੇ ਦੇ ਆਰਥਿਕ ਅਤੇ ਹੋਰ ਪੱਖਾਂ ਦੇ ਸੰਦਰਭ ਵਿੱਚ ਹੀ ਬਣਾਈਆਂ ਜਾਂਦੀਆਂ ਹਨ। ਇਸ ਲਈ ਉਹਨਾਂ ਜ਼ਿਲ੍ਹਾ ਮੋਗਾ ਵਿੱਚ ਕੰਮ ਕਰ ਰਹੀਆਂ ਬੈਂਕਾਂ ਦੇ ਪ੍ਰਬੰਧਕਾਂ ਨੂੰ ਹਦਾਇਤ ਕੀਤੀ ਹੈ ਕਿ ਇਸ ਯੋਜਨਾ ਦੇ ਸਾਲਾਨਾ ਟੀਚੇ ਨੂੰ ਪ੍ਰਾਪਤ ਕਰਨਾ ਹਰੇਕ ਬੈਂਕ ਦਾ ਫਰਜ਼ ਬਣਦਾ ਹੈ। ਉਹ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹਾ ਪੱਧਰੀ ਰਿਵਿਊ ਕਮੇਟੀ ਦੀ ਮੀਟਿੰਗ ਦੌਰਾਨ ਵੱਖ ਵੱਖ ਬੈਂਕਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਕਰ ਰਹੇ ਸਨ।
ਮੀਟਿੰਗ ਦੌਰਾਨ ਉਹਨਾਂ ਕਿਹਾ ਕਿ ਬੈਂਕਾਂ ਨੂੰ ਖੇਤੀਬਾੜੀ ਖੇਤਰ ਅਤੇ ਹੋਰ ਤਰਜੀਹੀ ਖੇਤਰਾਂ ਦੇ ਟੀਚੇ ਹਰ ਹਾਲ ਵਿੱਚ ਪ੍ਰਾਪਤ ਕਰਨ ਲਈ ਯਤਨ ਕਰਨੇ ਚਾਹੀਦੇ ਹਨ।
ਉਹਨਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਜਨ ਧਨ ਯੋਜਨਾ ਦੇ ਲਾਭ ਬਾਰੇ ਲੋਕਾਂ ਨੂੰ ਜਾਣੂ ਕਰਾਉਣ ਲਈ ਵੱਧ ਤੋਂ ਵੱਧ ਕੈਂਪ ਲਗਾਏ ਜਾਣ, ਤਾਂ ਜੋ ਯੋਗ ਵਿਅਕਤੀ ਇਸਦਾ ਫਾਇਦਾ ਲੈ ਸਕਣ। ਉਹਨਾਂ ਕਿਹਾ ਕਿ ਦੇਖਣ ਵਿਚ ਆਇਆ ਹੈ ਕਿ ਕਈ ਬੈਂਕਾਂ ਵਾਲਿਆਂ ਨੂੰ ਖੁਦ ਹੀ ਕਈ ਲੋਕ ਹਿੱਤ ਸਕੀਮਾਂ ਦੀ ਜਾਣਕਾਰੀ ਨਹੀਂ ਹੈ। ਜਾਣਕਾਰੀ ਦੀ ਅਣਹੋਂਦ ਵਿੱਚ ਉਹ ਆਮ ਲੋਕਾਂ ਨੂੰ ਵੀ ਜਾਣਕਾਰੀ ਦੇਣ ਵਿੱਚ ਅਸਮਰੱਥ ਹੁੰਦੇ ਹਨ। ਇਹੀ ਕਾਰਨ ਹੈ ਕਿ ਕਈ ਲੋੜਵੰਦ ਲੋਕ ਇਹਨਾਂ ਸਕੀਮਾਂ ਦਾ ਲਾਭ ਲੈਣ ਤੋਂ ਵੀ ਵਾਂਝੇ ਰਹਿ ਜਾਂਦੇ ਹਨ। ਉਹਨਾਂ ਨੇ ਲੀਡ ਬੈਂਕ ਨੂੰ ਹਦਾਇਤ ਕੀਤੀ ਕਿ ਇਸ ਸਬੰਧੀ ਬੈਂਕਾਂ ਵਾਲਿਆਂ ਅਤੇ ਆਮ ਲੋਕਾਂ ਦੀ ਜਾਣਕਾਰੀ ਲਈ ਜਾਗਰੂਕਤਾ ਕੈਂਪ ਲਗਾਏ ਜਾਣ।
ਉਹਨਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਪ੍ਰਧਾਨ ਮੰਤਰੀ ਸੁਰਕਸ਼ਾ ਬੀਮਾ ਯੋਜਨਾ, ਪ੍ਰਧਾਨ ਮੰਤਰੀ ਜੀਵਨ ਜੋਤੀ ਬੀਮਾ ਯੋਜਨਾ, ਪ੍ਰਧਾਨ ਮੰਤਰੀ ਜਨ ਧਨ ਯੋਜਨਾ, ਅੱਟਲ ਪੈਨਸ਼ਨ ਯੋਜਨਾ ਆਦਿ ਆਮ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਕਾਫੀ ਮਹੱਤਵਪੂਰਨ ਹਨ। ਇਸ ਕਰਕੇ ਇਹਨਾਂ ਯੋਜਨਾਵਾਂ ਦਾ ਲਾਭ ਵੱਧ ਤੋਂ ਵੱਧ ਯੋਗ ਲੋਕਾਂ ਨੂੰ ਦਿਵਾਉਣ ਲਈ ਯਤਨ ਕਰਨੇ ਚਾਹੀਦੇ ਹਨ। ਉਹਨਾਂ ਬੈਂਕਾਂ ਨੂੰ ਕਿਹਾ ਕਿ ਇਸ ਸਬੰਧੀ ਕੈਂਪ ਲਗਾਏ ਜਾਣ। ਦਿਹਾਤੀ ਖੇਤਰਾਂ ਦੀਆਂ ਬੈਂਕਾਂ ਵੀ ਕੈਂਪ ਲਗਾਉਣਾ ਜ਼ਰੂਰੀ ਬਣਾਉਣ। ਲੋਨ ਮਨਜੂਰ ਨਾ ਹੋਣ ਕਾਰਨ ਲੋਕ ਪਿੱਛੇ ਹੱਟ ਜਾਂਦੇ ਹਨ ਅਤੇ ਉਹ ਆਪਣੇ ਪੈਰਾਂ ਉੱਤੇ ਖੜ੍ਹੇ ਨਹੀਂ ਹੋ ਸਕਦੇ।
ਉਹਨਾਂ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਸਰਕਾਰੀ ਕਰਜ਼ਾ ਸਕੀਮਾਂ ਦਾ ਲਾਭ ਹਰੇਕ ਨੂੰ ਮਿਲੇ। ਇਹ ਵਿਭਾਗਾਂ ਦੀ ਵੀ ਜਿੰਮੇਵਾਰੀ ਬਣਦੀ ਹੈ ਕਿ ਸਿਰਫ ਯੋਗ ਵਿਅਕਤੀਆਂ ਦਾ ਹੀ ਅਪਲਾਈ ਕਰਵਾਇਆ ਜਾਵੇ। ਤਾਂ ਜੋ ਬੈਂਕਾਂ ਵਾਲਿਆਂ ਦਾ ਸਮਾਂ ਬਰਬਾਦ ਨਾ ਹੋਵੇ। ਇਸ ਮੌਕੇ ਨਾਬਾਰਡ ਵੱਲੋਂ ਤਿਆਰ ਸਾਲਾਨਾ ਕਰਜ਼ਾ ਯੋਜਨਾ ਦਾ ਕਿਤਾਬਚਾ ਵੀ ਜਾਰੀ ਕੀਤਾ ਗਿਆ। ਮੀਟਿੰਗ ਵਿੱਚ ਲੀਡ ਬੈਂਕ ਮੈਨੇਜਰ ਚਿਰਿੰਜੀਵ ਸਿੰਘ, ਨਾਬਾਰਡ ਦੇ ਡੀ.ਡੀ.ਐਮ. ਰਸੀਦ ਲੇਖੀ ਅਤੇ ਹੋਰ ਵੀ ਮੌਜੂਦ ਸਨ।

Share post:

Subscribe

spot_imgspot_img

Popular

More like this
Related

ਸਪੀਕਰ ਸੰਧਵਾਂ ਦੀ ਅਗਵਾਈ ਵਿੱਚ ਗੁਰੂ ਨਾਨਕ ਮੋਦੀਖਾਨੇ ਵਿਖੇ ਪਹੁੰਚਾਈਆਂ ਜਰੂਰੀ ਵਸਤਾਂ

ਕੋਟਕਪੂਰਾ, 18 ਦਸੰਬਰ (           )  ‘ਗੁੱਡ ਮੌਰਨਿੰਗ ਵੈਲਫੇਅਰ ਕਲੱਬ’ ਵੱਲੋਂ ਗੁਰੂ ਗੋਬਿੰਦ ਸਿੰਘ...

ਜਿਲ੍ਹਾ ਅਤੇ ਸੈਸ਼ਨ ਜੱਜ ਨੇ ਕੀਤਾ ਜੇਲ੍ਹ ਦਾ ਦੌਰਾ

ਸ਼੍ਰੀ ਮੁਕਤਸਰ ਸਾਹਿਬ  18 ਦਸੰਬਰ                                   ਪੰਜਾਬ ਰਾਜ ਕਾਨੂੰਨੀ ਸੇਵਾਵਾਂ...

21 ਦਸੰਬਰ ਨੂੰ ਹੋਣ ਵਾਲੀਆਂ ਚੋਣਾਂ ਲਈ ਸਾਰੇ ਪ੍ਰਬੰਧ ਮੁਕੰਮਲ

ਲੁਧਿਆਣਾ, 18 ਦਸੰਬਰ (000) ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਨਗਰ ਨਿਗਮ...